ਪੰਜਾਬ ਚ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਬਾਰੇ ਆਈ ਹੁਣ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਦਿਨ ਰਾਤ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ ਜਿਥੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਚੋਣ ਪ੍ਰਚਾਰ ਨੂੰ ਤੇਜ ਕਰ ਦਿੱਤਾ ਗਿਆ ਹੈ। ਜਿੱਥੇ ਸੀਨੀਅਰ ਆਗੂਆ ਵੱਲੋਂ ਵੀ ਵੱਖ-ਵੱਖ ਚੋਣ ਹਲਕਿਆਂ ਦੇ ਵਿੱਚ ਜਾ ਕੇ ਆਪਣੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ

ਹੁਣ ਪੰਜਾਬ ਵਿੱਚ ਇੱਥੇ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਘਰਵਾਲ਼ੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਮੁਖ ਮੰਤਰੀ ਦਾ ਚਿਹਰਾ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਨਿੱਤਰ ਆਏ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਿਥੇ ਕਈ ਵਾਰ ਪੰਜਾਬ ਦਾ ਦੌਰਾ ਕੀਤਾ ਗਿਆ ਹੈ ਅਤੇ ਕਈ ਸਿਆਸੀ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ।

ਉਥੇ ਹੀ ਭਗਵੰਤ ਮਾਨ ਦੇ ਹੱਕ ਵਿੱਚ ਕਈ ਜਗ੍ਹਾ ਉਪਰ ਪ੍ਰਚਾਰ ਕੀਤਾ ਗਿਆ ਹੈ। ਹੁਣ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਵੀ ਇਕ ਟਵੀਟ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਕੱਲ ਉਹ ਆਪਣੇ ਦਿਉਰ ਭਗਵੰਤ ਮਾਨ ਦੇ ਲਈ ਵੋਟ ਮੰਗਣ ਲਈ ਆਪਣੀ ਬੇਟੀ ਨਾਲ ਧੂਰੀ ਜਾ ਰਹੇ ਹਨ।

ਇਸ ਬਾਰ ਜਿੱਥੇ ਭਗਵੰਤ ਮਾਨ ਨੂੰ ਧੂਰੀ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਉਥੇ ਹੀ ਸਨੀਤਾ ਕੇਜਰੀਵਾਲ ਵੱਲੋਂ ਆਪਣੀ ਧੀ ਹਰਸ਼ਿਤਾ ਕੇਜਰੀਵਾਲ ਦੇ ਨਾਲ ਪੰਜਾਬ ਪਹੁੰਚ ਕੇ ਭਗਵੰਤ ਮਾਨ ਦੇ ਚੋਣ ਹਲਕੇ ਧੂਰੀ ਵਿੱਚ ਲੋਕਾਂ ਨੂੰ ਭਗਵੰਤ ਮਾਨ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾਵੇਗੀ। ਕਿਉਂਕਿ ਪੰਜਾਬ ਵਿੱਚ ਲੋਕਾਂ ਵਿੱਚ ਆਮ ਆਦਮੀ ਪਾਰਟੀ ਲਈ ਜਿਥੇ ਉਤਸ਼ਾਹ ਵੇਖਿਆ ਜਾ ਰਿਹਾ ਹੈ, ਉਥੇ ਹੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਔਰਤਾਂ ਨਾਲ ਗੱਲਬਾਤ ਕਰੇਗੀ।

error: Content is protected !!