ਪੰਜਾਬ ਚ ਇਸ ਤਰੀਕ ਨੂੰ ਰਾਹੁਲ ਗਾਂਧੀ ਚੋਣ ਬਿਗਲ ਵਜਾਉਣ ਜਾ ਰਹੇ , ਕਰਨਗੇ ਵੱਡੀ ਰੈਲੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿਥੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਰੈਲੀਆਂ ਦਾ ਆਗਾਜ਼ ਵੀ ਕਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਜਗ੍ਹਾ ਤੇ ਰੈਲੀਆਂ ਦੌਰਾਨ ਉਨ੍ਹਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਚੋਣਾਂ ਹੋਣ ਵਿੱਚ ਕੁੱਝ ਹੀ ਸਮਾਂ ਬਾਕੀ ਬਚਿਆ ਹੈ। ਉੱਥੇ ਹੀ ਸਿਆਸੀ ਹਲਚੱਲ ਵੀ ਤੇਜ਼ ਹੁੰਦੀ ਜਾ ਰਹੀ ਹੈ। ਕਾਂਗਰਸ ਪਾਰਟੀ ਦੇ ਮੁਕਾਬਲੇ ਜਿੱਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਧੇਰੇ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ। ਉਥੇ ਹੀ ਆਪਣੇ ਬਹੁਤ ਸਾਰੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਹਨ। ਕੇਂਦਰ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਚੋਣ ਰੈਲੀਆਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇਸ ਤਰੀਕ ਨੂੰ ਰਾਹੁਲ ਗਾਂਧੀ ਵੀ ਚੋਣ ਬਿਗਲ ਵਜਾਉਣ ਲਈ ਵੱਡੀ ਰੈਲੀ ਕਰਨ ਜਾ ਰਹੇ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਨਵਜੋਤ ਸਿੱਧੂ ਵੱਲੋਂ ਆਪਣੀ ਪਾਰਟੀ ਨੂੰ ਲੰਮੇ ਹੱਥੀ ਲਿਆ ਜਾ ਰਿਹਾ ਹੈ। ਉੱਥੇ ਹੀ ਹੁਣ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮਿਲ ਕੇ ਚੋਣ ਰੈਲੀਆਂ ਦਾ ਆਗਾਜ਼ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਵੱਖ ਵੱਖ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ, ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਪੰਜਾਬ ਵਿਚ ਕਾਂਗਰਸ ਦੇ ਰਾਹੁਲ ਗਾਂਧੀ ਵੱਲੋਂ 3 ਜਨਵਰੀ ਨੂੰ ਚੋਣ ਬਿਗਲ ਵਜਾ ਦਿੱਤਾ ਜਾਵੇਗਾ।

ਜਿੱਥੇ ਉਨ੍ਹਾਂ ਵੱਲੋਂ ਰਸਮੀ ਤੌਰ ਤੇ ਇਹ ਸ਼ੁਰੂਆਤ ਕੀਤੀ ਜਾਵੇਗੀ। ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਇਹ ਸ਼ੁਰੂਆਤ ਮੋਗਾ ਤੋਂ ਕੀਤੀ ਜਾ ਰਹੀ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸੌ ਸਾਲ ਪੂਰੇ ਹੋਣ ਤੇ ਮੋਗਾ ਨਜ਼ਦੀਕ ਪੈਂਦੇ ਪਿੰਡ ਕਿਲੀ ਚਾਹਲ ਵਿਖੇ ਰੈਲੀ ਕੀਤੀ ਗਈ ਸੀ। ਉਸ ਜਗ੍ਹਾ ਤੇ ਹੁਣ ਕਾਂਗਰਸ ਪਾਰਟੀ ਵੱਲੋਂ ਵੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਪਿਛਲੀ ਵਾਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਏਸ ਜਗ੍ਹਾ ਉਪਰ ਇਕ ਰੈਲੀ ਨੂੰ ਸੰਬੋਧਨ ਕੀਤਾ ਗਿਆ ਸੀ। ਜਿੱਥੇ ਹੁਣ 3 ਜਨਵਰੀ ਨੂੰ ਰਾਹੁਲ ਗਾਂਧੀ ਪਹੁੰਚ ਰਹੇ ਹਨ, ਉੱਥੇ ਹੀ ਇਸ ਜਗ੍ਹਾ ਦਾ ਜਾਇਜ਼ਾ ਲੈਣ ਵਾਸਤੇ ਸ਼ਨੀਵਾਰ ਨੂੰ ਰਾਣਾ ਰਣਜੀਤ ਸਿੰਘ, ਵਿਜੈਇੰਦਰ ਸਿੰਗਲਾ, ਅਤੇ ਭਾਰਤ ਭੂਸ਼ਨ ਆਸ਼ੂ ਵੱਲੋਂ ਇਸ ਜਗ੍ਹਾ ਦਾ ਦੌਰਾ ਕੀਤਾ ਗਿਆ, ਜਿੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ।

error: Content is protected !!