ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਟੈੰਕਰ ਅਤੇ ਕਾਰ ਦੀ ਹੋਈ ਸਿਧੀ ਟੱਕਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਅਜਿਹੇ ਹਾਦਸਿਆਂ ਨੂੰ ਰੋਕਣ ਵਾਸਤੇ ਲੋਕਾਂ ਨੂੰ ਵਾਹਨ ਨਿਯਮਾਂ ਸਬੰਧੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਕੀਮਤੀ ਜ਼ਿੰਦਗੀ ਨੂੰ ਵੀ ਬਚਾਇਆ ਜਾ ਸਕੇ। ਉਥੇ ਹੀ ਕੁਝ ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤ ਲਈ ਜਾਂਦੀ ਹੈ ਜਿਸ ਕਾਰਨ ਕਈ ਤਰ੍ਹਾਂ ਦੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਉਨ੍ਹਾਂ ਦੀ ਗ਼ਲਤੀ ਦਾ ਖਮਿਆਜ਼ਾ ਹੋਰ ਵਾਹਨ ਚਾਲਕਾਂ ਨੂੰ ਵੀ ਭੁਗਤਣਾ ਪੈ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਪੰਜਾਬ ਵਿੱਚ ਇਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਟੈਂਕਰ ਤੇ ਕਾਰ ਦੀ ਹੋਈ ਟੱਕਰ ਕਾਰਨ ਹਾਹਾਕਾਰ ਮੱਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਦੇਰ ਰਾਤ ਬੰਗਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਾਰ ਅਤੇ ਟੈਂਕਰ ਦੇ ਵਿਚਕਾਰ ਭਿਆਨਕ ਟੱਕਰ ਮੁੱਖ ਮਾਰਗ ਤੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਬਣਾਏ ਗਏ ਐਲੀਵੇਟਡ ਰੋਡ ਉਪਰ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੋਪੜ ਨਿਵਾਸੀ ਕੁਨਾਲ ਚੌਹਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਰੋਪੜ ਤੋਂ ਕਿਸੇ ਨਿੱਜੀ ਕੰਮ ਲਈ ਬੰਗਾ ਵਿਖੇ ਆ ਰਿਹਾ ਸੀ।

ਗਲਤੀ ਨਾਲ ਉਹ ਬੰਗਾ ਪਹੁੰਚਣ ਲਈ ਐਲੀਵੇਟਡ ਰੋਡ ਉਤੇ ਚਲਾ ਗਿਆ। ਜਿਸ ਸਮੇਂ ਉਸ ਨੂੰ ਪਤਾ ਲੱਗਾ ਕਿ ਉਸ ਨੂੰ ਬੰਗਾ ਜਾਣ ਲਈ ਵਾਪਸ ਜਾਣਾ ਹੋਵੇਗਾ ਤਾਂ ਉਸ ਵੱਲੋਂ ਆਪਣੀ ਕਾਰ ਵਾਪਸ ਮੋੜ ਲਈ ਗਈ। ਉਸ ਸਮੇਂ ਹੀ ਪਿੱਛੇ ਆ ਰਹੇ ਇਕ ਟੈਂਕਰ ਨਾਲ ਇਸ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਟੈਂਕਰ ਅਤੇ ਕਾਰ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੇ ਕਰਮਚਾਰੀਆਂ ਦੀ ਸਹਾਇਤਾ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਅਤੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੱਸਿਆ ਗਿਆ ਹੈ ਕਿ ਟੈਂਕਰ ਚਾਲਕ ਕੁਲਵੰਤ ਸਿੰਘ ਪੁੱਤਰ ਕਰਨੈਲ ਸਿੰਘ ਜੋ ਕਿ ਪਿੰਡ ਕਾਲੀਵਾਲ ਜਿਲ੍ਹਾ ਮੋਗਾ ਦਾ ਰਹਿਣ ਵਾਲਾ ਹੈ। ਉਸ ਸਮੇਂ ਆਪਣੇ ਟੈਂਕਰ ਵਿਚ ਨਵਾਂਸ਼ਹਿਰ ਵਿਖੇ ਸਮਾਨ ਨੂੰ ਉਤਾਰਨ ਤੋਂ ਬਾਅਦ ਵਾਪਸ ਜੀਰੇ ਨੂੰ ਜਾ ਰਿਹਾ ਸੀ ਜਿਸ ਸਮੇਂ ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!