ਪੰਜਾਬ ਚ ਇਹਨਾਂ ਲੋਕਾਂ ਲਈ ਕੈਪਟਨ ਸਰਕਾਰ ਨੇ ਕਰਤਾ ਇਹ ਹੁਕਮ – ਲੱਗ ਗਈਆਂ ਮੌਜਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰਾਂ ਦੇ ਐਲਾਨ ਵੀ ਕੀਤਾ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਜਿੱਥੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਉੱਥੇ ਹੀ ਉਸ ਨੂੰ ਹੌਲੀ-ਹੌਲੀ ਪੂਰੇ ਵੀ ਕੀਤਾ ਜਾ ਰਿਹਾ ਹੈ। ਜਿੱਥੇ ਬਾਕੀ ਸਿਆਸੀ ਪਾਰਟੀਆਂ ਵੱਲੋਂ ਵੀ ਆਉਣ ਵਾਲੀਆਂ ਚੋਣਾਂ ਲਈ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਸੂਬਾ ਸਰਕਾਰ ਵੱਲੋਂ ਆਪਣੇ ਕੀਤੇ ਵਾਅਦਿਆਂ ਨੂੰ ਪੂਰੇ ਕਰਨ ਲਈ ਇਹ ਯੋਜਨਾਵਾਂ ਵੀ ਉਲੀਕੀਆਂ ਹਨ।

ਤਾਂ ਜੋ ਸਾਰੇ ਕੰਮ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੂਰੇ ਕੀਤੇ ਜਾ ਸਕਣ। ਪੰਜਾਬ ਵਿੱਚ ਇਨ੍ਹਾਂ ਲੋਕਾਂ ਲਈ ਕੈਪਟਨ ਸਰਕਾਰ ਵੱਲੋਂ ਹੁਣ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਕਾਰਨ ਇਨਾਂ ਲੋਕਾਂ ਦੀਆਂ ਮੌਜਾਂ ਲੱਗ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਯੋਜਨਾ ਬਸੇਰਾ ਦੇ ਤਹਿਤ ਪੰਜਾਬ ਦੇ ਕਈ ਜ਼ਿਲਿਆਂ ਅੰਦਰ ਝੁੱਗੀ ਝੌਂਪੜੀ ਵਾਲਿਆਂ ਨੂੰ ਉਨ੍ਹਾਂ ਦੇ ਰਹਿਣ ਵਾਸਤੇ ਕਈ ਘਰਾਂ ਦੇ ਮਾਲਕੀ ਹੱਕ ਦਿੱਤੇ ਗਏ ਹਨ। ਵੱਖ-ਵੱਖ ਜ਼ਿਲ੍ਹਿਆਂ ਵਿੱਚ 46 ਲੱਖ ਝੁੱਗੀ-ਝੌਂਪੜੀਆਂ ਥਾਵਾਂ ਤੇ ਰਹਿਣ ਵਾਲੇ 8,141 ਲੋਕਾਂ ਦਾ ਸਰਕਾਰ ਵੱਲੋਂ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਕੀਤਾ ਗਿਆ ਹੈ।

ਇਨ੍ਹਾਂ ਬੇਘਰੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਲਕੀ ਹੱਕ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਹੁਣ ਇਹ ਲੋਕ ਉਥੇ ਆਪਣਾ ਰੈਣ ਬਸੇਰਾ ਬਣਾ ਕੇ ਪੱਕੇ ਤੌਰ ਤੇ ਰਹਿ ਸਕਦੇ ਹਨ ਅਤੇ ਆਪਣਾ ਘਰ ਹੋਣ ਦਾ ਸੁਪਨਾ ਵੀ ਸਕਾਰ ਕਰਨਗੇ। ਬੇਘਰਿਆਂ ਲਈ ਘਰ ਸਕੀਮ ਦੀ ਮਹੀਨਾਵਾਰ ਸਮੀਖਿਆ ਕਰਨ ਵਾਸਤੇ ਮੁੱਖ ਸਕੱਤਰ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਇਸ ਸਕੀਮ ਦੀ ਪ੍ਰਗਤੀ ਲਈ ਕਈ ਉਪਰਾਲੇ ਕੀਤੇ ਗਏ ਹਨ, ਜਿਸ ਨਾਲ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ।

ਸਰਕਾਰ ਵੱਲੋਂ ਚਲਾਈ ਗਈ ਯੋਜਨਾ ਬਸੇਰਾ ਦੇ ਅਧੀਨ ਪੰਜਵੀਂ ਮੀਟਿੰਗ ਕੀਤੀ ਗਈ ਹੈ ਜਿਸ ਦੀ ਪ੍ਰਧਾਨਗੀ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਕੀਤੀ ਗਈ। ਜਿਨ੍ਹਾਂ ਵੱਲੋਂ ਇਹ ਸਾਰੀ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਮਹਾਂਨਗਰ ਲੁਧਿਆਣਾ ,ਮਾਨਸਾ, ਪਟਿਆਲਾ,ਜਲੰਧਰ, ਅਤੇ ਫਿਰੋਜ਼ਪੁਰ ਸ਼ਾਮਲ ਹਨ। ਜਿੱਥੇ ਲੋਕਾਂ ਨੂੰ ਆਪਣਾ ਘਰ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

error: Content is protected !!