ਪੰਜਾਬ ਚ ਏਥੇ ਗੋਭੀ ਦੀ ਖੇਤੀ ਕਰਨਵਾਲਿਆਂ ਨੂੰ ਦਿੱਤੀ ਗਈ ਇਸ ਤਰਾਂ ਮੌਤ – ਇਲਾਕੇ ਚ ਪਿਆ ਸਹਿਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਇਸ ਸਮੇਂ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ। ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਤਰੀਕੇ ਅਪਣਾਏ ਜਾ ਰਹੇ ਹਨ ਉਥੇ ਹੀ ਅਜਿਹੇ ਅਨਸਰਾਂ ਵੱਲੋਂ ਪੰਜਾਬ ਵਿਚ ਵੱਖ-ਵੱਖ ਜਗ੍ਹਾ ਤੇ ਕਈ ਅਪਰਾਧਕ ਘਟਨਾਵਾਂ ਨੂੰ ਅੰਜਾਮ ਦਿੱਤੇ ਜਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਵਾਪਰਨ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਰਕੇ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ।

ਉੱਥੇ ਹੀ ਕਈ ਪਰਿਵਾਰਾਂ ਦੇ ਰੋਜੀ ਰੋਟੀ ਕਮਾਉਣ ਵਾਲੇ ਵਿਅਕਤੀਆਂ ਦੀ ਹੋਈ ਮੌਤ ਨਾਲ ਪਰਵਾਰ ਪੂਰੀ ਤਰਾਂ ਟੁੱਟ ਜਾਂਦਾ ਹੈ। ਆਏ ਦਿਨ ਇਹ ਵਾਪਰਨ ਵਾਲੇ ਅਜਿਹੇ ਮੰਦਭਾਗੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਗੋਭੀ ਦੀ ਖੇਤੀ ਕਰਨ ਵਾਲਿਆਂ ਦੀ ਹੋਈ ਮੌਤ ਨਾਲ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਜ਼ਿਲ੍ਹਾ ਦੇ ਅਧੀਨ ਆਉਂਦੇ ਪਿੰਡ ਨਾਥੇਵਾਲਾ ਤੋਂ ਸਾਹਮਣੇ ਆਈ ਹੈ।

ਜਿੱਥੇ ਬੀਤੀ ਰਾਤ ਇਸ ਪਿੰਡ ਵਿੱਚ ਗੋਭੀ ਦੀ ਖੇਤੀ ਕਰਨ ਵਾਲੇ ਦੋ ਵਿਅਕਤੀਆਂ ਦੀ ਕੁਝ ਲੋਕਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਇਸ ਪਿੰਡ ਵਿਚ ਸਬਜੀ ਦੀ ਖੇਤੀ ਕਰਨ ਵਾਲਾ ਪਾਲ ਸਿੰਘ ਆਪਣੇ ਪਰਿਵਾਰ ਸਮੇਤ ਆਪਣੇ ਸਹੁਰੇ ਪਿੰਡ ਵਿੱਚ ਪਿਛਲੇ ਕਈ ਸਾਲਾਂ ਤੋਂ ਰਹਿ ਰਿਹਾ ਸੀ। ਜੋ ਇਸ ਪਿੰਡ ਵਿਚ ਹੀ ਆਪਣੇ ਪਰਿਵਾਰ ਸਮੇਤ ਕੁਝ ਜ਼ਮੀਨ ਲੈ ਕੇ ਗੋਭੀ ਦੀ ਖੇਤੀ ਕਰਦਾ ਆ ਰਿਹਾ ਸੀ। ਜਿੱਥੇ ਉਸ ਦੇ ਪਰਵਾਰ ਵੱਲੋਂ ਇਸ ਕੰਮ ਵਿੱਚ ਉਸਦੀ ਸਹਾਇਤਾ ਕੀਤੀ ਜਾਂਦੀ ਸੀ ਉੱਥੇ ਹੀ ਉਸ ਦਾ ਇੱਕ ਦੋਸਤ ਵੀ ਨਾਲ ਕੰਮ ਕਰਦਾ ਸੀ।

ਉੱਥੇ ਹੀ ਪਾਲ ਸਿੰਘ ਅਤੇ ਉਸ ਦੇ ਦੋਸਤ ਦੀ ਬੀਤੀ ਰਾਤ ਨੂੰ ਕਿਸੇ ਵੱਲੋਂ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ, ਇਸ ਸਾਰੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ ਅਤੇ ਮੋਗਾ ਦੇ ਐਸਐਸਪੀ ਸੁਰਿੰਦਰ ਸਿੰਘ ਮੰਡ ਅਤੇ ਐਸਪੀ ਜਗਤਪ੍ਰੀਤ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!