ਪੰਜਾਬ ਚ ਇਥੇ ਵਿਆਹੁਤਾ ਦੀ ਹੋਈ ਇਸ ਤਰਾਂ ਦਰਦਨਾਕ ਮੌਤ, ਮਾਪੇ ਲਗਾ ਰਹੇ ਸੱਸ ਅਤੇ ਪਤੀ ਤੇ ਗੰਭੀਰ ਦੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੀਆਂ ਔਰਤਾਂ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਦੀ ਚਪੇਟ ਵਿੱਚ ਹੋਣ ਕਾਰਨ ਵੀ ਕਈ ਔਰਤਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਖੁਸ਼ੀ ਖੁਸ਼ੀ ਵਿਆਹ ਕੇ ਉਨ੍ਹਾਂ ਦੇ ਘਰ ਭੇਜਿਆ ਜਾਂਦਾ ਹੈ। ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ। ਪਰ ਬਹੁਤ ਸਾਰੀਆ ਵਿਆਹੁਤਾ ਕੁੜੀਆ ਨੂੰ ਸੁਹਰਿਆਂ ਵਲੋ ਦਾਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਆਏ ਦਿਨ ਹੀ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਹਰ ਇੱਕ ਮਾਪਿਆਂ ਦੇ ਦਿਲ ਵਿਚ ਆਪਣੀਆਂ ਬੇਟੀਆਂਦੀ ਸੁਰੱਖਿਆ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਪੈਦਾ ਹੋ ਜਾਂਦੇ ਹਨ।

ਪੰਜਾਬ ਵਿੱਚ ਇਥੇ ਕਹਿਰ ਵਾਪਰਿਆ ਹੈ ਜਿਥੇ ਲੜਕੀ ਦੀ ਹੋਈ ਮੌਤ ਤੇ ਮਾਪਿਆਂ ਵੱਲੋਂ ਸਹੁਰੇ ਪਰਿਵਾਰ ਤੇ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਾਛੀਵਾੜਾ ਸਾਹਿਬ ਦੇ ਅਧੀਨ ਆਉਣ ਵਾਲੇ ਪਿੰਡ ਮਿੱਠੇਵਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ 40 ਸਾਲਾਂ ਦੀ ਵਿਆਹੁਤਾ ਔਰਤ ਸਤਨਾਮ ਕੌਰ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੇ ਮਾਪਿਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਜਿੱਥੇ ਉਨ੍ਹਾਂ ਦੀ ਧੀ ਨੂੰ ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉੱਥੇ ਹੀ ਉਨ੍ਹਾਂ ਦੀ ਬੇਟੀ ਵੱਲੋਂ ਫੋਨ ਕਰਕੇ ਆਪਣੇ ਪਰਵਾਰ ਨੂੰ ਇਸ ਗੱਲ ਦੀ ਸੂਚਨਾ ਦਿੱਤੀ ਗਈ ਸੀ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਜ਼ਹਿਰੀਲਾ ਪਦਾਰਥ ਦਿੱਤਾ ਗਿਆ ਹੈ।

ਜਦ ਕਿ ਸਹੁਰੇ ਪਰਿਵਾਰ ਵੱਲੋਂ ਆਖਿਆ ਗਿਆ ਹੈ ਕਿ ਸਤਨਾਮ ਕੌਰ ਵੱਲੋਂ ਆਪ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੇ ਜਦੋਂ ਮ੍ਰਿਤਕਾ ਦਾ ਭਰਾ ਕੁਝ ਲੋਕਾਂ ਨੂੰ ਲੈ ਕੇ ਆਪਣੀ ਭੈਣ ਦੇ ਘਰ ਪਹੁੰਚਿਆ ਤਾਂ ਉਸ ਦੀ ਭੈਣ ਦੇ ਪਤੀ ਵੱਲੋਂ ਉਸ ਨੂੰ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ ਅਤੇ ਸੋਟੀ ਨਾਲ ਉਸ ਉਪਰ ਹਮਲਾ ਵੀ ਕੀਤਾ ਗਿਆ। ਮ੍ਰਿਤਕ ਦਾ ਭਰਾ ਆਪਣੀ ਭੈਣ ਨੂੰ ਜਦੋਂ ਲੁਧਿਆਣਾ ਦੇ ਸਿਵਲ ਹਸਪਤਾਲ ਲੈ ਕੇ ਗਿਆ ਤਾਂ ਉਥੇ ਹੀ ਹਸਪਤਾਲ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦਾ ਵਿਆਹ ਜਿੱਥੇ 2000 ਵਿੱਚ ਹੋਇਆ ਸੀ ਉਥੇ ਹੀ ਉਸ ਦੇ ਤਿੰਨ ਬੇਟੀਆਂ ਅਤੇ ਇੱਕ ਬੇਟਾ ਹੈ। ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!