ਪੰਜਾਬ ਚ ਇਥੇ ਰਾਤ ਨੂੰ ਹੋ ਗਿਆ ਇਹ ਵੱਡਾ ਕਾਂਡ – ਸਾਰੇ ਇਲਾਕੇ ਚ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਲਈ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਤਾਂ ਜੋ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਿਆ ਜਾ ਸਕੇ। ਪਰ ਉਥੇ ਹੀ ਲੁੱਟ ਖੋਹ ਅਤੇ ਚੋਰੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਆਪਣੇ ਨਾਪਾਕ ਇਰਾਦਿਆਂ ਤੋਂ ਬਾਜ਼ ਨਹੀਂ ਆਉਂਦੇ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਅਜਿਹੇ ਲੋਕਾਂ ਦੀ ਲੁੱਟ ਦਾ ਸ਼ਿਕਾਰ ਹੋਣ ਵਾਲੇ ਪੀੜਤ ਪਰਿਵਾਰ ਦੇ ਡਰ ਦੇ ਮਾਹੌਲ ਅੰਦਰ ਰਹਿਣ ਲਈ ਮਜ਼ਬੂਰ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇਥੇ ਰਾਤ ਨੂੰ ਵੱਡਾ ਕਾਂਡ ਹੋਇਆ ਹੈ ਜਿਸ ਦੀ ਸਾਰੇ ਇਲਾਕੇ ਵਿਚ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਹਿਲਪੁਰ ਦੇ ਕਸਬਾ ਚੱਬੇਵਾਲ ਅਧੀਨ ਆਉਂਦੇ ਪਿੰਡ ਨੋਨੀਤਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਚੋਰਾਂ ਵੱਲੋਂ ਇਕ ਘਰ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ। ਜਿੱਥੇ 20 ਹਜ਼ਾਰ ਰੁਪਏ ਦੀ ਨਕਦੀ ਸਮੇਤ ਗਹਿਣੇ ਵੀ ਚੋਰੀ ਕੀਤੇ ਗਏ ਹਨ।

ਦੱਸਿਆ ਗਿਆ ਹੈ ਕਿ ਜਿਸ ਘਰ ਵਿਚ ਇਹਨਾ ਚੋਰਾਂ ਵੱਲੋਂ ਡਾਕਾ ਮਾਰਿਆ ਗਿਆ ਹੈ ਉਸ ਘਰ ਵਿਚ 2 ਔਰਤਾਂ ਨੂੰਹ, ਸੱਸ ਹੀ ਮੌਜੂਦ ਸਨ। ਲੁਟੇਰਿਆਂ ਵੱਲੋਂ ਦੋਹਾਂ ਔਰਤਾਂ ਨੂੰ ਘਰ ਵਿੱਚ ਬੰਦੀ ਬਣਾ ਕੇ, ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਘਰ ਵਿਚ ਮੌਜੂਦ 20 ਹਜ਼ਾਰ ਰੁਪਏ ਅਤੇ ਕੁਝ ਗਹਿਣੇ ਚੋਰੀ ਕੀਤੇ ਗਏ ਹਨ। ਪੀੜਤ ਔਰਤਾਂ ਨੇ ਦੱਸਿਆ ਕਿ ਚੋਰਾਂ ਵੱਲੋਂ ਘਰ ਦੇ ਸਾਰੇ ਸਮਾਨ ਦੀ ਛਾਣਬੀਣ ਕੀਤੀ ਗਈ ਹੈ। ਇਸ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ।

ਜਿਸ ਦੀ ਜਾਣਕਾਰੀ ਮਿਲਣ ਤੇ ਪੁਲਿਸ ਦੇ ਅਧਿਕਾਰੀਆਂ ਵੱਲੋਂ ਇਸ ਕੇਸ ਦੀ ਜਾਂਚ ਕਰਨ ਲਈ ਅਤੇ ਚੋਰਾਂ ਨੂੰ ਗ੍ਰਿਫਤਾਰ ਕਰਨ ਵਾਸਤੇ ਡਾਗ ਸਕੁਐਡ ਟੀਮ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਇਹ ਸਾਬਤ ਹੋ ਰਿਹਾ ਹੈ ਕਿ ਇਸ ਘਟਨਾ ਨੂੰ ਨਸ਼ਾ ਕਰਨ ਵਾਲੇ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨਕਾਬਪੋਸ਼ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।

error: Content is protected !!