ਪੰਜਾਬ ਚ ਏਥੇ ਹੋਇਆ ਸ਼ਰੇਆਮ ਗੁੰਡਾ ਗਰਦੀ ਦਾ ਨਾਚ ਚਲੀਆਂ ਇੱਟਾਂ ਰੋੜੇ ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਸੂਬੇ ਦੇ ਵਿੱਚ ਜਿਥੇ ਸਰਕਾਰ ਵੱਲੋਂ ਪੰਜਾਬ ਦੇ ਮਾਹੌਲ ਨੂੰ ਅਮਨ ਅਤੇ ਸ਼ਾਂਤੀਮਈ ਬਣਾਈ ਰੱਖਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਤਾਂ ਜੋ ਗੈਰ ਸਮਾਜਕ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਨਾ ਦਿੱਤਾ ਜਾ ਸਕੇ। ਉੱਥੇ ਹੀ ਅਜਿਹੇ ਲੋਕਾਂ ਦੇ ਖਿਲਾਫ ਸਖ਼ਤ ਕਾਨੂੰਨ ਵੀ ਬਣਾਏ ਜਾ ਰਹੇ ਹਨ ਤਾਂ ਜੋ ਅਪਰਾਧ ਨੂੰ ਰੋਕਿਆ ਜਾ ਸਕੇ,ਪਰ ਇਸ ਸਭ ਦੇ ਬਾਵਜੂਦ ਵੀ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿੱਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਵਿਚ ਡਰ ਪੈਦਾ ਕਰ ਦਿੰਦੀਆਂ ਹਨ।

ਪੰਜਾਬ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਸੂਬੇ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਹੁੰਦਾ ਹੈ। ਹੁਣ ਪੰਜਾਬ ਵਿੱਚ ਇੱਥੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ ਹੈ ਜਿੱਥੇ ਇੱਟਾਂ ਰੋੜੇ ਚੱਲਣ ਕਾਰਨ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਗੀ ਘਟਨਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਕੁਝ ਲੋਕਾਂ ਵਿਚਕਾਰ ਵਿਵਾਦ ਹੋਣ ਦੀ ਘਟਨਾ ਦੌਰਾਨ ਕਈ ਲੋਕ ਜ਼ਖਮੀ ਹੋ ਗਏ ਹਨ।

ਕਿਉਂਕਿ ਕੁਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ, ਅਤੇ ਇੱਟਾਂ ਰੋੜਿਆਂ ਨਾਲ ਲੋਕਾਂ ਤੇ ਹਮਲਾ ਕੀਤਾ ਗਿਆ ਹੈ, ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਸ ਘਟਨਾ ਵਿਚ ਜ਼ਖਮੀ ਹੋਏ ਲੋਕਾਂ ਨੇ ਦੱਸਿਆ ਹੈ ਕਿ ਇਹ ਹਾਦਸਾ ਬੀਤੀ ਰਾਤ ਉਸ ਸਮੇਂ ਵਾਪਰਿਆ ਜਦੋਂ ਮੁਹੱਲੇ ਦੇ ਇੱਕ ਵਿਅਕਤੀ ਨੂੰ ਬਾਕੀ ਮੁਹੱਲਾ ਨਿਵਾਸੀਆਂ ਵੱਲੋਂ ਸੱਟੇ ਦਾ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਸੀ। ਕਿਉਂਕਿ ਇਸ ਨਾਲ ਮੁਹੱਲਾ-ਨਿਵਾਸੀਆਂ ਉੱਪਰ ਇਸ ਚੀਜ਼ ਦਾ ਮਾੜਾ ਪ੍ਰਭਾਵ ਪੈ ਰਿਹਾ ਹੈ। ਉਸ ਵਿਅਕਤੀ ਨੂੰ ਇਸ ਕੰਮ ਤੋਂ ਰੋਕੇ ਜਾਣ ਉਪਰੰਤ ਉਸ ਵੱਲੋਂ ਹੋਰ ਮੁੰਡਿਆਂ ਨੂੰ ਬੁਲਾ ਕੇ ਹਮਲਾ ਕਰਵਾਇਆ ਗਿਆ।

ਇਸ ਘਟਨਾ ਵਿੱਚ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲੋਕਾਂ ਦੇ ਬਿਆਨ ਲਏ ਗਏ ਹਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਸਾਹਮਣੇ ਆਈਆਂ ਹਨ।

error: Content is protected !!