ਪੰਜਾਬ ਚ ਇਥੇ ਸਕੂਲ ਦੇ 3 ਵਿਦਿਆਰਥੀ ਨਿਕਲੇ ਪੌਜੇਟਿਵ – 14 ਦਿਨਾਂ ਆਈ ਫੋਰਨ ਸਕੂਲ ਨੂੰ ਕਰਤਾ ਗਿਆ ਬੰਦ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਸ਼ੁਰੂ ਹੋਈ ਕਰੋਨਾ ਦੀ ਲਾਗ ਨੂੰ ਬਹੁਤ ਮੁਸ਼ਕਿਲ ਨਾਲ ਕਾਬੂ ਕੀਤਾ ਗਿਆ ਹੈ। ਜਿੱਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਬਾਰ ਬਾਰ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਉਥੇ ਹੀ ਇਹ ਵੀ ਆਖਿਆ ਜਾਂਦਾ ਹੈ ਕਿ ਕਰੋਨਾ ਨੂੰ ਅਜੇ ਖ਼ਤਮ ਹੋਇਆ ਨਾ ਸਮਝਿਆ ਜਾਵੇ। ਕਿਉਂਕਿ ਦੇਸ਼ ਅੰਦਰ ਕਰੋਨਾ ਦੀ ਤੀਜੀ ਲਹਿਰ ਦਾ ਖਤਰਾ ਅਜੇ ਵੀ ਮੰਡਰਾ ਰਿਹਾ ਹੈ। ਪਿਛਲੇ ਸਾਲ ਕਰੋਨਾ ਦੇ ਚਲਦੇ ਹੋਏ ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਉਥੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੀ ਪੰਜਾਬ ਵਿੱਚ 2 ਅਗਸਤ ਤੋਂ ਸਕੂਲ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਸਰਕਾਰ ਵੱਲੋਂ ਸਕੂਲਾਂ ਵਿੱਚ ਹੋਣ ਵਾਲੇ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਪੰਜਾਬ ਵਿਚ ਇਥੇ 3 ਵਿਦਿਆਰਥੀਆਂ ਦੇ ਕਰੋਨਾ ਤੋਂ ਪ੍ਰਭਾਵਿਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ 14 ਦਿਨਾਂ ਲਈ ਸਕੂਲ ਨੂੰ ਬੰਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਸ਼ਹਿਰ ਦੇ ਡੀ. ਐਨ. ਮਾਡਲ ਸਕੂਲ ਤੋਂ ਸਾਹਮਣੇ ਆਇਆ ਹੈ।

ਜਿੱਥੇ ਸਕੂਲ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਕੂਲ ਦੇ ਵਿਦਿਆਰਥੀਆਂ ਦੀ ਚਪੇਟ ਵਿਚ ਆ ਗਏ। ਸਰਕਾਰ ਵੱਲੋਂ ਜਿਥੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਟੈਸਟ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਇਸ ਸਕੂਲ ਵਿੱਚ ਕੀਤੇ ਗਏ ਕਰੋਨਾ ਜਾਂਚ ਤੋਂ ਬਾਅਦ 3 ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ। ਜਿਸ ਨਾਲ ਸਕੂਲ ਆਉਣ ਵਾਲੇ ਸਾਰੇ ਬੱਚਿਆਂ ਦੇ ਮਾਪਿਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ।

ਉੱਥੇ ਹੀ ਇਸ ਹਫ਼ੜਾ-ਦਫ਼ੜੀ ਵਾਲੇ ਮਾਹੌਲ ਨੂੰ ਵੇਖਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਸ ਦਹਿਸ਼ਤ ਵਾਲਾ ਮਾਹੌਲ ਨੂੰ ਕਾਬੂ ਹੇਠ ਕਰਨ ਵਾਸਤੇ ਸਕੂਲ ਨੂੰ 14 ਦਿਨਾਂ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਨਾਲ ਸਾਰੇ ਬੱਚਿਆਂ ਨੂੰ ਸੁਰੱਖਿਅਤ ਕੀਤਾ ਜਾ ਸਕੇ। ਇਸ ਸਕੂਲ ਦੇ ਪਹਿਲਾਂ ਇਕ ਵਿਦਿਆਰਥੀ ਦੀ ਕਰੋਨਾ ਰਿਪੋਰਟ ਪਾਜਿਟਿਵ ਆਈ ਸੀ। ਉਸ ਤੋਂ ਬਾਅਦ ਦੋ ਹੋਰ ਵਿਦਿਆਰਥੀਆਂ ਲਈ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਹੋਈ ਸੀ।

error: Content is protected !!