ਪੰਜਾਬ ਚ ਇਥੇ ਰਾਤ ਦੇ ਹਨੇਰੇ ਚ ਵਾਪਰਿਆ ਕਹਿਰ ਹੋਈ ਏਨੇ ਨੌਜਵਾਨਾਂ ਦੀ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਹੋ ਰਹੀ ਬਾਰਸ਼ ਦੇ ਕਾਰਣ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀ ਖਬਰਾ ਸਾਹਮਣੇ ਆਈਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸਦੇ ਨਾਲ ਹੀ ਮੌਸਮ ਦੀ ਖਰਾਬੀ ਕਾਰਨ ਵੀ ਕਈ ਤਰ੍ਹਾਂ ਦੇ ਸੜਕ ਹਾਦਸੇ ਵਾਪਰੇ ਹਨ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਸੜਕ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਜਿਸ ਸਦਕਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਲੋਕਾਂ ਵੱਲੋਂ ਜਲਦਬਾਜ਼ੀ ਵਿਚ ਕੀਤੀ ਜਾਂਦੀ ਕਾਹਲੀ ਦੇ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਵਿਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਇਥੇ ਰਾਤ ਦੇ ਹਨੇਰੇ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਏਨੇ ਨੌਜਵਾਨਾ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭੁਲੱਥ ਵਿਖੇ ਕਰਤਾਰਪੁਰ ਰੋਡ ਉੱਪਰ ਬੀਤੀ ਰਾਤ ਵਾਪਰੀ ਹੈ। ਜਿੱਥੇ ਇਕ ਆਟੋ ਅਤੇ ਮਹਿੰਦਰਾ ਐਕਸ ਯੂਵੀ ਗੱਡੀ ਦਰਮਿਆਨ ਹੋਈ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਪੁਲਿਸ ਵੱਲੋਂ ਗੱਡੀ ਚਾਲਕ ਹਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਬਾਗਵਾਨਪੁਰ ਭੁਲੱਥ ਜ਼ਿਲ੍ਹਾ ਕਪੂਰਥਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਵਿਚ ਆਟੋ ਵਿਚ ਸਵਾਰ 12 ਵਿਅਕਤੀ ਵਿਆਹ ਸਮਾਗਮ ਤੋਂ ਕੰਮ ਕਰਕੇ ਵਾਪਸ ਪਰਤ ਰਹੇ ਸਨ। ਉਸ ਸਮੇਂ ਸੜਕ ਦਾ ਕੰਮ ਨਿਰਮਾਣ ਅਧੀਨ ਸੀ ਜਿੱਥੇ ਕੋਈ ਵੀ ਰੇਡੀਅਮ ਰੀਬਨ ਨਹੀਂ ਲਗਾਇਆ ਗਿਆ ਸੀ।

ਜਦੋਂ ਵੀ ਆਟੋ ਸ਼ਹਿਰ ਤੋਂ ਕਰਤਾਰਪੁਰ ਰੋਡ ਤੇ ਪਹੁੰਚਿਆ ਤਾਂ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਜਿੱਥੇ 3 ਲੋਕਾਂ ਸੁਮਿਤ ਮਿਸ਼ਰਾ ਨਿਵਾਸੀ ਬਿਹਾਰ, ਆਸ਼ੂਤੋਸ਼ ਨਿਵਾਸੀ ਉੱਤਰ ਪ੍ਰਦੇਸ਼ ਦੀ ਮੌਕੇ ਤੇ ਮੌਤ ਹੋ ਗਈ ਹੈ ਉੱਥੇ ਹੀ ਇਕ ਸਾਥੀ ਮਨੀਸ਼ ਯਾਦਵ ਨਿਵਾਸੀ ਉੱਤਰ ਪ੍ਰਦੇਸ਼ ਦੀ ਹਸਪਤਾਲ ਜਾਣ ਤੋਂ ਬਾਅਦ ਮੌਤ ਹੋ ਗਈ। ਉਥੇ ਹੀ 9 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!