ਪੰਜਾਬ ਚ ਇਥੇ ਰਾਤ 2.30 ਵਜੇ ਹੋਇਆ ਅਜਿਹਾ ਕਾਂਡ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਤਿਉਹਾਰਾਂ ਦੇ ਸੀਜ਼ਨ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਖਤੀ ਨੂੰ ਵਧਾ ਦਿੱਤਾ ਗਿਆ ਹੈ। ਜਿਸ ਨਾਲ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ, ਤਾਂ ਜੋ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਪਰ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਲੁੱਟ-ਖੋਹ ਅਤੇ ਚੋਰੀ ਵਰਗੀਆਂ ਘਟਨਾਵਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਜਿਸ ਨਾਲ ਬਾਹਰ ਜਾਣ ਵਾਲੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੇ ਹਨ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਸਰਕਾਰ ਵੱਲੋਂ ਵਧਾਈ ਜਾਂਦੀ ਚੌਕਸੀ ਦੇ ਬਾਵਜੂਦ ਵੀ ਅਜਿਹੇ ਅਨਸਰਾਂ ਵੱਲੋਂ ਘਟਨਾ ਨੂੰ ਅੰਜ਼ਾਮ ਦੇਣ ਲਈ ਕੋਈ ਨਾ ਕੋਈ ਰਸਤਾ ਅਪਣਾਇਆ ਜਾਂਦਾ ਹੈ। ਪੰਜਾਬ ਵਿਚ ਹੁਣ ਏਥੇ ਰਾਤ ਦੇ ਸਮੇਂ ਇਹ ਕੰਮ ਕੀਤਾ ਗਿਆ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਏਕੋਟ ਵਿੱਚ ਬੀਤੀ ਰਾਤ 2:30 ਵਜੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਚੋਰਾਂ ਵੱਲੋਂ ਰਾਏਕੋਟ ਵਿਖੇ ਟੈਲੀਫੋਨ ਐਕਸਚੇਂਜ ਦੇ ਬਿਲਕੁਲ ਕੋਲ ਇਕ ਮੋਬਾਇਲ ਫ਼ੋਨਾਂ ਦੀ ਦੁਕਾਨ ਦਾ ਸ਼ਟਰ ਭੰਨ ਕੇ ਦੁਕਾਨ ਵਿੱਚੋਂ ਨਕਦੀ ਤੇ ਮੋਬਾਈਲ ਫੋਨ ਚੋਰੀ ਕੀਤੇ ਗਏ ਹਨ।

ਦੁਕਾਨ ਦੇ ਮਾਲਕ ਰੋਬਿਨ ਸਿੰਘ ਵੱਲੋਂ ਇਸ ਚੋਰੀ ਦੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਸ ਦੀ ਦੁਕਾਨ 35 ਤੋਂ 36 ਵੱਖ-ਵੱਖ ਕੰਪਨੀਆਂ ਦੇ ਮੋਬਾਇਲ, ਇੱਕ ਲੈਪਟੋਪ ਅਤੇ 50 ਹਜ਼ਾਰ ਰੁਪਏ ਨਗਦ ਦੀ ਚੋਰੀ ਕੀਤੀ ਗਈ ਹੈ। ਚੋਰਾਂ ਵੱਲੋਂ ਭੱਜਦੇ ਹੋਏ ਕੁਝ ਰੁਪਏ ਵੀ ਦੁਕਾਨ ਅਤੇ ਸੜਕ ਤੇ ਬਰਾਮਦ ਹੋਏ ਹਨ। ਜਿਨ੍ਹਾਂ ਵਿੱਚ 10,50, 100 ਅਤੇ 500 ਦੇ ਨੋਟ ਸ਼ਾਮਲ ਹਨ। ਦੁਕਾਨਦਾਰ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਦੁਕਾਨ ਤੋਂ ਕੀਤੀ ਗਈ ਚੋਰੀ ਦੀ ਕੀਮਤ ਘੱਟੋ-ਘੱਟ 7 ਲੱਖ ਰੁਪਏ ਦੇ ਕਰੀਬ ਹੈ।

ਇਹ ਸਾਰੀ ਘਟਨਾ ਦੁਕਾਨ ਦੇ ਵਿੱਚ ਅਤੇ ਬਾਹਰ ਲੱਗੇ ਹੋਏ ਸੀ ਸੀ ਟੀ ਵੀ ਕੈਮਰੇ ਵਿਚ ਕੈਦ ਹੋ ਗਈ ਹੈ। ਜਿੱਥੇ ਚੋਰਾਂ ਵੱਲੋਂ ਸ਼ਟਰ ਭੰਨ ਕੇ ਦੁਕਾਨ ਵਿਚੋਂ ਪਲਾਸਟਿਕ ਦੇ ਥੈਲਿਆਂ ਵਿਚ ਸਮਾਨ ਲਿਜਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਰਾਏਕੋਟ ਸਿਟੀ ਪੁਲਸ ਨੂੰ ਦਿੱਤੀ ਗਈ ਹੈ ਅਤੇ ਉਸ ਵੱਲੋਂ ਮੌਕੇ ਤੇ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਚੋਰਾਂ ਨੂੰ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

error: Content is protected !!