ਪੰਜਾਬ ਚ ਏਥੇ ਇਸ ਵੱਡੀ ਪਾਬੰਦੀ ਦਾ ਹੋ ਗਿਆ ਐਲਾਨ – ਨਾ ਮੰਨਣ ਤੇ ਹੋਵੇਗੀ ਸਖਤ ਤੋਂ ਸਖਤ ਕਾਰਵਾਈ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ। ਇਨ੍ਹਾਂ ਪਾਬੰਦੀਆਂ ਦੇ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ, ਉੱਥੇ ਹੀ ਕਰੋਨਾ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਜਿਸ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹੌਲੀ-ਹੌਲੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ। ਲੋਕਾਂ ਨੂੰ ਜਿੱਥੇ ਹਾਲੇ ਵੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਫਿਰ ਤੋਂ ਅਜਿਹੀਆਂ ਮੁਸੀਬਤਾਂ ਦੇ ਆਉਣ ਤੋਂ ਰੋਕਥਾਮ ਕੀਤੀ ਜਾ ਸਕੇ।

ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਸਮੇਂ ਸਿਰ ਕੀਤਾ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਵੱਡੀ ਪਾਬੰਦੀ ਦਾ ਐਲਾਨ ਹੋ ਗਿਆ ਹੈ ਅਤੇ ਨਾ ਮੰਨਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਨਵਾਂਸ਼ਹਿਰ ਵਿੱਚ ਜਿਲਾ ਮਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਪਾਬੰਦੀਆਂ ਲਗਾਉਣ ਦੇ ਨਿਰਦੇਸ਼ ਦਿੱਤੇ ਹਨ।

ਹੁਣ ਜ਼ਿਲ੍ਹੇ ਅੰਦਰ ਜਿੱਥੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਵੱਲੋਂ ਕੁਝ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ, ਜਿਨ੍ਹਾਂ ਦੇ ਅਨੁਸਾਰ ਸਮਰਸੀਬਲ ਅਤੇ ਟਿਊਬਲ ਲਗਾਉਣ ਲਈ ਹਦਾਇਤਾਂ ਦੇ ਅਨੁਸਾਰ ਐਨ ਓ ਸੀ ਲਈ ਦਫ਼ਤਰ ਵਿੱਚ ਅਪਲਾਈ ਕਰ ਕੇ ਮਨਜ਼ੂਰੀ ਲੈਣਾ ਜ਼ਰੂਰੀ ਹੋਵੇਗਾ। ਉੱਥੇ ਹੀ ਪਿੰਡ ਵਿੱਚ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਸ਼ਹਿਰਾਂ ਨਾਲ ਸਬੰਧਤ ਕਾਰਜਸਾਧਕ ਅਫਸਰ ਅਤੇ ਨਗਰ ਕੌਂਸਲ ਦੀ ਜੁੰਮੇਵਾਰੀ ਨੂੰ ਵੀ ਨਿਰਧਾਰਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਸਬਰਸੀਬਲ ਅਤੇ ਟਿਊਬਲ ਲਗਾਉਣ ਲਈ ਜਾਂਚ ਕੀਤੀ ਜਾਵੇਗੀ।

ਜਿਸ ਵਾਸਤੇ ਬੰਗਾ ਤੇ ਔੜ ਅਤੇ ਕਾਰਜਸਾਧਕ ਅਫਸਰ ਨਗਰ ਕੋਂਸਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਅਗਰ ਕੋਈ ਵੀ ਬਿਨਾਂ ਪ੍ਰਵਾਨਗੀ ਤੋਂ ਇਹ ਕੰਮ ਕਰੇਗਾ ਅਤੇ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਤਾਂ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

error: Content is protected !!