ਪੰਜਾਬ ਚ ਕੁੜੀ ਨੂੰ ਘਰ ਦੇ ਅੰਦਰ ਮਿਲੀ ਇਸ ਤਰਾਂ ਭਿਆਨਕ ਮੌਤ, ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਵਾਪਰਣ ਵਾਲੇ ਕਈ ਤਰ੍ਹਾਂ ਦੇ ਹਾਦਸਿਆਂ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦੇਸ਼ ਵਿੱਚ ਜਿੱਥੇ ਲੜਕੀਆਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਕੁੜੀਆਂ ਨਾਲ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਆਏ ਦਿਨ ਸਾਹਮਣੇ ਆਉਂਦੇ ਹਨ ਅਤੇ ਅਖਬਾਰਾਂ ਦੀਆਂ ਸੁਰਖੀਆਂ ਬਣ ਜਾਂਦੇ ਹਨ। ਸੋਸ਼ਲ ਮੀਡੀਆ ਉਪਰ ਵੀ ਕੁੜੀਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੱਥੇ ਬਹੁਤ ਸਾਰੀਆਂ ਵਿਆਹੁਤਾ ਲੜਕੀਆਂ ਨੂੰ ਆਪਣੇ ਸਹੁਰਿਆਂ ਦੀਆਂ ਦਹੇਜ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਮੰਗਾਂ ਦੇ ਕਾਰਨ ਦਹੇਜ਼ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ।

ਜਿਸ ਵਿੱਚ ਬਹੁਤ ਸਾਰੇ ਮਾਪਿਆਂ ਦੀਆਂ ਧੀਆਂ ਉਨ੍ਹਾਂ ਤੋਂ ਹਮੇਸ਼ਾ ਲਈ ਦੂਰ ਹੋ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਘਰ ਅੰਦਰ ਹੀ ਕੁੜੀ ਦੀ ਹੋਈ ਭਿਆਨਕ ਮੌਤ ਕਾਰਨ ਲੋਕ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਜ਼ਿਲ੍ਹੇ ਦੇ ਅਧੀਨ ਆਉਂਦੇ ਬਟਾਲਾ ਦੇ ਥਾਣਾ ਕੋਟਲੀ ਸੂਰਤ ਦੇ ਪਿੰਡ ਦੁਰਗਾਬਾਦ ਤੋਂ ਸਾਹਮਣੇ ਆਈ ਹੈ। ਜਿੱਥੇ ਨੌਂ ਸਾਲ ਪਹਿਲਾਂ ਵਿਆਹ ਕੇ ਆਈ ਇਹ ਲੜਕੀ ਦੀ ਮੌਤ ਹੋ ਗਈ ਹੈ। ਲੜਕੀ ਦੀ ਮੌਤ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਹੁਰੇ ਪਰਿਵਾਰ ਤੇ ਦਹੇਜ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਦਾ ਆਰੋਪ ਲਗਾਇਆ ਗਿਆ ਹੈ।

ਮ੍ਰਿਤਕ ਲੜਕੀ ਸ਼ਵੇਤਾ ਦੇ ਪਿਤਾ ਤਰਸੇਮ ਮਸੀਹ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਹਨਾਂ ਦੀ ਧੀ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਲੜਕੀ ਦੇ ਪਤੀ ਵੱਲੋਂ ਵੀ ਸ਼ਰਾਬ ਪੀ ਕੇ ਕੁੱਟਮਾਰ ਕੀਤੀ ਜਾਂਦੀ ਸੀ। ਸਹੁਰੇ ਪਰਿਵਾਰ ਵੱਲੋਂ ਜਿਥੇ ਇਨਾਂ ਦੋਸ਼ਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਗਿਆ ਹੈ ਕਿ ਮ੍ਰਿਤਕ ਲੜਕੀ ਸ਼ਵੇਤਾ ਵੱਲੋਂ ਆਪ ਹੀ ਕਣਕ ਵਿੱਚ ਰੱਖਣ ਵਾਲੀ ਗੋਲੀ ਖਾਧੀ ਗਈ ਹੈ। ਜਿਸ ਤੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਦੇ ਸਹੁਰੇ ਪਰਿਵਾਰ ਦੇ ਸਾਰੇ ਮੈਂਬਰ ਉਸਨੂੰ ਹਸਪਤਾਲ ਵੀ ਲੈ ਕੇ ਗਏ ਸਨ।

ਪਰ ਉਦੋਂ ਤੱਕ ਉਸ ਦੀ ਮੌਤ ਹੋ ਗਈ ਸੀ। ਇਸ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਕਿਹਾ ਗਿਆ ਹੈ ਕਿ ਸਹੁਰੇ ਪਰਿਵਾਰ ਵੱਲੋਂ ਆਪ ਹੀ ਉਨ੍ਹਾਂ ਦੀ ਬੇਟੀ ਨੂੰ ਜ਼ਹਿਰੀਲੀ ਚੀਜ਼ ਦਿੱਤੀ ਗਈ ਹੈ। ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਪੁਲਿਸ ਵੱਲੋਂ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!