ਪੰਜਾਬ ਚ ਏਥੇ 28 ਅਤੇ 29 ਅਕਤੂਬਰ ਬਾਰੇ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿੱਥੇ ਬੇਰੁਜ਼ਗਾਰੀ ਨੂੰ ਦੇਖਦੇ ਹੋਏ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ ਜਿਸ ਦਾ ਭਰਪੂਰ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋ ਸਕੇ। ਉਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਵਾਸਤੇ ਕਈ ਤਰ੍ਹਾਂ ਦੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾਂਦਾ ਹੈ। ਜਿਸ ਸਦਕਾ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਵੀ ਸਮੇਂ ਸਿਰ ਕੀਤਾ ਜਾ ਸਕੇ। ਉਥੇ ਹੀ ਲੋਕਾਂ ਨੂੰ ਬਹੁਤ ਸਾਰੀਆਂ ਸੇਵਾਵਾਂ ਇਕ ਛੱਤ ਹੇਠ ਦੇਣ ਲਈ ਸੁਵਿਧਾ ਕੇਂਦਰਾਂ ਦਾ ਨਿਰਮਾਣ ਕੀਤਾ ਗਿਆ ਹੈ। ਜਿੱਥੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਹੁਣ ਪੰਜਾਬ ਵਿੱਚ ਇਥੇ 28 ਅਤੇ 29 ਅਕਤੂਬਰ ਬਾਰੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਦੇ 28 ਅਤੇ 29 ਅਕਤੂਬਰ ਨੂੰ ਜ਼ਿਲ੍ਹੇ ਅੰਦਰ ਕਈ ਜਗ੍ਹਾ ਤੇ ਸੁਵਿਧਾ ਕੈਂਪ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਲੋਕਾਂ ਨੂੰ ਸ਼ਾਮਲ ਹੋ ਕੇ ਇਨ੍ਹਾਂ ਕੈਂਪਾਂ ਦਾ ਫਾਇਦਾ ਲੈਣ ਵਾਸਤੇ ਵੀ ਆਖਿਆ ਗਿਆ ਹੈ।

ਕਿਉਂਕਿ ਇਨ੍ਹਾਂ ਦੋ ਦਿਨਾਂ ਦੌਰਾਨ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਦੇ ਵਿੱਚ ਸਰਕਾਰੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਦੀ ਪੂਰੀ ਜਾਣਕਾਰੀ ਜਿਥੇ ਲੋਕਾਂ ਨੂੰ ਦਿੱਤੀ ਜਾਵੇਗੀ, ਉਥੇ ਹੀ ਮੌਕੇ ਤੇ ਇਨ੍ਹਾਂ ਸਕੀਮਾਂ ਦੇ ਲਾਭ ਵੀ ਦਿੱਤੇ ਜਾਣਗੇ। ਉਨ੍ਹਾਂ ਵੱਲੋਂ ਜ਼ਿਲ੍ਹੇ ਅੰਦਰ ਲਗਾਏ ਜਾਣ ਵਾਲੇ ਇਨ੍ਹਾਂ ਸੁਵਿਧਾ ਕੈਂਪ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਕਿਸ ਜਗਾ ਤੇ ਇਹ ਕੈਂਪ ਲਗਾਏ ਜਾਣਗੇ। ਜਿਸ ਅਨੁਸਾਰ 28 ਅਕਤੂਬਰ ਨੂੰ ਜਿਲੇ ਵਿੱਚ ਕਮੇਟੀ ਸੈਂਟਰਲ ਇੰਦਰਾ ਨਗਰ ਨੇੜੇ ਖੁਆਜਾ ਪੀਰ ਮੰਦਰ ਨੰਗਲ, ਬੇਲਾ, ਸ੍ਰੀ ਚਮਕੌਰ ਸਾਹਿਬ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਾਲਜ, ਰੂਪਨਗਰ, ਨਹਿਰੂ ਸਟੇਡੀਅਮ ਨੇੜੇ ਬਸ ਸਟੈਂਡ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾਵੇਗਾ।

ਇਸ ਤਰਾਂ ਹੀ 29 ਅਕਤੂਬਰ ਨੂੰ ਸ੍ਰੀ ਚਮਕੌਰ ਸਾਹਿਬ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਾਲਜ, ਸਰਕਾਰੀ ਕਾਲਜ, ਬੇਲਾ, ਰੂਪਨਗਰ, ਕਮਿਊਨਟੀ ਸੈਂਟਰ ਇੰਦਰਾ ਨਗਰ ਨੇੜੇ ਖੁਆਜਾ ਪੀਰ ਮੰਦਰ ਨੰਗਲ ਵਿਖੇ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿੱਥੇ ਸਰਕਾਰੀ ਸੇਵਾਵਾਂ ਦਿੱਤੀਆਂ ਜਾਣਗੀਆਂ। ਇਨ੍ਹਾਂ ਕੈਂਪਾਂ ਵਿਚ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਵਧੇਰੇ ਲਾਭ ਹੋਵੇਗਾ।

error: Content is protected !!