ਪੰਜਾਬ ਚ ਇਥੇ 7 ਗੱਡੀਆਂ ਨਾਲ ਵਾਪਰਿਆ ਇਹ ਭਿਆਨਕ ਹਾਦਸਾ , ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਭਿਆਨਕ ਹਾਦਸਾ ਹੋਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਪੰਜਾਬ ਵਿੱਚ ਕੋਈ ਨਾ ਕੋਈ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਉਂਦੀ ਹੈ, ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਦੇਸ਼ ਅੰਦਰ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ ਉਥੇ ਹੀ ਹਿਮਾਚਲ ਦੇ ਵਿਚ ਬੱਦਲ ਫਟਣ ਅਤੇ ਢਿੱਗਾਂ ਡਿੱਗਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਹੋਈ ਬਰਸਾਤ ਅਤੇ ਬੱਦਲ ਫਟਣ ਦੇ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਹੈ।

ਉਥੇ ਹੀ ਪੰਜਾਬ ਦੇ ਵਿੱਚ ਵੀ ਇਸ ਦਾ ਅਸਰ ਵੇਖਿਆ ਜਾ ਰਿਹਾ ਹੈ। ਮੌਸਮ ਦੀ ਤਬਦੀਲੀ ਕਾਰਨ ਪੰਜਾਬ ਵਿੱਚ ਵੀ ਕਈ ਹਾਦਸੇ ਵਾਪਰ ਗਏ ਹਨ। ਹੁਣ ਇੱਥੇ ਸੱਤ ਗੱਡੀਆਂ ਨਾਲ ਭਿ-ਆ-ਨ-ਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਲੋਕਾਂ ਵਿੱਚ ਹਾਹਾਕਾਰ ਮਚ ਗਈ ਹੈ। ਪੰਜਾਬ ਦੇ ਮਹਾਂਨਗਰ ਲੁਧਿਆਣਾ ਵਿੱਚ ਜਿੱਥੇ ਬਹੁਤ ਸਾਰੇ ਸੜਕੀ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਉਥੇ ਹੀ ਅੱਜ ਲੁਧਿਆਣਾ ਦੀ ਕਿਤਾਬ ਬਜਾਰ ਵਿੱਚ ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਇਕ ਪੁਰਾਣੀ ਕੰਧ ਡਿਗਣ ਕਾਰਨ 7 ਬਾਹਰ ਨੁਕਸਾਨੇ ਗਏ ਹਨ। ਇਨ੍ਹਾਂ ਵਾਹਨਾਂ ਵਿਚ ਕੁਝ ਲਗਜ਼ਰੀ ਗੱਡੀਆਂ ਵੀ ਸ਼ਾਮਲ ਸਨ। ਇਹ ਕਿਤਾਬ ਬਜਾਰ ਜੋ ਕੇ ਲੁਧਿਆਣਾ ਦੇ ਵਿਚ ਚੌੜਾ ਬਜ਼ਾਰ ਦੇ ਬਿਲਕੁਲ ਨੇੜੇ ਸਥਿਤ ਹੈ। ਉਥੇ ਪਾਰਕਿੰਗ ਵਾਲੀ ਜਗ੍ਹਾ ਉੱਪਰ ਅਚਾਨਕ ਕੰਧ ਡਿੱਗਣ ਕਾਰਨ ਪਾਰਕਿੰਗ ਵਿੱਚ ਖੜ੍ਹੇ ਵਾਹਨ ਨੁਕਸਾਨੇ ਗਏ ਹਨ। ਤੇਜ਼ ਹਵਾ ਅਤੇ ਹਲਕੀ ਬਰਸਾਤ ਹੋਣ ਕਾਰਨ ਇਹ ਕੰਧ ਥੱਲੇ ਖੜੇ ਵਾਹਨਾਂ ਉਪਰ ਡਿੱਗ ਗਈ। ਜਿਸ ਕਾਰਨ ਨੀਚੇ ਖੜੇ ਹੋਏ ਵਾਹਨ ਇਸ ਮਲਬੇ ਹੇਠ ਆ ਗਏ।

ਜਿਨ੍ਹਾਂ ਨੂੰ ਇਸ ਮਲਬੇ ਕਾਰਨ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਮੌਕੇ ਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਹੋਣ ਵਾਲੀ ਬਰਸਾਤ ਕਾਰਨ ਪੰਜਾਬ ਵਿੱਚ ਕਈ ਇਮਾਰਤਾਂ ਦੀਆਂ ਛੱਤਾਂ ਡਿੱਗਣ ਕਾਰਨ ਬਹੁਤ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।

error: Content is protected !!