ਪੰਜਾਬ ਚ ਕਲਯੁਗੀ ਪੋਤੇ ਨੇ ਕਰਤੀ ਅਜਿਹੀ ਕਰਤੂਤ ਕੇ ਸਾਰੇ ਪੰਜਾਬ ਚ ਹੋ ਗਈ ਚਰਚਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਪੰਜਾਬ ਦੇ ਮਾਹੌਲ ਨੂੰ ਅਮਨ ਅਤੇ ਸ਼ਾਂਤੀ ਵਾਲਾ ਬਣਾਈ ਰੱਖਣ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਕਈ ਪਰਵਾਰਿਕ ਮੈਂਬਰਾਂ ਵੱਲੋਂ ਪਰਿਵਾਰਿਕ ਘਟਨਾਵਾਂ ਦੇ ਚੱਲਦੇ ਹੋਏ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਦਾ ਖਮਿਆਜ਼ਾ ਪਿਛੋਂ ਸਾਰੇ ਪਰਵਾਰ ਨੂੰ ਭੁਗਤਣਾ ਪੈਂਦਾ ਹੈ। ਕੁਝ ਲੋਕਾਂ ਵੱਲੋਂ ਗੁੱਸੇ ਦੇ ਕਾਰਨ ਪਰਿਵਾਰਕ ਵਿਵਾਦ ਦੇ ਚਲਦੇ ਹੋਏ ਆਪਣੇ ਹੀ ਪਰਿਵਾਰ ਵਿੱਚ ਅਪਰਾਧ ਕਰ ਦਿੱਤਾ ਜਾਂਦਾ ਹੈ।

ਹੁਣ ਪੰਜਾਬ ਵਿੱਚ ਕਲਯੁਗੀ ਪੋਤੇ ਨੇ ਕਰਤੀ ਅਜਿਹੀ ਕਰਤੂਤ ਜਿਸ ਕਰਕੇ ਸਾਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਰਾਲਾ ਤੋ ਸਾਹਮਣੇ ਆਈ ਹੈ। ਜਿੱਥੇ ਘਰੇਲੂ ਵਿਵਾਦ ਦੇ ਕਾਰਨ ਵਾਪਰੀ ਇਸ ਘਟਨਾ ਨੇ ਸਾਰੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਪਰਿਵਾਰਕ ਵਿਵਾਦ ਦੇ ਕਾਰਨ ਪੋਤੇ ਵੱਲੋਂ ਬੜੀ ਬੇਰਹਿਮੀ ਨਾਲ ਆਪਣੇ ਦਾਦੇ ਤੇ ਦਾਦੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਜਿੱਥੇ ਘਰ ਵਿੱਚ ਇੱਕ ਕਮਰੇ ਨੂੰ ਲੈ ਕੇ ਵਿਵਾਦ ਪੈਦਾ ਹੋਇਆ ਸੀ।

ਪੋਤੇ ਦਾ ਇਹ ਝਗੜਾ ਦਾਦੇ ਦਾਦੀ ਨਾਲ ਚੱਲ ਰਿਹਾ ਸੀ। ਜਿਸ ਸਮੇਂ ਨਾਬਾਲਗ ਨੌਜਵਾਨ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਉਸ ਸਮੇਂ ਕੋਈ ਵੀ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਨਹੀਂ ਸੀ। ਉਸ ਸਮੇਂ ਦੋਸ਼ੀ ਦੇ ਪਿਤਾ ਅਤੇ ਭੈਣ ਆਪਣੇ ਆਪਣੇ ਕੰਮ ਉਪਰ ਗਏ ਹੋਏ ਸਨ ਅਤੇ ਮਾਂ ਵੀ ਕਿਸੇ ਕੰਮ ਦੇ ਸਿਲਸਲੇ ਵਿੱਚ ਘਰ ਤੋਂ ਬਾਹਰ ਸੀ। ਉੱਥੇ ਹੀ ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਦੀ ਬੇਰਹਿਮੀ ਨਾਲ ਜੀਵਨ ਲੀਲਾ ਸਮਾਪਤ ਕਰ ਦਿੱਤੀ। ਜਿੱਥੇ ਪੋਤੇ ਵੱਲੋਂ ਰਿਸ਼ਤਿਆਂ ਨੂੰ ਤਾਰ-ਤਾਰ ਕੀਤਾ ਗਿਆ ਉਥੇ ਹੀ ਬਜ਼ੁਰਗ ਜੋੜੇ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕ ਬਜ਼ੁਰਗ ਜੋੜੇ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਥੇ ਹੀ ਪੁਲਿਸ ਵੱਲੋਂ 302 ਧਾਰਾ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਸਦਕਾ ਦੋਸ਼ੀ ਨੂੰ ਬਣਦੀ ਸਜ਼ਾ ਦਿੱਤੀ ਜਾ ਸਕੇ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!