ਪੰਜਾਬ ਚ ਇਸ ਦਿਨ ਇਹਨਾਂ ਨੂੰ ਹੋਵੇਗੀ ਸਰਕਾਰੀ ਛੁੱਟੀ – ਆਈ ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਦੇਸ਼ ਅੰਦਰ ਸਰਕਾਰਾਂ ਵੱਲੋਂ ਸਮੇਂ-ਸਮੇਂ ਉੱਪਰ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਸਰਕਾਰਾਂ ਉਸ ਸਮੇਂ ਦੀ ਸਹੀ ਵਰਤੋਂ ਅਤੇ ਪ੍ਰਸਥਿਤੀਆਂ ਨੂੰ ਧਿਆਨ ਵਿਚ ਰੱਖਦੀਆਂ ਹਨ। ਅੱਜਕਲ ਦੇ ਦੇਸ਼ ਦੇ ਹਾਲਾਤ ਵੀ ਕੁਝ ਅਜਿਹੇ ਬਣ ਚੁੱਕੇ ਹਨ ਕਿ ਰੋਜ਼ਾਨਾ ਹੀ ਕੋਈ ਨਾ ਕੋਈ ਨਵਾਂ ਐਲਾਨ ਦੇਸ਼ ਅੰਦਰ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਸੁਣਨ ਵਿਚ ਆ ਜਾਂਦਾ ਹੈ। ਇਨ੍ਹਾਂ ਐਲਾਨਾਂ ਦਾ ਅਸਰ ਸਥਾਨਕ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰਦਾ ਹੈ।

ਪੰਜਾਬ ਸੂਬੇ ਅੰਦਰ ਵੀ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਚੁੱਕੇ ਹਨ। ਪਰ ਹੁਣ ਇਨ੍ਹਾਂ ਐਲਾਨਾਂ ਦੇ ਤਹਿਤ ਹੀ ਇੱਕ ਹੋਰ ਐਲਾਨ ਸੂਬੇ ਅੰਦਰ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਦੇ ਸਬੰਧ ਵਿੱਚ ਸਰਕਾਰ ਵੱਲੋਂ 14 ਫਰਵਰੀ ਪੰਜਾਬ ਅੰਦਰ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਛੁੱਟੀ ਦਾ ਐਲਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਈਆਂ ਜਾ ਰਹੀਆਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਆਮ ਚੋਣਾਂ ਅਤੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕੁੱਝ ਵਾਰਡਾਂ ਵਿੱਚ ਕਰਵਾਈਆਂ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਸੰਬੰਧ ਵਿੱਚ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਦੇ ਤਹਿਤ ਉਨ੍ਹਾਂ ਜ਼ਿਲਿਆਂ ਦੇ ਵੋਟਰਾਂ ਲਈ 14 ਫਰਵਰੀ 2021 ਦੀ ਛੁੱਟੀ ਤਨਖਾਹ ਸਮੇਤ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਵੱਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਫੈਕਟਰੀਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ 14 ਫਰਵਰੀ 2021 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸੂਬਾ ਸਰਕਾਰ ਵੱਲੋਂ ਇਹ ਐਲਾਨ 14 ਫਰਵਰੀ ਦਿਨ ਐਤਵਾਰ ਨੂੰ ਉਨ੍ਹਾਂ ਥਾਵਾਂ ਲਈ ਕੀਤਾ ਗਿਆ ਹੈ ਜਿੱਥੇ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤਾਂ ਅਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਅੰਦਰ ਹਾਲਾਤ ਕਾਫੀ ਜ਼ਿਆਦਾ ਸਰਗਰਮ ਹੋ ਗਏ ਹਨ। ਕਈ ਥਾਵਾਂ ਉੱਪਰ ਨਾਮਜ਼ਦਗੀ ਪੱਤਰ ਦਾਖਲ ਕਰਨ ਨੂੰ ਲੈ ਕੇ ਪੱਥਰਬਾਜ਼ੀ ਅਤੇ ਫਾਇਰਿੰਗ ਕੀਤੇ ਜਾਣ ਦਾ ਸਮਾਚਾਰ ਵੀ ਪ੍ਰਾਪਤ ਹੋਇਆ ਹੈ।

error: Content is protected !!