ਪੰਜਾਬ ਚ ਕਰਫਿਊ ਅਤੇ ਸਕੂਲਾਂ ਨੂੰ ਬੰਦ ਰੱਖਣ ਬਾਰੇ ਹੁਣੇ ਹੁਣੇ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਕਾਰ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਉੱਥੇ ਹੀ ਕਰੋਨਾ ਦੇ ਵਾਧੇ ਨੂੰ ਲੈ ਕੇ ਵੀ ਲੋਕਾਂ ਦੀ ਸੁਰੱਖਿਆ ਵਾਸਤੇ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਰੋਨਾ ਦੇ ਵਾਧੇ ਦੇ ਚੱਲਦੇ ਹੋਏ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਅਤੇ ਲੋਕਾਂ ਨੂੰ ਵਧ ਤੋ ਵਧ ਆਪਣਾ ਟੀਕਾਕਰਨ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਆਖਿਆ ਗਿਆ ਸੀ ਕਿ ਜਿਨ੍ਹਾਂ 15 ਤੋਂ 18 ਸਾਲ ਦੇ ਵਿਦਿਆਰਥੀਆਂ ਦਾ ਟੀਕਾਕਰਨ ਹੋ ਚੁੱਕਾ ਹੈ ਉਨ੍ਹਾਂ ਵਾਸਤੇ ਇਕ ਫਰਵਰੀ ਤੋਂ ਵਿਦਿਅਕ ਅਦਾਰੇ ਖੋਲ੍ਹੇ ਜਾ ਰਹੇ ਹਨ। ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਵੀ ਇਕ ਫਰਵਰੀ ਤੱਕ ਜਾਰੀ ਰੱਖਿਆ ਗਿਆ ਸੀ। ਹੁਣ ਪੰਜਾਬ ਵਿੱਚ ਕਰਫਿਊ ਅਤੇ ਸਕੂਲਾਂ ਨੂੰ ਬੰਦ ਰੱਖਣ ਬਾਰੇ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਰਾਤ ਦਾ ਕ-ਰ-ਫਿ-ਊ ਰਾਤ ਦਸ ਵਜੇ ਤੋਂ ਸਵੇਰੇ ਪੰਜ ਵਜੇ ਤਕ ਜਾਰੀ ਸੀ ਅਤੇ ਸਕੂਲਾਂ ਵਿਚ ਲਾਗੂ ਕੀਤੀਆਂ ਗਈਆਂ ਕਰੋਨਾ ਪਾ-ਬੰ-ਦੀ-ਆਂ ਉਪਰ ਹੁਣ ਸਰਕਾਰ ਵੱਲੋਂ ਫੈਸਲਾ ਲੈਂਦੇ ਹੋਏ ਇਨ੍ਹਾਂ ਪਾਬੰਦੀਆਂ ਨੂੰ 8 ਫਰਵਰੀ ਤੱਕ ਵਧ ਗਿਆ ਹੈ। ਹੁਣ ਪੰਜਾਬ ਵਿੱਚ ਵਿਦਿਅਕ ਅਦਾਰੇ 8 ਫਰਵਰੀ ਤੱਕ ਬੰਦ ਰਹਿਣਗੇ ।

ਉਥੇ ਹੀ ਚਿੜਿਆਘਰ ਮਾਲ ਸਿਨੇਮਾ-ਹਾਲ ਮਲਟੀਪਲੈਕਸ ਬਾਰ ਅਤੇ ਅਜਾਇਬ ਘਰ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਉਥੇ ਹੀ ਚੋਣਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦਾ ਟੀਕਾਕਰਨ ਅਤੇ ਬੂਸਟਰ ਡੋਜ਼ ਦੇ ਆਦੇਸ਼ ਜਾਰੀ ਕੀਤੇ ਹਨ। ਹਵਾਈ ਉਡਾਣਾਂ ਰਾਹੀਂ ਪੰਜਾਬ ਆਉਣ ਵਾਲੇ ਯਾਤਰੀਆਂ ਦਾ ਕਰੋਨਾ ਟੀਕਾਕਰਣ ਅਤੇ ਨੈਗਟਿਬ ਰਿਪੋਰਟ 72 ਘੰਟੇ ਪਹਿਲਾਂ ਦੀ ਹੋਣੀ ਲਾਜ਼ਮੀ ਕੀਤੀ ਗਈ ਹੈ। ਇਸ ਤਰਾਂ ਹੀ ਹੋਣ ਵਾਲੇ ਸਮਾਗਮਾਂ ਵਿੱਚ ਇੰਨਡੋਰ 500 ਤੇ ਆਊਟਡੋਰਰ ਵਿਚ ਇਕ ਹਜ਼ਾਰ ਲੋਕ ਇਕੱਠੇ ਹੋ ਸਕਦੇ ਹਨ।

ਜਿਹਨਾ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਮਾਸਕ ਅਤੇ ਸਮਾਜਕ ਦੂਰੀ ਬਣਾ ਕੇ ਰੱਖਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫੈਕਟਰੀਆਂ, ਸਰਕਾਰੀ ਦਫ਼ਤਰਾਂ, ਉਦਯੋਗਾਂ ਅਤੇ ਨਿੱਜੀ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਹੈ।

error: Content is protected !!