ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਗੱਡੀ ਦੇ ਉੱਡੇ ਪਰਖੱਚੇ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਜਿੱਥੇ ਵਾਹਨਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਅੱਜ ਦੇ ਲੋਕਾਂ ਵੱਲੋਂ ਯਾਤਰਾ ਦੌਰਾਨ ਬਹੁਤ ਸਾਰੇ ਆਪਣੇ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਵਿੱਚ ਹੋਈਆਂ ਮੌਤਾਂ ਕਾਰਨ ਲੋਕ ਝੰਜੋੜੇ ਜਾਂਦੇ ਹਨ। ਹਰ ਰੋਜ਼ ਹੀ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਲਈ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸੇ ਅਤੇ ਕੁਝ ਲੋਕਾਂ ਦੀ ਗਲਤੀ ਕਾਰਨ ਵਾਪਰਦੇ ਹਾਦਸਿਆਂ ਵਿੱਚ ਅਣਗਿਣਤ ਲੋਕਾਂ ਦੀ ਜਾਨ ਜਾ ਰਹੀ ਹੈ। ਉਹਨਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬ ਵਿੱਚ ਇੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਗੱਡੀ ਦੇ ਪਰਖੱਚੇ ਉੱਡ ਗਏ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਕੋਲ ਹੋਣ ਦੀ ਖ਼ਬਰ ਹੋਈ ਹੈ। ਜਿੱਥੇ ਇਕ ਰੋਡਵੇਜ਼ ਦੀ ਬੱਸ ਅਤੇ ਬਲੈਰੋ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਗਰੂ ਪਿੰਡ ਦੇ ਨਜ਼ਦੀਕ ਗ਼ਲਤ ਦਿਸ਼ਾ ਤੋਂ ਆ ਰਹੀ ਬੱਸ ਨੇ ਬਲੈਰੋ ਗੱਡੀ ਨੂੰ ਟੱਕਰ ਮਾਰ ਦਿੱਤੀ।

ਇਹ ਹਾਦਸਾ ਇੰਨਾ ਭਿਆਨਕ ਸੀ ਕੇ ਬਲੈਰੋ ਗੱਡੀ ਵਿੱਚ ਸਵਾਰ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਜ਼ਖਮੀ ਹਾਲਤ ਵਿਚ ਇਲਾਜ ਵਾਸਤੇ ਲੁਧਿਆਣਾ ਦੇ ਹਸਪਤਾਲ ਲਜਾਇਆ ਗਿਆ ਹੈ। ਇਸੇ ਮਾਮਲੇ ਵਿੱਚ ਬਲੈਰੋ ਗੱਡੀ ਦਾ ਡਰਾਈਵਰ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈ। ਵਾਹਨਾਂ ਦੀ ਤੇਜ਼ ਰਫਤਾਰ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਇਹ ਹਾਦਸਾ ਵੀ ਬੱਸ ਚਾਲਕ ਦੀ ਗਲਤੀ ਅਤੇ ਤੇਜ਼ ਰਫਤਾਰ ਕਾਰਨ ਵਾਪਰਿਆ ਹੈ। ਜਿਸ ਦਾ ਖਮਿਆਜ਼ਾ ਬਲੈਰੋ ਗੱਡੀ ਦੇ ਡਰਾਈਵਰ ਨੂੰ ਭੁਗਤਣਾ ਪੈ ਰਿਹਾ ਹੈ।

ਮੌਕੇ ਤੇ ਮੌਜੂਦ ਕੁਝ ਲੋਕਾਂ ਵੱਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਬੱਸ ਗਲਤ ਦਿਸ਼ਾ ਤੋਂ ਆ ਰਹੀ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਕੁਝ ਲੋਕਾਂ ਦੀ ਗਲਤੀ ਕਾਰਨ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

error: Content is protected !!