ਪੰਜਾਬ ਚ ਇਥੇ ਹੱਸਦੇ ਖੇਡਦੇ ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ – ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਏ ਦਿਨ ਵਾਪਰਣ ਵਾਲੇ ਸੜਕ ਹਾਦਸਿਆਂ ਵਿੱਚ ਜਿੱਥੇ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਆਪਣੇ ਕੰਮਕਾਰ ਦੇ ਸਿਲਸਿਲੇ ਵਿੱਚ ਬਹੁਤ ਸਾਰੇ ਲੋਕ ਰੋਜ਼ਾਨਾ ਹੀ ਆਪਣੇ ਕੰਮ ਤੇ ਜਾਂਦੇ ਹਨ। ਜੋ ਹੋਰ ਵਾਹਨ ਚਾਲਕਾਂ ਦੀ ਅਣਗਹਿਲੀ ਦਾ ਸ਼ਿਕਾਰ ਹੋ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦੇ ਹੋਏ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਵਿੱਚ ਇੱਥੇ ਹੱਸਦੇ ਵੱਸਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਜਿੱਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਨੂੜ ਅਧੀਨ ਆਉਂਦੇ ਪਿੰਡ ਬਸੀ ਈਸੇ ਖਾਂ ਦੇ ਨਜ਼ਦੀਕ ਤੋਂ ਸਾਹਮਣੇ ਆਈ ਹੈ। ਜਿੱਥੇ ਨੈਸ਼ਨਲ ਹਾਈਵੇ ਤੇ ਸਥਿਤ ਹੈ ਇਸ ਪਿੰਡ ਦੇ ਨਜ਼ਦੀਕ ਇਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਭਿਆਨਕ ਟੱਕਰ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉੱਤਰ ਪ੍ਰਦੇਸ਼ ਦਾ ਕਲਪਨਾਥ ਜੋ ਇਸ ਸਮੇਂ ਆਪਣੇ ਪਰਿਵਾਰ ਸਮੇਤ ਗੋਇਲ ਕਾਲੋਨੀ ਬਨੂੜ ਵਿਖੇ ਰਹਿ ਰਿਹਾ ਹੈ।

ਜੋ ਪੱਥਰ ਅਤੇ ਟਾਈਲਾਂ ਲਗਾਉਣ ਦਾ ਕੰਮ ਕਰਦਾ ਹੈ। ਉੱਥੇ ਹੀ ਆਪਣੇ ਭਤੀਜੇ ਪ੍ਰਦੀਪ ਕੁਮਾਰ ਦੇ ਨਾਲ ਉਹ ਰਾਤ ਨੂੰ 9 ਵਜੇ ਦੇ ਕਰੀਬ ਜ਼ੀਰਕਪੁਰ ਤੋਂ ਆਪਣੇ ਘਰ ਬਨੂੜ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਬੱਸੀ ਈਸੇ ਖਾ ਦੇ ਕੋਲ ਪਹੁੰਚੇ ਤਾਂ ਇੱਕ ਕਾਰ ਵੱਲੋਂ ਪਿੱਛੋਂ ਉਨ੍ਹਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਜਿੱਥੇ ਦੋਨੋ ਮੋਟਰ ਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਰਾਹਗੀਰ ਲੋਕਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਹੀ ਸਿਵਲ ਹਸਪਤਾਲ ਬਨੂੜ ਵਿਖੇ ਲਿਜਾਇਆ ਗਿਆ। ਉੱਥੇ ਹੀ 42 ਸਾਲਾ ਚਾਚੇ ਕਲਪਨਾਥ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਪ੍ਰਦੀਪ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਸਾਰੇ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ।

error: Content is protected !!