ਪੰਜਾਬ ਚ ਇਸ ਦਿਨ ਤਨਖਾਹ ਸਮੇਤ ਛੁੱਟੀ ਦਾ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ ਉਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਗਿਆ ਹੈ ਅਤੇ ਘਰ-ਘਰ ਜਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਕਈ ਖ਼ਾਸ ਸਖ਼ਸੀਅਤਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੇ ਜ਼ਰੀਏ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਹਾਸਲ ਹੋ ਸਕਣ। ਉਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਲਾਗੂ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੇ ਅਨੁਸਾਰ ਹੀ ਚੋਣ ਪ੍ਰਚਾਰ ਕਰਨ ਦੀ ਇਜ਼ਾਜਤ ਦਿੱਤੀ ਗਈ ਹੈ। ਸਰਕਾਰ ਵੱਲੋਂ ਵੀ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਵਾਸਤੇ ਪ੍ਰਸ਼ਾਸਨ ਚੌਕਸੀ ਨੂੰ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਹੁਣ ਪੰਜਾਬ ਵਿੱਚ ਇਸ ਦਿਨ ਤਨਖਾਹ ਸਮੇਤ ਛੁੱਟੀ ਦਾ ਐਲਾਨ ਹੋ ਗਿਆ ਹੈ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਚੋਣ ਕਮਿਸ਼ਨ ਵੱਲੋਂ 20 ਫਰਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ 20 ਫਰਵਰੀ ਨੂੰ ਸਾਰੇ ਲੋਕਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇਗਾ। ਲੋਕਾਂ ਨੂੰ ਆਪਣੀ ਇਸ ਵੋਟ ਦਾ ਇਸਤੇਮਾਲ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ ਹੁਣ ਵੋਟਾਂ ਵਾਲੇ ਦਿਨ ਵੀ ਤਨਖਾਹ ਸਮੇਤ ਛੁੱਟੀ ਤੇ ਜਾਣ ਦਾ ਇਕ ਵੱਡਾ ਐਲਾਨ ਕਰ ਦਿੱਤਾ ਹੈ।

ਹੁਣ ਸਾਰੇ ਲੋਕ ਛੁੱਟੀ ਦਾ ਇਸਤੇਮਾਲ ਕਰਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਵੀ ਕਰ ਸਕਣਗੇ। ਇਸ ਵਾਰ ਜਿੱਥੇ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਉਥੇ ਹੀ ਪੰਜਾਬ ਦੀਆਂ ਹੋਣ ਵਾਲੀਆਂ ਇਹਨਾਂ ਵਿਧਾਨ ਸਭਾ ਚੋਣਾਂ ਦੇ ਵਿਚ ਪੰਜਾਬ ਦੇ 20275066 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਕੇ ਚੋਣਾਂ ਦੇ ਵਿੱਚ ਨਿੱਤਰੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਸੂਬਾ ਸਰਕਾਰ ਵੱਲੋਂ ਜਿਥੇ ਪਰਸੋਨਲ ਵਿਭਾਗ ਵੱਲੋਂ ਇਸ ਨੋਟੀਫਿਕੇਸ਼ਨ ਨੂੰ ਜਾਰੀ ਕੀਤਾ ਗਿਆ ਹੈ। ਉੱਥੇ ਹੀ ਉਦਯੋਗਿਕ ਅਦਾਰੇ, ਵਪਾਰਕ ਅਤੇ ਹੋਰ ਕਾਰੋਬਾਰਾਂ ਨਾਲ ਸਾਰੇ ਸਬੰਧਤ ਲੋਕ 20 ਫਰਵਰੀ ਨੂੰ ਛੁੱਟੀ ਦੇ ਹੱਕਦਾਰ ਹੋਣਗੇ ਅਤੇ ਉਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਦਿਨ ਦੀ ਤਨਖ਼ਾਹ ਵੀ ਮਿਲ ਜਾਵੇਗੀ।

error: Content is protected !!