ਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਈਆਂ ਮੌਤਾਂ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਸੜਕ ਹਾਦਸਿਆਂ ਸਬੰਧੀ ਦੁਰਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕਈ ਵਾਰੀ ਤੇਜ਼ ਰਫਤਾਰ ਕਾਰਨ ਜਾਂ ਹੋਰ ਅਣਗਹਿਲੀਆਂ ਦੇ ਕਾਰਨ ਇਹਨਾਂ ਹਾਦਸਿਆ ਨੂੰ ਅੰਜਾਮ ਦਿੱਤਾ ਜਾਂਦਾ ਹੈ। ਪਰ ਲਗਾਤਾਰ ਵਾਪਰ ਰਹੇ ਇਹ ਸੜਕ ਹਾਦਸਿਆਂ ਦੌਰਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਅਜਾਈਂ ਚਲੇ ਜਾਂਦੀਆਂ ਹਨ। ਭਾਵੇਂ ਪ੍ਰਸ਼ਾਸਨ ਦੇ ਵੱਲੋਂ ਜਾਂ ਟਰੈਫਿਕ ਪੁਲੀਸ ਵੱਲੋਂ ਇਹਨਾਂ ਹਾਦਸਿਆਂ ਤੇ ਠੱਲ ਪਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਪਰ ਇਹ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਤਰ੍ਹਾਂ ਹੁਣ ਇੱਕ ਹੋਰ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਦਰਅਸਲ ਇਹ ਮਾਮਲਾ ਬਾਬਾ ਬਕਾਲਾ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਬੱਸ ਸਟੈਂਡ ਦੇ ਨਜ਼ਦੀਕ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੌਰਾਨ ਦੋ ਔਰਤਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਇਕ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਟਰੱਕ ਕਾਰ ਨੂੰ ਬਚਾਉਂਦਾ ਹੋਇਆ ਬੇਕਾਬੂ ਹੋ ਗਿਆ ਜਿਸ ਤੋਂ ਬਾਅਦ ਸਵਾਰੀਆਂ ਉਤੇ ਜਾ ਚੜ੍ਹਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ਦੌਰਾਨ ਜ਼ਖ਼ਮੀ ਹੋਈ ਹਰਪ੍ਰੀਤ ਕੌਰ ਨੂੰ ਨਜ਼ਦੀਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਲਈ ਲਿਜਾਇਆ ਗਿਆ ਪਰ ਹਸਪਤਾਲ ਦੇ ਰਸਤੇ ਦੇ ਵਿਚ ਹਰਪ੍ਰੀਤ ਕੌਰ ਨੇ ਗੰਭੀਰ ਸੱਟਾਂ ਹੋਣ ਕਾਰਨ ਦਮ ਤੋੜ ਦਿੱਤਾ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਹਾਦਸੇ ਸਬੰਧੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਬਿਆਸ ਤੋਂ ਖਾਣਾ ਮੁਖੀ ਹਰਜੀਤ ਸਿੰਘ ਖਹਿਰਾ ਅਤੇ ਬਾਬਾ ਬਕਾਲਾ ਸਾਹਿਬ ਤੋਂ ਪਰਮਜੀਤ ਸਿੰਘ ਚੌਕੀ ਇੰਚਾਰਜ ਹਾਦਸਾਗ੍ਰਸਤ ਥਾਂ ਤੇ ਬਾਕੀ ਪੁਲਿਸ ਅਧਿਕਾਰੀਆਂ ਨਾਲ ਮੌਕੇ ਤੇ ਪਹੁੰਚ ਗਏ।

ਜਿੱਥੇ ਉਨ੍ਹਾਂ ਵੱਲੋਂ ਹਾਦਸਾਗ੍ਰਸਤ ਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਿਸ ਵੱਲੋਂ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਦੱਸ ਦੇਈਏ ਕਿ ਪੁਲਿਸ ਵੱਲੋਂ ਟਰੱਕ ਡਰਾਈਵਰ ਨਿਰਵੈਲ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਤੋ ਇਲਾਵਾ ਇਸ ਮੌਕੇ ਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਸੰਬੰਧਿਤ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!