ਪੰਜਾਬ ਚ ਧੂੜ ਭਰੀ ਹਨ੍ਹੇਰੀ ਅਤੇ ਮੀਂਹ ਦੇ ਬਾਰੇ ਚ ਹੁਣੇ ਹੁਣੇ ਆਇਆ ਇਹ ਵੱਡਾ ਅਲਰਟ – ਹੋ ਜਾਵੋ ਤਿਆਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਮੌਸਮ ਵਿੱਚ ਕਾਫੀ ਤਬਦੀਲੀ ਨਜ਼ਰ ਆ ਰਹੀ ਹੈ ਜਿੱਥੇ ਬੀਤੇ ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਵਗੀਆਂ ਠੰਡੀਆਂ ਹਵਾਵਾਂ ਅਤੇ ਬਰਸਾਤ ਕਾਰਨ ਲੋਕਾਂ ਨੂੰ ਠੰਢ ਦੇ ਆਓਣ ਦਾ ਏਹਸਾਸ ਹੋ ਗਿਆ ਹੈ। ਉਥੇ ਹੀ ਖੁਸ਼ਕ ਮੌਸਮ ਦੇ ਕਾਰਨ ਬਹੁਤ ਸਾਰੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਚਪੇਟ ਵਿਚ ਆ ਰਹੇ ਹਨ। ਮੌਸਮ ਦੀ ਤਬਦੀਲੀ ਨੂੰ ਦੇਖਦੇ ਹੋਏ ਜਿੱਥੇ ਕਿਸਾਨਾਂ ਨੂੰ ਵੀ ਆਪਣੀ ਫਸਲ ਸਮੇਂ ਸਿਰ ਸੰਭਾਲ਼ ਲੈਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਝੋਨੇ ਦੀ ਕਟਾਈ ਕਾਰਨ ਪੈਦਾ ਹੋਣ ਵਾਲੇ ਮਿੱਟੀ-ਘੱਟੇ ਕਾਰਨ ਸਾਹ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਪੰਜਾਬ ਵਿਚ ਧੂੜ ਭਰੀ ਹਨੇਰੀ ਅਤੇ ਮੀਂਹ ਦੇ ਬਾਰੇ ਵੱਡਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ,ਜਿਸ ਬਾਰੇ ਇਹ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿਚ 23 ਅਤੇ 24 ਅਕਤੂਬਰ ਨੂੰ ਵੱਖ-ਵੱਖ ਇਲਾਕਿਆਂ ਵਿਚ ਧੂੜ ਭਰੀ ਹਨੇਰੀ ਚੱਲ ਸਕਦੀ ਹੈ ਜਿਸ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਹੋ ਸਕਦੀ ਹੈ।

ਇਸ ਦੇ ਨਾਲ ਹੀ ਇੰਨ੍ਹਾਂ ਇਲਾਕਿਆਂ ਵਿਚ ਬਰਸਾਤ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਮੌਸਮ ਨੂੰ ਵੇਖਦੇ ਹੋਏ ਫ਼ਸਲਾਂ ਨੂੰ ਪਾਣੀ ਲਾਇਆ ਜਾਵੇ। ਕਿਉਂਕਿ ਸਰਦੀ ਦੇ ਆਉਣ ਅਤੇ ਬਰਸਾਤ ਹੋਣ ਕਾਰਨ ਫਸਲਾਂ ਨੂੰ ਵਧੇਰੇ ਪਾਣੀ ਨਾਲ ਨੁਕਸਾਨ ਹੋ ਸਕਦਾ ਹੈ । ਕਿਉਂਕਿ ਇਸ ਵੇਲੇ ਕਿਸਾਨਾਂ ਵੱਲੋਂ ਕਈ ਫ਼ਸਲਾਂ ਦੀ ਬਿਜਾਈ ਕੀਤੀ ਜਾ ਰਹੀ ਹੈ।

ਮੌਸਮ ਵਿਭਾਗ ਨੇ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੱਛਮੀ ਚੱਕਰਵਾਤ ਜਿੱਥੇ ਵਧੇਰੇ ਪ੍ਰਭਾਵਿਤ ਹੋ ਸਕਦਾ ਹੈ ਜਿਸ ਦੇ ਕਾਰਨ ਪੰਜਾਬ ਦੇ ਕੁਝ ਜ਼ਿਲ੍ਹੇ ਜਿਵੇਂ ਕਿ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਦਾ ਵਧੇਰੇ ਪ੍ਰਭਾਵ ਵੇਖਿਆ ਜਾਵੇਗਾ। ਮੌਸਮ ਵਿਭਾਗ ਨੇ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ 23 ਅਤੇ 24 ਅਕਤੂਬਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਬਰਸਾਤ ਦੇ ਮੌਸਮ ਕਾਰਨ ਸਰਦੀ ਦਾ ਅਹਿਸਾਸ ਹੋ ਜਾਵੇਗਾ। ਜਿਸ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਕਮੀ ਆ ਜਾਵੇਗੀ।

error: Content is protected !!