ਪੰਜਾਬ ਚ ਇਥੇ ਹੋਇਆ ਚਿੱਟੇ ਦਿਨ ਸ਼ਰੇਆਮ ਮੌਤ ਦਾ ਤਾਂਡਵ ਵਿਛੇ ਸੱਥਰ – ਇਲਾਕੇ ਚ ਪਿਆ ਸਹਿਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਦੇ ਕੰਮਕਾਰ ਦੌਰਾਨ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦੇਸ਼ ਅੰਦਰ ਹਰ ਇਨਸਾਨ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਕੰਮ ਕਾਰ ਕੀਤੇ ਜਾਂਦੇ ਹਨ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਦਾ ਮੁੱਖ ਕਿੱਤਾ ਕਿਰਸਾਨੀ ਹੈ। ਜਿੱਥੇ ਲੋਕਾਂ ਵੱਲੋਂ ਖੇਤੀ ਕਰਕੇ ਆਪਣੀ ਜ਼ਿੰਦਗੀ ਬਸਰ ਕੀਤੀ ਜਾਂਦੀ ਹੈ। ਪੰਜਾਬੀ ਜਿੱਥੇ ਸਖ਼ਤ ਮਿਹਨਤ ਲਈ ਜਾਣੇ ਜਾਂਦੇ ਹਨ ਉਥੇ ਹੀ ਜ਼ਮੀਨ ਜਾਇਦਾਦ ਦੇ ਮਾਮਲੇ ਵਿੱਚ ਗੱਲ ਕਈ ਵਾਰ ਬਹੁਤ ਅੱਗੇ ਵਧ ਜਾਂਦੀ ਹੈ ਜਿੱਥੇ ਵਾਪਰਨ ਵਾਲੇ ਲੜਾਈ ਝਗੜਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਦਾ ਕਾਰਨ ਬਣਦੇ ਹਨ।

ਆਏ ਦਿਨ ਹੀ ਅਜਿਹੀਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜਿੱਥੇ ਜ਼ਮੀਨ ਜਾਇਦਾਦ ਦੀ ਲੜਾਈ ਵਿੱਚ ਕਈ ਲੋਕ ਇਨ੍ਹਾਂ ਦੇ ਸ਼ਿਕਾਰ ਹੋ ਜਾਂਦੇ ਹਨ। ਜਿਸ ਨਾਲ ਪਰਵਾਰਾਂ ਵਿਚ ਬਹੁਤ ਸਾਰੇ ਘਰਾਂ ਦੇ ਚਿਰਾਗ਼ ਵੀ ਖਤਮ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਸ਼ਰੇਆਮ ਹੀ ਮੌਤ ਦਾ ਤਾਂਡਵ ਹੋਇਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬ ਵਿੱਚ ਵਾਪਰਨ ਵਾਲੀਆਂ ਮੌਤਾਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਫਿਰੋਜ਼ਪੁਰ ਵਿੱਚ ਸਰਹੱਦੀ ਖੇਤਰ ਨਜ਼ਦੀਕ ਆਉਣ ਵਾਲੇ ਪਿੰਡ ਨਵਾਂ ਬਾਰੇਕੇ ਵਿੱਚ ਦੋ ਸਕੇ ਭਰਾਵਾਂ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਰਾਣੇ ਜ਼ਮੀਨੀ ਝਗੜੇ ਨੂੰ ਲੈ ਕੇ ਵਿਰੋਧੀਆਂ ਵੱਲੋਂ ਦੋ ਸਕੇ ਭਰਾਵਾਂ ਨੂੰ ਗੋਲੀ ਮਾਰ ਦਿੱਤੀ ਗਈ। ਇਨ੍ਹਾਂ ਦੋਹਾਂ ਭਰਾਵਾਂ ਦੀ ਪਹਿਚਾਣ ਕਾਬਲ ਸਿੰਘ ਅਤੇ ਬਖਸ਼ੀਸ਼ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ 2 ਵਿਅਕਤੀ ਹੋਰ ਇਸ ਘਟਨਾ ਵਿੱਚ ਜ਼ਖਮੀ ਹੋਏ ਹਨ। ਜਿਨ੍ਹਾਂ ਦੀ ਗੰਭੀਰ ਜਖ਼ਮੀ ਹਾਲਤ ਦੇ ਕਾਰਨ ਉਨ੍ਹਾਂ ਨੂੰ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਇਲਾਜ ਵਾਸਤੇ ਲਿਆਂਦਾ ਗਿਆ।

ਜਿੱਥੇ ਉਨ੍ਹਾਂ ਦੀ ਸਥਿਤੀ ਕਾਫੀ ਗੰਭੀਰ ਹੋਣ ਦੇ ਕਾਰਨ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਭੇਜ ਦਿੱਤਾ ਗਿਆ। ਜ਼ਮੀਨੀ ਝਗੜੇ ਕਾਰਨ ਜਿੱਥੇ ਦੋ ਭਰਾਵਾਂ ਦੀ ਮੌਤ ਹੋਈ ਹੈ ਉਥੇ ਹੀ ਦੋ ਜ਼ਖਮੀ ਹੋਏ ਹਨ ਜਿਨ੍ਹਾਂ ਵਿੱਚ ਗੁਰਦੀਪ ਸਿੰਘ 40 ਸਾਲਾਂ ਪੁੱਤਰ ਜਗਤਾਰ ਸਿੰਘ ਅਤੇ ਜਰਨੈਲ ਸਿੰਘ 60 ਸਾਲਾਂ ਪੁੱਤਰ ਕਰਤਾਰ ਸਿੰਘ ਸਾਮਲ ਹਨ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!