ਪੰਜਾਬ ਚ ਇਥੇ ਸਜ ਵਿਆਹੀ ਜੋੜੇ 50 ਤੋਲੇ ਸੋਨਾ ਪਾ ਕੇ ਗਈ ਸੀ ਮੱਥਾ ਟੇਕਣ ਲੁਟੇਰਿਆਂ ਨੇ ਕਰਤਾ ਇਹ ਕਾਂਡ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸਰਕਾਰ ਵੱਲੋਂ ਚੋਣਾਂ ਨੂੰ ਦੇਖਦੇ ਹੋਏ ਸਖਤੀ ਨੂੰ ਵਧਾਇਆ ਗਿਆ ਹੈ ਅਤੇ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸਨ ਚੌਕਸੀ ਵਰਤਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਪੰਜਾਬ ਵਿੱਚ ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉੱਥੇ ਹੀ ਚੋਰੀ ਠਗੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਵੱਲੋਂ ਵੀ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੁੰਦਾ ਹੈ। ਕੁਝ ਲੋਕਾਂ ਵੱਲੋਂ ਜਿਥੇ ਲੁੱਟ-ਖੋਹ ਕੀਤੀ ਜਾਂਦੀ ਹੈ ਉਥੇ ਹੀ ਇਸ ਲੁੱਟ ਖੋਹ ਦੇ ਚੱਲਦੇ ਹੋਏ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪੰਜਾਬ ਵਿੱਚ ਲੁੱਟ ਖੋਹ ਦੇ ਮਾਮਲੇ ਵਿਚ ਵਾਧਾ ਹੋ ਰਿਹਾ ਹੈ ਜਿਸ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਸਜ ਵਿਆਹੇ ਜੋੜੇ ਤੋਂ 50 ਤੋਲੇ ਸੋਨਾ ਮੱਥਾ ਟੇਕਣ ਗਿਆ ਤੋਂ ਲੁਟੇਰਿਆਂ ਵੱਲੋਂ ਲੁੱਟ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਜਲੰਧਰ ਸੜਕ ਤੇ ਪੈਂਦੇ ਪਿੰਡ ਮਹੇੜੂ ਦੇ ਨਜ਼ਦੀਕ ਇਕ ਧਾਰਮਿਕ ਅਸਥਾਨ ਕੋਲੋਂ ਸਾਹਮਣੇ ਆਈ ਹੈ। ਪੀੜਤ ਜੋੜੇ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦਾ ਨਵਾਂ-ਨਵਾਂ ਵਿਆਹ ਹੋਇਆ ਹੈ ਉੱਥੇ ਹੀ ਇਹ ਨੌਜਵਾਨ ਆਪਣੀ ਭੂਆ ਨੂੰ ਮਿਲਣ ਲਈ ਉਸਦੇ ਪਿੰਡ ਆਇਆ ਹੋਇਆ ਸੀ।

ਪਰਵਾਸੀ ਭਾਰਤੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਸੁਰਿੰਦਰ ਕੌਰ ਦੇ ਨਾਲ ਆਪਣੀ ਭੂਆ ਕਮਲਜੀਤ ਕੌਰ ਦੇ ਘਰ ਮਿਲਣ ਲਈ ਆਇਆ ਸੀ ਜਿੱਥੋਂ ਉਹ ਫਰਾਲਾ ਸੜਕ ਤੇ ਪੈਂਦੇ ਇਕ ਧਾਰਮਿਕ ਅਸਥਾਨ ਉਪਰ ਨਤਮਸਤਕ ਹੋਣ ਲਈ ਗਏ। ਉਸ ਥਾਂ ਤੇ ਉਹ ਇਸ ਲੁੱਟ ਦਾ ਸ਼ਿਕਾਰ ਹੋ ਗਏ।

ਉਨ੍ਹਾਂ ਦੱਸਿਆ ਕਿ ਪੰਜ ਤੋਂ ਛੇ ਲੁਟੇਰੇ ਉਸ ਜਗ੍ਹਾ ਤੇ ਆਏ ਅਤੇ ਜਿਨ੍ਹਾਂ ਵੱਲੋਂ ਉਨ੍ਹਾਂ ਕੋਲੋਂ 50 ਤੋਲੇ ਦੇ ਕਰੀਬ ਸੋਨਾ ਪਿਸਤੌਲ ਦੀ ਨੋਕ ਉਤੇ ਲੁੱਟ ਲਿਆ ਗਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਪੀੜਤ ਪ੍ਰਵਾਸੀ ਜੋੜੇ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਸ ਨੂੰ ਕੀਤੀ ਗਈ ਅਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

error: Content is protected !!