ਪੰਜਾਬ ਚ ਇਥੇ ਵੋਟਾਂ ਨੂੰ ਲੈ ਕੇ ਪੈ ਗਿਆ ਖਿਲਾਰਾ ਲੱਥੀਆਂ ਪੱਗਾਂ , ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਅੱਜ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਪੈ ਰਹੀਆਂ ਹਨ । ਵੱਖ ਵੱਖ ਥਾਵਾਂ ਤੇ ਪੁਲੀਸ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ । ਪਰ ਦੂਜੇ ਪਾਸੇ ਹਰ ਵਾਰ ਦੀ ਤਰ੍ਹਾਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ । ਹਰ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਨੇ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨਾਲ ਸਬੰਧਤ ਸਮਰਥਕਾਂ ਵੱਲੋਂ ਆਪਸ ਦੇ ਵਿੱਚ ਬਹਿਸਬਾਜ਼ੀ ਕੀਤੀ ਜਾਂਦੀ ਹੈ , ਝੜਪਾਂ ਹੁੰਦੀਆਂ ਨੇ , ਹਾਲਾਤ ਅਜਿਹੇ ਹੁੰਦੇ ਹਨ ਪੁਲੀਸ ਨੂੰ ਕਈ ਵਾਰ ਸਖ਼ਤੀ ਦੀ ਵਰਤੋਂ ਕਰਕੇ ਮਾਹੌਲ ਨੂੰ ਸ਼ਾਂਤ ਕਰਵਾਉਣਾ ਪੈਂਦਾ ਹੈ । ਇਸ ਸਾਲ ਵੀ ਅਜਿਹਾ ਹੀ ਮਾਮਲਾ ਚੌਗਾਵਾਂ ਤੋਂ ਸਾਹਮਣੇ ਆਇਆ ਹੈ ।

ਜਿਥੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰੀਕੇ ਵਿਖੇ ਅਕਾਲੀ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਵੋਟਾਂ ਪਾਉਣ ਨੂੰ ਲੈ ਕੇ ਕਾਫੀ ਝੜਪ ਹੋਈ । ਝੜਪ ਏਨੀ ਜ਼ਿਆਦਾ ਵਧ ਗਈ ਕਿ ਦੋਵਾਂ ਪਾਰਟੀਆਂ ਦੇ ਧਿਰਾਂ ਆਪਸ ‘ਚ ਬੁਰੀ ਤਰ੍ਹਾਂ ਦੇ ਨਾਲ ਉਲਝਗੇ । ਦੋਵਾਂ ਧਿਰਾਂ ਵਿਚਕਾਰ ਜਮ ਕੇ ਝੜਪ ਕੋਈ ਤੇ ਹੱਥੋਪਾਈ ਦੌਰਾਨ ਦੋਵਾਂ ਪਾਰਟੀਆਂ ਦੇ ਸਮਰਥਕਾਂ ਦੇ ਲੋਕਾਂ ਦੀਆਂ ਪੱਗਾਂ ਤੱਕ ਉਤਰ ਗਈਆਂ । ਇਸੇ ਦੌਰਾਨ ਕੁਝ ਲੋਕਾਂ ਨੂੰ ਮਾਮੂਲੀ ਜਿਹੀਆਂ ਸੱਟਾਂ ਵੀ ਲੱਗੀਆਂ । ਉੱਥੇ ਹੀ ਇਸ ਮਾਮਲੇ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਲੋਕ ਵਿਧਾਣ ਸਭਾ ਚੋਣਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਧਿਰਾਂ ਵੱਲੋਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਗਈ।

ਇਸ ਗੱਲ ਦਾ ਪਤਾ ਲੱਗਣ ਤੇ ਪੁਲੀਸ ਵੱਲੋਂ ਹੋਰ ਮਿਲਟਰੀ ਫੋਰਸ ਸਮੇਤ ਮੌਕੇ ਤੇ ਪਹੁੰਚੇ । ਜਿਨ੍ਹਾਂ ਨੇ ਮੌਕੇ ਤੇ ਸਥਿਤੀ ਨੂੰ ਕੰਟਰੋਲ ਕਰ ਲਿਆ ਤੇ ਪੁਲੀਸ ਨੇ ਦੋਹਾਂ ਧਿਰਾਂ ਦੇ ਆਦਮੀਆਂ ਨੂੰ ਖਦੇੜ ਦਿੱਤਾ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੁਲੀਸ ਦੇ ਵੱਲੋਂ ਉੱਥੇ ਸੁਰੱਖਿਆ ਨੂੰ ਵਧਾ ਦਿੱਤਾ ਤਾਂ ਜੋ ਮੁੜ ਤੋਂ ਅਜਿਹੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਭਾਰਤ ਵਿੱਚ ਵੋਟਾਂ ਪੈ ਰਹੀਆਂ ਨੇ ਪੁਲੀਸ ਵੱਲੋਂ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ । ਪਰ ਪੰਜਾਬ ਭਰ ਦੇ ਵੱਖ ਵੱਖ ਹਿੱਸਿਆਂ ਤੋਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਜਿੱਥੇ ਵੱਖ ਵੱਖ ਪਾਰਟੀ ਦੇ ਸਮਰਥਕ ਆਪਸ ਵਿਚ ਉਲਝਦੇ ਹੋਏ ਨਜ਼ਰ ਆ ਰਹੇ ਹਨ ।

error: Content is protected !!