ਪੰਜਾਬ ਚ ਇਥੇ ਸੋਸ਼ਲ ਮੀਡੀਆ ਵਰਤਣ ਵਾਲਿਆਂ ਲਈ ਹੋ ਗਿਆ ਇਹ ਹੁਕਮ ਜਾਰੀ – ਨਾ ਮੰਨਣ ਤੇ ਹੋਵੇਗੀ ਸਖਤ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਤੋਂ ਬਿਨਾਂ ਲੋਕਾਂ ਨੂੰ ਆਪਣੀ ਜ਼ਿੰਦਗੀ ਅਧੂਰੀ ਜਾਪਦੀ ਹੈ। ਸੋਸ਼ਲ ਮੀਡੀਆ ਦੀ ਵਰਤੋਂ ਅੱਜ ਹਰ ਘਰ ਵਿਚ ਕੀਤੀ ਜਾਂਦੀ ਹੈ। ਜਿੱਥੇ ਇਸ ਦੇ ਬਹੁਤ ਸਾਰੇ ਫ਼ਾਇਦੇ ਲੋਕਾਂ ਨੂੰ ਪ੍ਰਦਾਨ ਕੀਤੇ ਗਏ ਹਨ, ਉਥੇ ਹੀ ਇਸ ਦੇ ਬਹੁਤ ਸਾਰੇ ਨਾਕਰਾਤਮਕ ਸਿੱਟੇ ਵੀ ਸਾਹਮਣੇ ਆਉਂਦੇ ਹਨ। ਸੋਸ਼ਲ ਮੀਡੀਆ ਤੇ ਨੌਜਵਾਨਾਂ ਵੱਲੋਂ ਹਥਿਆਰਾਂ ਨਾਲ ਬਹੁਤ ਸਾਰੀਆਂ ਫੋਟੋਆਂ ਸ਼ੇਅਰ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਬਾਕੀ ਨੌਜਵਾਨ ਅਤੇ ਸਕੂਲ ਦੇ ਵਿਦਿਆਰਥੀ ਬਹੁਤ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਦੁਨੀਆ ਦਾ ਭਵਿੱਖ ਕਹੇ ਜਾਣ ਵਾਲੇ ਬੱਚੇ ਇਹਨਾਂ ਗੈਰ ਕਾਨੂੰਨੀ ਕੰਮਾਂ ਵਿਚ ਪੈ ਜਾਂਦੇ ਹਨ ਅਤੇ ਆਪਣੀ ਜ਼ਿੰਦਗੀ ਤਬਾਹ ਕਰ ਲੈਂਦੇ ਹਨ।

ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ, ਜਿੱਥੇ ਨਾਬਾਲਿਗ ਬੱਚਿਆਂ ਵੱਲੋਂ ਹਥਿਆਰਾਂ ਨਾਲ ਕ-ਤ-ਲ ਕੀਤੇ ਜਾਣ ਦੀਆਂ ਸ਼ਿਕਾਇਤਾਂ ਦਰਜ ਹੁੰਦੀਆਂ ਹਨ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਇਕ ਵੱਡਾ ਐਲਾਨ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਤਰਨਤਾਰਨ ਦੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਹਥਿਆਰਾ ਨੂੰ ਵਿਖਾਉਣ ਵਾਲੇ ਵਿਅਕਤੀਆਂ, ਜਾਂ ਹਥਿਆਰਾਂ ਨੂੰ ਹੱਥ ਵਿੱਚ ਫੜ ਕੇ ਫਾਇਰਿੰਗ ਕਰਨ ਵਾਲਿਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਉਣ ਲਈ ਕਾਫ਼ੀ ਸਖ਼ਤੀ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਉਹਨਾਂ ਸ਼ਰਾਰਤੀ ਅਨਸਰਾਂ ਖਿਲਾਫ ਰੋਜ਼ਾਨਾ ਹੀ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ਤੇ ਕਾਰਵਾਈ ਕਰਦਿਆਂ ਇੱਕ ਸੈੱਲ ਦਾ ਗਠਨ ਕੀਤਾ ਹੈ। ਅਕਸਰ ਹੀ ਵੇਖਿਆ ਜਾਂਦਾ ਹੈ ਕਿ ਨੌਜਵਾਨ ਹਥਿਆਰਾਂ ਨਾਲ ਸੈਲਫ਼ੀ ਲੈਂਦੇ ਹਨ ਜਾਂ ਫੇਰ ਵਿਆਹ ਸ਼ਾਦੀਆਂ ਤੇ ਇਨ੍ਹਾਂ ਹਥਿਆਰਾਂ ਨਾਲ ਨੱਚਦੇ ਵਿਖਾਈ ਦਿੰਦੇ ਹਨ। ਇਹਨਾਂ ਸਭ ਵੀਡੀਓਜ਼ ਅਤੇ ਫੋਟੋਆਂ ਨੂੰ ਉਨ੍ਹਾਂ ਦੁਆਰਾ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਜਾਂਦਾ ਹੈ ਅਤੇ ਹੁਣ ਪੁਲੀਸ ਵੱਲੋਂ ਬਣਾਇਆ ਇਹ ਸੈਲ ਹਥਿਆਰਾ ਨਾਲ ਸੋਸ਼ਲ ਮੀਡੀਆ ਤੇ ਫੋਟੋਆਂ ਸ਼ੇਅਰ ਕਰਨ ਵਾਲਿਆਂ ਦੀ ਨਿਗਰਾਨੀ ਕਰੇਗਾ।

ਤਰਨ ਤਾਰਨ ਦੇ ਐਸਐਸਪੀ ਉਪਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ਤੇ ਹਥਿਆਰਾਂ ਨਾਲ ਫੋਟੋਆਂ ਪਾਉਣਾ ਗ਼ੈਰਕਾਨੂੰਨੀ ਕੀਤਾ ਗਿਆ ਹੈ ਅਤੇ ਜੇਕਰ ਕੋਈ ਅਜਿਹੀ ਫੋਟੋ ਸੋਸ਼ਲ ਮੀਡੀਆ ਤੇ ਸਾਂਝੀ ਕਰਦਾ ਹੈ ਤਾਂ ਉਸ ਦੇ ਲਾਇਸੰਸ ਨੂੰ ਰੱਦ ਕਰਵਾਉਣ ਲਈ ਡੀਸੀ ਨੂੰ ਸਿਫਾਰਸ਼ ਕੀਤੀ ਜਾਵੇਗੀ ਅਤੇ ਸਬੰਧਤ ਵਿਅਕਤੀ ਉਪਰ ਮਾਮਲਾ ਦਰਜ ਕੀਤਾ ਜਾਵੇਗਾ।

error: Content is protected !!