ਪੰਜਾਬ ਚ ਇਸ ਦਿਨ ਆ ਰਹੀ ਸੀਨੀਅਰ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ, ਇਥੇ ਕਰ ਸਕਦੀ ਵੱਡੀ ਰੈਲੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਾਂਗਰਸ ਪਾਰਟੀ ਵਿੱਚ ਜਿੱਥੇ ਕਾਫੀ ਲੰਮੇਂ ਸਮੇਂ ਤੋਂ ਕਾਟੋ-ਕਲੇਸ਼ ਚਲਿਆ ਆ ਰਿਹਾ ਸੀ ਅਤੇ ਇਸ ਵਿਵਾਦ ਨੂੰ ਖਤਮ ਕਰਨ ਲਈ ਹਾਈਕਮਾਂਡ ਵੱਲੋਂ ਸਮੇਂ ਸਮੇਂ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਜਿੱਥੇ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਬਹੁਤ ਸਾਰੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ। ਉਥੇ ਹੀ ਬੀਤੇ ਦਿਨੀਂ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਲੁਧਿਆਣਾ ਵਿੱਚ ਇੱਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ, ਉੱਥੇ ਹੀ ਕਾਂਗਰਸ ਹਾਈਕਮਾਂਡ ਵੱਲੋਂ ਸਮੇਂ-ਸਮੇਂ ਤੇ ਪਾਰਟੀ ਨੂੰ ਕਈ ਤਰਾਂ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਸੀਨੀਅਰ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ ਦੇ ਆਉਣ ਨੂੰ ਲੈ ਕੇ ਵੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਇਹ ਰੈਲੀ ਕਰ ਸਕਦੇ ਹਨ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਸੀਨੀਅਰ ਆਗੂ ਰਾਹੁਲ ਗਾਂਧੀ ਕਈ ਵਾਰ ਪੰਜਾਬ ਆ ਚੁੱਕੇ ਹਨ। ਉਥੇ ਹੀ ਹੁਣ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ 13 ਜਨਵਰੀ ਦਿਨ ਐਤਵਾਰ ਨੂੰ ਪੰਜਾਬ ਆ ਰਹੇ ਹਨ।

ਜਿੱਥੇ ਉਨ੍ਹਾਂ ਵੱਲੋਂ ਕਈ ਜਗਾ ਦੌਰਾਨ ਕੀਤਾ ਜਾਵੇਗਾ।ਉਥੇ ਹੀ ਉਨ੍ਹਾਂ ਦੇ ਪੰਜਾਬ ਆਉਣ ਦੇ ਦੌਰੇ ਨੂੰ ਲੈ ਕੇ ਇਕ ਵੱਡਾ ਬਦਲਾਅ ਵੀ ਮੰਨਿਆ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਆ ਕੇ ਆਪਣੀ ਪਾਰਟੀ ਵਾਸਤੇ ਪ੍ਰਚਾਰ ਕੀਤਾ ਜਾਵੇਗਾ। ਉਥੇ ਹੀ ਉਨ੍ਹਾਂ ਦੇ ਆਉਣ ਕਾਰਨ ਪਾਰਟੀ ਨੂੰ ਵੱਡੀ ਮਜ਼ਬੂਤੀ ਵੀ ਮਿਲੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਗਲੇ ਦਿਨ 14 ਫਰਵਰੀ ਦਿਨ ਸੋਮਵਾਰ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ। ਜਿਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪ੍ਰਿਯੰਕਾ ਵਾਡਰਾ ਦੇ ਪੰਜਾਬ ਦੌਰੇ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਫੇਰਬਦਲ ਦੱਸਿਆ ਜਾ ਰਿਹਾ ਹੈ।

error: Content is protected !!