ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੀ ਕੰਬੀ ਰੂਹ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਜਿਸ ਨਾਲ ਉਹਨਾਂ ਪਰਿਵਾਰਾਂ ਦੇ ਖਾਨਦਾਨ ਦਾ ਖਾਤਮਾ ਵੀ ਹੋ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਸੜਕ ਹਾਦਸਿਆਂ ਦੇ ਕਾਰਨ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਹੋ ਗਿਆ ਹੈ। ਕਿਉਂਕਿ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਪਰਿਵਾਰਾਂ ਨੂੰ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣਾ ਪੈਂਦਾ ਹੈ। ਕਿਉਂਕਿ ਬਹੁਤ ਸਾਰੇ ਹਾਦਸਿਆਂ ਵਿੱਚ ਪਰਿਵਾਰ ਵਿਚੋਂ ਰੋਜ਼ੀ-ਰੋਟੀ ਕਮਾਉਣ ਵਾਲਾ ਵਿਅਕਤੀ ਹੀ ਇਸ ਫਾਨੀ ਸੰਸਾਰ ਤੋਂ ਚਲਾ ਜਾਂਦਾ ਹੈ ਜਿਸ ਨਾਲ ਪਰਿਵਾਰ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇਥੇ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਨੂੜ ਤੋਂ ਰਾਜਪੁਰਾ ਕੌਮੀ ਮਾਰਗ ਉਪਰ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰਿਆ ਹੈ ਜਦੋਂ ਇਕ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਜਦੋਂ ਇੱਕ ਕਾਰ ਚਾਲਕ ਬਨੂੜ ਤੋ ਰਾਜਪੁਰਾ ਨੂੰ ਜਾ ਰਿਹਾ ਸੀ ਤਾਂ ਅੱਗੇ ਜਾ ਰਹੇ ਟਰੱਕ ਵੱਲੋਂ ਅਚਾਨਕ ਹੀ ਬਰੇਕ ਲਗਾ ਦਿੱਤੀ ਗਈ। ਜਿਸ ਕਾਰਣ ਪਿੱਛੇ ਆ ਰਹੀ ਕਾਰ ਦੀ ਟੱਕਰ ਟਰੱਕ ਨਾਲ ਹੋ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਕਾਰਣ ਕਾਰ ਬੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਵਿੱਚ ਸਵਾਰ ਰਾਜ ਕੁਮਾਰ ਗਰਗ 39 ਸਾਲ ਆਬਾਦੀ ਤਪਾ ਮੰਡੀ ਜਿਲ੍ਹਾ ਬਰਨਾਲਾ ਦੀ ਇਸ ਹਾਦਸੇ ਕਾਰਨ ਮੌਤ ਹੋ ਗਈ। ਜੋ ਇਸ ਹਾਦਸੇ ਤੋਂ ਬਾਅਦ ਬੁਰੀ ਤਰਾਂ ਕਾਰ ਵਿਚ ਫਸ ਗਿਆ ਸੀ।

ਜਿਸ ਨੂੰ ਉਥੇ ਮੌਜੂਦ ਅਤੇ ਰਾਹਗੀਰ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਰਾਜਪੁਰਾ ਦੇ ਏ ਪੀ ਜੈਨ ਹਸਪਤਾਲ ਵਿਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ। ਉੱਥੇ ਹੀ ਟਰੱਕ ਚਾਲਕ ਇਸ ਹਾਦਸੇ ਤੋਂ ਬਾਅਦ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!