ਪੰਜਾਬ ਚ ਇਥੇ ਹੋਇਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਾਹਨ ਦੀ ਰਫਤਾਰ ਤੇਜ਼ ਹੋਣ ਨਾਲ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਦੀ ਰਫ਼ਤਾਰ ਧੀਮੀ ਪੈ ਜਾਂਦੀ ਹੈ। ਇਸ ਜ਼ਿੰਦਗੀ ਦੀ ਰਫਤਾਰ ਨੂੰ ਲਗਾਤਾਰ ਬਣਾਈ ਰੱਖਣ ਲਈ ਸੜਕੀ ਆਵਾਜਾਈ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਸਦਕਾ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਹੀ ਲੋਕਾਂ ਨੂੰ ਵਾਹਨ ਚਾਲਕ ਨੂੰ ਸਹੀ ਢੰਗ ਨਾਲ ਗੱਡੀ ਚਲਾਉਣ ਦੇ ਆਦੇਸ਼ ਵੀ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੇ ਜਾਂਦੇ ਹਨ। ਜਿਸ ਸਦਕਾ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਕਮੀ ਆਵੇ ਅਤੇ ਬਹੁਤ ਸਾਰੇ ਲੋਕਾਂ ਦੀ ਜਿੰਦਗੀ ਬਚ ਜਾਵੇ। ਪਰ ਫਿਰ ਵੀ ਆਏ ਦਿਨ ਪੰਜਾਬ ਵਿੱਚ ਹੋਣ ਵਾਲੇ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਭਿ-ਆ-ਨ-ਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਉੜਮੁੜ ਤੋਂ ਸਾਹਮਣੇ ਆਈ ਹੈ ਜਿੱਥੇ ਹੁਸ਼ਿਆਰਪੁਰ ਰੋਡ ਤੇ ਪੈਂਦੇ ਪਿੰਡ ਰਾਮਪੁਰ ਦੇ ਨਜ਼ਦੀਕ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਐਕਟੀਵਾ ਵਿਚਕਾਰ ਹੋਏ ਭਿਆਨਕ ਸੜਕ ਹਾਦਸੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਨਿੱਜੀ ਕੰਪਨੀ ਦੀ ਬੱਸ ਨੂੰ ਚਾਰ ਵਜੇ ਦੇ ਕਰੀਬ ਹੁਸ਼ਿਆਰਪੁਰ ਤੋਂ ਟਾਂਡਾ ਵੱਲ ਜਾ ਰਹੀ ਸੀ।

ਜਿਸ ਸਮੇਂ ਇਹ ਬੱਸ ਅੱਡਾ ਸਰਾਂ ਨੇੜੇ ਪੈਟਰੋਲ ਪੰਪ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਸਕੂਟਰੀ ਨਾਲ ਜਾ ਟਕਰਾਈ। ਸਕੂਟਰੀ ਨਾਲ ਟਕਰਾਉਂਦੇ ਹੀ ਬੱਸ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ। ਉਥੇ ਹੀ ਇਸ ਦੀ ਚਪੇਟ ਵਿਚ ਆਉਣ ਵਾਲੀ ਸਕੂਟਰੀ ਕਾਫੀ ਦੂਰ ਤਕ ਇਸ ਨਾਲ ਘਸੀਟ ਹੁੰਦੀ ਗਈ। ਸਕੂਟਰੀ ਤੇ ਸਵਾਰ ਦੋ ਵਿਅਕਤੀ ਇਸ ਹਾਦਸੇ ਦੀ ਚਪੇਟ ਵਿਚ ਆ ਗਏ ਦੋ ਵਿਅਕਤੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ ਗਿਆ।

ਉਥੇ ਹੀ ਜੇਸੀਬੀ ਅਤੇ ਟਰੈਕਟਰਾਂ ਦੀ ਮਦਦ ਨਾਲ ਬੱਸ ਵਿੱਚ ਫਸੀ ਹੋਈ ਇੱਕ 12 ਸਾਲਾ ਦੀ ਬੱਚੀ ਅਤੇ ਇਕ ਔਰਤ ਨੂੰ ਵੀ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ। ਵਾਪਰੇ ਇਸ ਹਾਦਸੇ ਵਿਚ 1 ਸਕੂਟਰੀ ਸਵਾਰ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।

error: Content is protected !!