ਪੰਜਾਬ ਚ ਇਥੇ ਵਾਪਰਿਆ ਕਹਿਰ ਕੀਰਤਨ ਕਰ ਰਹੀ ਸੰਗਤ ਨੂੰ ਕਾਰ ਨੇ ਦਰੜਿਆ – ਹੋਇਆ ਮੌਤ ਦਾ ਤਾਂਡਵ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਜਿੱਥੇ ਪਹਿਲਾਂ ਹੀ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਲਗਾਤਾਰ ਚੌਕਸੀ ਵਧਾਈ ਗਈ ਹੈ ਅਤੇ ਪੰਜਾਬ ਅੰਦਰ ਚੱਪੇ-ਚੱਪੇ ਤੇ ਨਜ਼ਰ ਰੱਖੀ ਜਾ ਰਹੀ ਹੈ। ਜਿਸ ਸਦਕਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵੀ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਪਰ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਇਨ੍ਹੀਂ ਦਿਨੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਖ-ਵੱਖ ਜਗ੍ਹਾ ਤੇ ਸਮਾਗਮ ਕੀਤੇ ਜਾ ਰਹੇ ਹਨ। ਉੱਥੇ ਹੀ ਸਵੇਰ ਦੇ ਸਮੇਂ ਕਈ ਪਿੰਡਾਂ ਵਿੱਚ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾ ਰਹੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਨਗਰ ਕੀਰਤਨ ਦੌਰਾਨ ਹਾਦਸਾ ਵਾਪਰਿਆ ਜਿੱਥੇ ਕਾਰ ਵੱਲੋਂ ਸੰਗਤ ਨੂੰ ਦਰੜਿਆ ਗਿਆ ਹੈ ਮੌਤ ਦਾ ਤਾਂਡਵ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੜ੍ਹਦੀਵਾਲਾ ਅਧੀਨ ਆਉਂਦੇ ਪਿੰਡ ਪੰਡੋਰੀ ਸੂਮਲਾ ਤੋਂ ਸਾਹਮਣੇ ਆਈ ਹੈ। ਜਿੱਥੇ ਵੀਰਵਾਰ ਸਵੇਰੇ ਛੇ ਵਜੇ ਦੇ ਕਰੀਬ ਪ੍ਰਭਾਤ ਫੇਰੀ ਦੌਰਾਨ ਉਸ ਸਮੇਂ ਸਥਿਤੀ ਅਚਾਨਕ ਹੀ ਹਫੜਾ-ਦਫ਼ੜੀ ਵਾਲੀ ਬਣ ਗਈ ਜਦੋਂ ਪ੍ਰਬਾਤਫੇਰੀ ਵਿੱਚ ਹੁਸ਼ਿਆਰਪੁਰ ਦਸੂਹਾ ਰੋਡ ਤੇ ਇੱਕ ਕਾਰ ਵੱਲੋਂ ਸੰਗਤ ਨੂੰ ਦਰੜ ਦਿੱਤਾ ਗਿਆ ਅਤੇ ਕਾਰ ਖੇਤਾਂ ਵਿੱਚ ਪਲਟ ਗਈ।

ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਕੁਝ ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋਈਆਂ ਜਿਨ੍ਹਾਂ ਨੂੰ ਭੂੰਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ। ਇਨ੍ਹਾਂ ਜ਼ਖ਼ਮੀਆਂ ਵਿੱਚ ਤਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ, ਗੁਰਮੀਤ ਕੌਰ ਪਤਨੀ ਗੁਰਮੇਲ, ਪਰਮਜੀਤ ਕੌਰ ਪਤਨੀ ਲਖਵਿੰਦਰ ਸਿੰਘ, ਜਸਵਿੰਦਰ ਕੌਰ ਪਤਨੀ ਮੁਖਤਿਆਰ ਸਿੰਘ, ਗੁਰਬਖਸ਼ ਸਿੰਘ ਪੁੱਤਰ ਬਾਬੂ ਰਾਮ ਸ਼ਾਮਲ ਸਨ। ਜਿੱਥੇ ਇਨ੍ਹਾਂ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਉਥੇ ਹੀ ਇਨ੍ਹਾਂ ਵਿੱਚੋਂ 45 ਸਾਲਾ ਜਸਵਿੰਦਰ ਕੌਰ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਕਾਰ ਚਾਲਕ ਦੇ ਖ਼ਿਲਾਫ਼ ਮੁਕਦਮਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!