ਪੰਜਾਬ ਚ ਇਥੇ ਵਿਆਹ ਦੀਆਂ ਖੁਸ਼ੀਆਂ ਚ ਪਿਆ ਮਾਤਮ ਵਾਪਰਿਆ ਇਹ ਭਾਣਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਹੁਣ ਜਿੱਥੇ ਮੌਸਮ ਦੀ ਤਬਦੀਲੀ ਕਾਰਨ ਪੰਜਾਬ ਵਿੱਚ ਬਹੁਤ ਸਾਰੇ ਹਾਦਸੇ ਵਾਪਰਨੇ ਸ਼ੁਰੂ ਹੋ ਗਏ ਹਨ। ਉਥੇ ਹੀ ਪਹਿਲਾਂ ਤੋਂ ਹੋ ਰਹੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਈ ਜਗਹ ਤੇ ਇੱਕ ਛੋਟੀ ਜਿਹੀ ਗਲਤੀ ਕਾਰਨ ਬਹੁਤ ਸਾਰੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਬਹੁਤ ਸਾਰੇ ਪਰਵਾਰਾਂ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਇਸ ਸਮੇਂ ਜਿਥੇ ਪੰਜਾਬ ਵਿੱਚ ਵਿਆਹ ਦਾ ਸੀਜਨ ਚੱਲ ਰਿਹਾ ਹੈ ਉੱਥੇ ਹੀ ਹਰ ਘਰ ਵਿਚ ਖੁਸ਼ੀਆਂ ਦਾ ਮਾਹੌਲ ਦੇਖਿਆ ਜਾਂਦਾ ਹੈ। ਉਥੇ ਹੀ ਉਨ੍ਹਾਂ ਘਰਾਂ ਦੇ ਪਰਵਾਰਕ ਮੈਂਬਰਾਂ ਨਾਲ ਵਾਪਰਨ ਵਾਲੇ ਸੜਕ ਹਾਦਸੇ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੰਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਵਿਆਹ ਦੀਆਂ ਖੁਸ਼ੀਆਂ ਵਿੱਚ ਮਾਤਮ ਪੈ ਗਿਆ ਹੈ ਜਿੱਥੇ ਇਹ ਹਾਦਸਾ ਵਾਪਰਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਮਲੋਟ ਦੇ ਅਧੀਨ ਪੈਂਦੇ ਪਿੰਡ ਭਾਈ ਕਾ ਕੇਰਾ ਤੋਂ ਸਾਹਮਣੇ ਆਈ ਜਿਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। 65 ਸਾਲਾ ਮ੍ਰਿਤਕ ਦਿਲਬਾਗ ਸਿੰਘ ਦੇ ਰਿਸ਼ਤੇਦਾਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਦਿਲਬਾਗ ਸਿੰਘ ਆਪਣੀ ਗੱਡੀ ਤੇ ਵਿੱਚ ਆਪਣੀ ਭੈਣ ਅਤੇ ਭਾਣਜੇ ਸਮੇਤ ਆਪਣੀ ਦੋਹਤਰੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ।

ਜਿਸ ਸਮੇਂ ਇਨ੍ਹਾਂ ਦੀ ਕਾਰ ਪਿੰਡ ਭਾਈਕਾ ਕੇਰਾ ਕੋਲ ਪਹੁੰਚੀ ਤਾਂ ਉਸ ਸਮੇਂ ਹੀ ਇਕ ਤੇਜ਼ ਰਫਤਾਰ ਟੈਂਕਰ ਵੱਲੋਂ ਪਿੱਛੋਂ ਆ ਕੇ ਭਿਆਨਕ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਉਥੇ ਇਸ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਕਾਰ ਵਿੱਚ ਸਵਾਰ 3 ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ।

ਜਿੱਥੇ ਇਲਾਜ ਦੌਰਾਨ 65 ਸਾਲਾ ਦਿਲਬਾਗ ਸਿੰਘ ਦੀ ਮੌਤ ਹੋ ਗਈ। ਉੱਥੇ ਹੀ ਉਸ ਦੀ ਭੈਣ ਅਤੇ ਭਾਣਜਾ ਜੇਰੇ ਇਲਾਜ ਹਨ। ਪੁਲੀਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!