ਪੰਜਾਬ ਚ ਇਥੇ ਵਾਪਰਿਆ ਅਜਿਹਾ ਕਾਂਡ ਸੁਣ ਸਾਰੇ ਪਾਸੇ ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਹਰ ਇੱਕ ਮਾਪਿਆਂ ਵੱਲੋਂ ਆਪਣੀ ਬੱਚਿਆਂ ਦੀ ਵਧੀਆ ਪਰਵਰਿਸ਼ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ ਜਾਂਦੀ ਹੈ। ਮਾਪਿਆ ਵੱਲੋਂ ਜਿੱਥੇ ਆਪਣੀਆਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕਾਮਯਾਬ ਬਣਾਉਣ ਲਈ ਹਰ ਇਕ ਉਪਰਾਲਾ ਕੀਤਾ ਜਾਂਦਾ ਹੈ। ਉਨ੍ਹਾਂ ਦਾ ਵਿਆਹ ਵੀ ਇਕ ਅਜਿਹੇ ਪਰਿਵਾਰ ਵਿਚ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿੱਥੇ ਉਨ੍ਹਾਂ ਦੀ ਧੀ ਨੂੰ ਸਾਰੀਆਂ ਖੁਸ਼ੀਆਂ ਮਿਲ ਸਕਣ। ਉਥੇ ਹੀ ਲੜਕੀਆਂ ਨਾਲ ਹੋਣ ਵਾਲੇ ਅੱਤਿਆਚਾਰ ਦੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਜਾਂਦੀਆਂ ਹਨ। ਹਰ ਰੋਜ਼ ਹਜ਼ਾਰਾਂ ਹੀ ਲੜਕੀਆਂ ਦਹੇਜ ਦੀ ਬਲੀ ਚੜ੍ਹ ਜਾਂਦੀਆਂ ਹਨ। ਨਿੱਤ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਜਿਸ ਨਾਲ ਲੜਕੀਆਂ ਦੇ ਪਰਿਵਾਰਾਂ ਵਿਚ ਆਪਣੀ ਬੇਟੀ ਦੇ ਭਵਿੱਖ ਨੂੰ ਲੈ ਕੇ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਵਾਪਰੇ ਕਾਂਡ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਅਧੀਨ ਪੈਂਦੇ ਇਲਾਕੇ ਬਿੱਲੇ ਵਾਲਾ ਚੌਕ ਤੋਂ ਪ੍ਰਾਪਤ ਹੋਈ ਹੈ। ਜਿੱਥੇ ਇਕ ਵਿਆਹੁਤਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ।

ਮ੍ਰਿਤਕ ਲੜਕੀ ਰੁਬੀਨਾ ਦੇ ਪਿਤਾ ਤ੍ਰਿਭੁਵਨ ਯਾਦਵ ਅਤੇ ਭਰਾ ਸਤਿੰਦਰ ਕੁਮਾਰ ਤੇ ਰਾਜੇਸ਼ ਕੁਮਾਰ ਵੱਲੋਂ ਦੱਸਿਆ ਗਿਆ ਹੈ ਕਿ ਰੂਬੀਨਾ ਦਾ ਵਿਆਹ ਢਾਈ ਮਹੀਨੇ ਪਹਿਲਾਂ ਰਾਜੇਸ਼ ਕੁਮਾਰ ਬਿਲੇ ਵਾਲਾ ਚੌਂਕ ਨਾਲ ਹੋਇਆ ਸੀ। ਉਥੇ ਹੀ ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਰੂਬੀਨਾ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਰਾਜੇਸ਼ ਕੁਮਾਰ ਵੀਰਵਾਰ ਨੂੰ ਸਵੇਰੇ ਕੰਮ ਤੇ ਗਿਆ ਹੋਇਆ ਸੀ ਕਿ ਪਿਛੋਂ ਘਰੇਲੂ ਕਲੇਸ਼ ਦੇ ਕਾਰਨ ਰੂਬੀਨਾ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮੋਹਕਮਪੁਰਾ ਦੇ ਐਸ ਐਚ ਓ ਵੱਲੋਂ ਮੌਕੇ ਤੇ ਪਹੁੰਚ ਕੇ 21 ਸਾਲਾ ਰੂਬੀਨਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਲੜਕੀ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!