ਪੰਜਾਬ ਚ ਇਥੇ ਸੁੰਨਸਾਨ ਜਗ੍ਹਾ ਤੇ 20 ਫੁੱਟ ਡੂੰਘਾ ਟੋਆ ਪੁੱਟ ਹੋ ਰਿਹਾ ਸੀ ਇਹ ਗੁਪਤ ਕੰਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿਥੇ ਵਾਪਰਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਅਤੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਜਿੱਥੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਮੀਟ ਵਾਲੀ ਜਗਾ ਤੇ ਪਾਬੰਦੀ ਕਈ ਧਾਰਮਿਕ ਸਮਾਗਮਾਂ ਦੇ ਸਮੇ ਲਗਾ ਦਿੱਤੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਇੱਥੇ ਸੁੰਨਸਾਨ ਜਗ੍ਹਾ ਤੇ 20 ਫੁੱਟ ਡੂੰਘਾ ਟੋਆ ਪੁੱਟ ਕੇ ਇਹ ਕੰਮ ਕੀਤਾ ਜਾ ਰਿਹਾ ਸੀ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਪਾ ਮੰਡੀ ਅਧੀਨ ਆਉਂਦੇ ਪਿੰਡ ਘੁੰਨਸ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਤੋਂ ਬਾਹਰ ਇਕ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਖੇਤਾਂ ਵਿੱਚ ਬਣੇ ਹੋਏ ਇਕ ਘਰ ਵਿਚ ਕੁਝ ਲੋਕਾਂ ਵੱਲੋਂ ਪਸ਼ੂਆਂ ਨੂੰ ਵੱਢ ਟੁੱਕ ਕੇ ਉਨ੍ਹਾਂ ਦਾ ਮੀਟ ਸ਼ਹਿਰ ਵਿੱਚ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਇਸ ਦੀ ਜਾਂਚ-ਪੜਤਾਲ ਕਰਨ ਲਈ ਪਹਿਲਾਂ ਉਸ ਜਗ੍ਹਾ ਉਪਰ ਪਹੁੰਚ ਕੀਤੀ ਗਈ, ਜਿੱਥੇ ਉਨ੍ਹਾਂ ਵੱਲੋਂ ਕੁਝ ਪਸ਼ੂਆਂ ਨੂੰ ਉਸ ਸੁਨਸਾਨ ਕੋਠੀ ਵਿੱਚ ਵੇਖਿਆ ਗਿਆ ਅਤੇ ਉੱਥੇ ਉਨ੍ਹਾਂ ਬੇਜ਼ਬਾਨ ਜਾਨਵਰਾਂ ਦੀ ਦੇਖ਼ਭਾਲ ਕਰਨ ਲਈ ਕੁਝ ਲੋਕ ਵੀ ਸਨ। ਉੱਥੇ ਹੀ ਘਰ ਦੇ ਅੰਦਰ 120 ਫੁੱਟ ਡੂੰਘਾ ਟੋਆ ਪੁੱਟਿਆ ਹੋਇਆ ਸੀ। ਜਿਸ ਦੀ ਵਰਤੋਂ ਪਸ਼ੂਆਂ ਦੀ ਵੱਢ-ਟੁੱਕ ਲਈ ਕੀਤੀ ਜਾ ਰਹੀ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਅਨਾਊਂਸਮੈਂਟ ਕਰਵਾਈ ਗਈ ਅਤੇ ਪਿੰਡ ਵਾਸੀਆਂ ਵੱਲੋਂ ਉਸ ਜਗ੍ਹਾ ਤੇ ਜਾ ਕੇ ਇਸ ਕੰਮ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਕਾਬੂ ਕੀਤਾ ਗਿਆ।

ਉਥੇ ਹੀ ਲੋਕਾਂ ਨੇ ਮੰਗ ਕੀਤੀ ਹੈ ਕਿ ਜਿੱਥੇ ਇਸ ਕੋਠੀ ਵਿੱਚ 30 ਦੇ ਕਰੀਬ ਪਸ਼ੂ ਬਰਾਮਦ ਕੀਤੇ ਗਏ ਹਨ। ਉੱਥੇ ਹੀ ਗੁਰਦੁਆਰਾ ਸਾਹਿਬ ਦੇ ਕੋਲ ਅਜਿਹੀ ਘਟਨਾ ਨੂੰ ਅੰਜਾਮ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਪਿੰਡ ਵਾਸੀਆਂ ਵੱਲੋਂ ਪੁਲਸ ਤੋਂ ਅਜਿਹੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

error: Content is protected !!