ਪੰਜਾਬ ਚ ਨਾਈਟ ਕਰਫਿਊ ਲਗਣ ਦੇ ਬਾਰੇ ਚ ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਓ.ਪੀ. ਸੋਨੀ ਨੇ ਦਿੱਤਾ ਇਹ ਬਿਆਨ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸੁਰੂ ਹੋਣ ਵਾਲੀ ਕਰੋਨਾ ਨੂੰ ਪਿਛਲੇ ਸਾਲ ਤੋਂ ਹੀ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਜਿਥੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਸਨ ਉਥੇ ਹੀ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ। ਟੀਕਾਕਰਨ ਤੋਂ ਬਾਅਦ ਸਾਰੇ ਲੋਕਾਂ ਵੱਲੋਂ ਸੁਖ ਦਾ ਸਾਹ ਲਿਆ ਗਿਆ ਸੀ ਅਤੇ ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਤਾਂ ਜੋ ਇਸ ਆਰਥਿਕ ਮੰਦੀ ਦੇ ਦੌਰ ਵਿੱਚੋਂ ਉਭਰਿਆ ਜਾ ਸਕੇ। ਜਿੱਥੇ ਸਾਰੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਸਨ। ਉਥੇ ਹੀ ਦੱਖਣੀ ਅਫਰੀਕਾ ਵਿੱਚ ਪਾਇਆ ਜਾਣ ਵਾਲਾ ਨਵਾਂ ਵਾਈਰਸ ਵਧੇਰੇ ਖਤਰਨਾਕ ਸਿੱਧ ਹੋ ਰਿਹਾ ਹੈ। ਜਿੱਥੇ ਇਸ ਵਾਇਰਸ ਦੇ ਕਈ ਮਾਮਲੇ ਭਾਰਤ ਦੇ ਕਈ ਸੂਬਿਆਂ ਵਿੱਚ ਸਾਹਮਣੇ ਆ ਚੁੱਕੇ ਹਨ ਉੱਥੇ ਹੀ ਬਹੁਤ ਸਾਰੇ ਸੂਬਿਆਂ ਵੱਲੋਂ ਰਾਤ ਦਾ ਕਰਫਿਊ ਵੀ ਲਾਗੂ ਕਰ ਦਿੱਤਾ ਗਿਆ ਹੈ।

ਦਿੱਲੀ ਸਰਕਾਰ ਵੱਲੋਂ ਜਿਥੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨ ਤੇ ਰੋਕ ਲਗਾ ਦਿੱਤੀ ਸੀ ਉੱਥੇ ਹੀ ਬਹੁਤ ਸਖਤ ਹਦਾਇਤਾਂ ਲਾਗੂ ਕਰ ਦਿੱਤੀਆਂ ਹਨ। ਉਥੇ ਹੀ ਹੋਣ ਵਾਲੇ ਇਕੱਠ ਉਪਰ ਪਾਬੰਦੀ ਲਗਾ ਦਿੱਤੀ ਗਈ। ਬਹੁਤ ਸਾਰੇ ਸੂਬਿਆਂ ਵਿੱਚ ਲੋਕਾਂ ਦੀ ਗਿਣਤੀ ਨੂੰ ਫਿਰ ਤੋਂ ਸੀਮਤ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿੱਚ ਰਾਤ ਦਾ ਕਰਫ਼ਿਊ ਲੱਗਣ ਬਾਰੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਪੀ ਸੋਨੀ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ। ਦੇਸ਼ ਦੇ ਕਈ ਸੂਬਿਆਂ ਦੇ ਵਿੱਚ ਜਿੱਥੇ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਤੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ।

ਉਥੇ ਹੀ ਪੰਜਾਬ ਵਿੱਚ ਅੱਜ ਕੀਤੀ ਗਈ ਮੀਟਿੰਗ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਜੇ ਪੰਜਾਬ ਵਿੱਚ ਰਾਤ ਦਾ ਕਰਫਿਊ ਨਹੀਂ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜੇ ਤਕ ਇਸ ਵਾਇਰਸ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਪੰਜਾਬ ਦੀ ਸਥਿਤੀ ਉਪਰ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਪੀ ਸੋਨੀ ਵੱਲੋਂ ਬਿਆਨ ਜਾਰੀ ਕਰਦੇ ਹੋਏ ਆਖਿਆ ਗਿਆ ਹੈ ਕਿ ਅਗਰ ਪੰਜਾਬ ਵਿੱਚ ਓਮੀਕਰੋਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਵਾਸਤੇ ਸਾਰੇ ਪੂਰੀ ਤਰ੍ਹਾਂ ਤਿਆਰ ਹੈ।

error: Content is protected !!