ਪੰਜਾਬ ਚ ਇਥੇ 11 ਕਲਾਸ ਦੇ ਮੁੰਡੇ ਨੇ ਸਕੂਲ ਚ ਕੀਤੀ ਅਜਿਹੀ ਕਰਤੂਤ ਕੇ ਸਭ ਰਹਿ ਗਏ ਹੈਰਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜਕਲ੍ਹ ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸਕੂਲਾਂ ਵਿੱਚ ਪੜ੍ਹਾਈ ਲਈ ਭੇਜਿਆ ਜਾਂਦਾ ਹੈ। ਉਥੇ ਹੀ ਅੱਜ ਦੇ ਦੌਰ ਵਿਚ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਗਲਤ ਰਸਤੇ ਤੇ ਜਾ ਕੇ ਪੜ੍ਹਾਈ ਦੇ ਦੌਰਾਨ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਮਾਪੇ ਵੀ ਸ਼ਰਮਸਾਰ ਹੋ ਜਾਂਦੇ ਹਨ। ਅੱਜ ਦੇ ਦੌਰ ਵਿਚ ਜਿਥੇ ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਲਈ ਇੰਟਰਨੇਟ, ਟੀਵੀ ਅਤੇ ਸੋਸ਼ਲ ਮੀਡੀਆ ਦਾ ਫਾਇਦਾ ਲਿਆ ਜਾਂਦਾ ਹੈ। ਉੱਥੇ ਹੀ ਇਨ੍ਹਾਂ ਦਾ ਬੱਚਿਆਂ ਵੱਲੋਂ ਗਲਤ ਇਸਤੇਮਾਲ ਵੀ ਕੀਤਾ ਜਾਂਦਾ ਹੈ। ਜੋ ਉਨ੍ਹਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦਾ ਹੈ। ਹੁਣ ਪੰਜਾਬ ਵਿੱਚ ਇੱਥੇ 11ਵੀਂ ਕਲਾਸ ਦੇ ਮੁੰਡੇ ਵੱਲੋਂ ਸਕੂਲ ਵਿਚ ਨਾਲ ਪੜ੍ਹਦੀ ਵਿਦਿਆਰਥਣ ਨਾਲ ਅਜਿਹਾ ਵਿਵਹਾਰ ਕੀਤਾ ਗਿਆ ਹੈ ਕੇ ਸਭ ਹੈਰਾਨ ਹਨ।

ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਮੋਗਾ ਦੇ ਇਕ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਸਕੂਲ ਵਿੱਚ ਪੜ੍ਹਨ ਵਾਲੀ ਗਿਆਰਵੀਂ ਕਲਾਸ ਦੀ ਵਿਦਿਆਰਥਣ ਨਾਲ ਉਸਦੇ ਨਾਲ ਪੜ੍ਹਨ ਵਾਲੇ ਵਿਦਿਆਰਥੀ ਵੱਲੋ ਦੋਸਤੀ ਕਰਨ ਵਾਸਤੇ ਆਖਿਆ ਗਿਆ ਸੀ। ਪਰ ਲੜਕੀ ਵੱਲੋਂ ਇਨਕਾਰ ਕੀਤੇ ਜਾਣ ਤੇ ਲੜਕੇ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਤੇ ਪਿਤਾ ਨੇ ਦੱਸਿਆ ਹੈ ਕਿ ਪਹਿਲਾਂ 29 ਸਤੰਬਰ ਨੂੰ ਵਿਦਿਆਰਥੀਆਂ ਵੱਲੋਂ ਸ਼ਰਾਬ ਪੀ ਕੇ ਸਕੂਲ ਵਿੱਚ ਲੜਕੀ ਨੂੰ ਲੰਚ ਟਾਈਮ ਤੇ ਕੁੱਟਮਾਰ ਕੀਤੀ ਗਈ ਜਿਸ ਤੇ ਲੜਕੀ ਵੱਲੋਂ ਅਧਿਆਪਕਾਂ ਅਤੇ ਪ੍ਰਿੰਸੀਪਲ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਜਿਸ ਤੇ ਲੜਕੀ ਦੇ ਪਿਤਾ ਨੂੰ ਬੁਲਾ ਕੇ ਅਧਿਆਪਕਾਂ ਵੱਲੋਂ ਲੜਕੇ ਦੇ 2 ਥੱਪੜ ਮਾਰੇ ਗਏ, ਤੇ ਕਲਾਸ ਵਿੱਚ ਭੇਜ ਦਿੱਤਾ ਗਿਆ। ਸਕੂਲ ਦੇ ਅਧਿਆਪਕਾਂ ਵੱਲੋਂ ਇਸ ਗੱਲ ਨੂੰ ਇੱਥੇ ਖ਼ਤਮ ਕਰ ਦਿੱਤਾ ਗਿਆ। 30 ਸਤੰਬਰ ਨੂੰ ਫੇਰ ਲੜਕੀ ਦੇ ਸਕੂਲ ਤੋਂ ਵਾਪਸ ਆਉਂਦੇ ਸਮੇਂ ਰਸਤੇ ਵਿੱਚ ਉਸ ਲੜਕੇ ਵੱਲੋਂ ਦੁਬਾਰਾ ਉਸ ਲੜਕੀ ਦੀ ਕੁੱਟਮਾਰ ਕੀਤੀ ਗਈ। ਜਿੱਥੇ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਲੜਕੀ ਨੂੰ ਬਚਾਇਆ ਗਿਆ, ਉਥੇ ਹੀ ਲੜਕੀ ਦੀ ਮਾਤਾ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ। ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਲੜਕਾ ਮੌਕੇ ਤੋਂ ਫਰਾਰ ਹੋ ਗਿਆ।

ਇਸ ਹਾਦਸੇ ਵਿਚ ਲੜਕੀ ਦੀ ਅੱਖ ਤੇ ਵੀ ਕਾਫੀ ਸੱਟ ਲੱਗੀ ਹੋਈ ਹੈ। ਇਸ ਘਟਨਾ ਦੇ ਕਾਰਨ ਲੜਕੀ ਦੇ ਪਿਤਾ ਵੱਲੋਂ ਦੋਸ਼ੀ ਦੇ ਖਿਲਾਫ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਨਾਲ ਪੜ੍ਹਨ ਵਾਲਾ ਇਹ 22 ਸਾਲਾਂ ਦਾ ਨੌਜਵਾਨ ਕਈ ਵਾਰ ਫੇਲ੍ਹ ਹੋ ਚੁੱਕਾ ਹੈ। ਜੋ ਉਨ੍ਹਾਂ ਦੀ ਬੇਟੀ ਨੂੰ ਪਰੇਸ਼ਾਨ ਕਰ ਰਿਹਾ ਹੈ। ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

error: Content is protected !!