ਪੰਜਾਬ ਚ ਇਥੇ EVM ਸਟਰਾਂਗ ਰੂਮ ਚ ਚਲੀ ਗੋਲੀ ਹੋਈ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਹੁਣ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਹੈ । ਹਰ ਇੱਕ ਪਾਰਟੀ ਦੇ ਵੱਲੋਂ ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਵੇਗੀ । 14 ਫਰਵਰੀ ਨੂੰ ਪੰਜਾਬ ਭਰ ਦੇ ਵਿੱਚ ਵੋਟਾਂ ਪਈਆਂ , ਜਿਨ੍ਹਾਂ ਵੋਟਾਂ ਦੀ ਗਿਣਤੀ ਜਾਰੀ ਹੈ । ਵੋਟਿੰਗ ਮਸ਼ੀਨਾਂ ਨੂੰ ਸਟਰਾਂਗ ਰੂਮ ਦੇ ਵਿਚ ਰੱਖਿਆ ਗਿਆ ਹੈ ਤੇ ਬਹੁਤ ਸਾਰੇ ਪੁਲੀਸ ਕਰਮਚਾਰੀਆਂ ਦੀ ਨਿਗਰਾਨੀ ਹੇਠਾਂ ਵੋਟਾਂ ਨੂੰ ਗਿਣਨ ਦਾ ਕੰਮ ਜਾਰੀ ਹੈ । ਇਸੇ ਵਿਚਕਾਰ ਹੁਣ ਈਵੀਐਮ ਸਟ੍ਰਾਂਗ ਰੂਮ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਟਰਾਂਗ ਰੂਮ ਦੀ ਸੁਰੱਖਿਆ ਗਾਰਡ ਵਜੋ ਤਾਇਨਾਤ ਇਕ ਪੁਲੀਸ ਅਧਿਕਾਰੀ ਵੱਲੋਂ ਖ਼ੁਦ ਨੂੰ ਗੋਲੀ ਮਾਰ ਲਈ ਗਈ ਹੈ , ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਚ ਇਕ ਲੜਕੀਆਂ ਦੇ ਸਰਕਾਰੀ ਸਕੂਲ ਵਿੱਚ ਈਵੀਐਮ ਸਟ੍ਰਾਂਗ ਰੂਮ ਵਿੱਚ ਅੱਜ ਸਵੇਰੇ ਗੋਲੀ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਰੂਮ ਦੇ ਵਿਚ ਜਾ ਕੇ ਵੇਖਿਆ ਗਿਆ ਤਾਂ ਸਟਰਾਂਗ ਰੂਮ ਦੇ ਸੁਰੱਖਿਆ ਗਾਰਡ ਵਜੋਂ ਤਾਇਨਾਤ ਇਕ ਸਬ ਇੰਸਪੈਕਟਰ ਨੂੰ ਗੋਲੀ ਲੱਗੀ ਹੋਈ ਸੀ ।

ਜਿਸ ਤੋਂ ਬਾਅਦ ਹੁਣ ਇਸ ਪੂਰੀ ਘਟਨਾ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ ਕਿ ਈਵੀਐਮ ਸਟ੍ਰਾਂਗ ਇੰਚਾਰਜ ਵਜੋ ਤੈਨਾਤ ਸਬ ਇੰਸਪੈਕਟਰ ਜਿਨ੍ਹਾਂ ਦਾ ਨਾਮ ਬਲਦੇਵ ਸਿੰਘ ਹੈ ਉਨ੍ਹਾਂ ਵੱਲੋਂ ਸਰਕਾਰੀ ਪਿਸਤੌਲ ਦੇ ਨਾਲ ਖੁਦ ਨੂੰ ਗੋਲੀ ਮਾਰੀ ਗਈ ਹੈ ।

ਜ਼ਖ਼ਮੀ ਹਾਲਤ ਵਿੱਚ ਉਸ ਪੁਲੀਸ ਕਰਮਚਾਰੀ ਨੂੰ ਹਸਪਤਾਲ ਵਿੱਚ ਐਂਬੂਲੈਂਸ ਦੇ ਰਾਹੀਂ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਉਸ ਪੁਲੀਸ ਕਰਮਚਾਰੀ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਸੂਚਨਾ ਮਿਲਦੇ ਸਾਰ ਹੋਰ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਹੁਣ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ਕਿ ਆਖ਼ਰ ਇਸ ਸਬ ਇੰਸਪੈਕਟਰ ਨੂੰ ਗੋਲੀ ਕਿਸ ਕਾਰਨ ਲੱਗੀ ਹੈ ।

error: Content is protected !!