ਪੰਜਾਬ ਚ ਨੌਜਵਾਨ ਮੁੰਡਿਆਂ ਨੂੰ ਮਿਲੀ ਇਸ ਤਰਾਂ ਮੌਤ – ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਮਾਪਿਆਂ ਦੇ ਨੌਜਵਾਨ ਪੁੱਤ ਜਿਥੇ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਉਥੇ ਹੀ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨਾਲ ਵਾਪਰਨ ਵਾਲੀਆ ਸਾਹਮਣੇ ਆ ਰਹੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਉਨ੍ਹਾਂ ਦੇ ਪੁੱਤਰ ਕਿਸੇ ਨਾ ਕਿਸੇ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਦੋ ਸਾਲਾਂ ਦੌਰਾਨ ਵਿਦੇਸ਼ਾਂ ਦੀ ਧਰਤੀ ਤੇ ਵੀ ਬਹੁਤ ਸਾਰੇ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਆਈਆਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਨੇ ਬਹੁਤ ਸਾਰੇ ਮਾਪਿਆਂ ਦੇ ਦਿਲਾਂ ਉੱਪਰ ਗਹਿਰਾ ਅਸਰ ਕੀਤਾ ਹੈ। ਉਥੇ ਹੀ ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸੇ ਵੀ ਬਹੁਤ ਸਾਰੇ ਪਰਵਾਰਾਂ ਲਈ ਘਾਤਕ ਸਿੱਧ ਹੁੰਦੇ ਹਨ ਜਿੱਥੇ ਉਨ੍ਹਾਂ ਦੇ ਘਰ ਦੇ ਚਰਾਗ ਹੀ ਅਜਿਹੇ ਹਾਦਸਿਆਂ ਦੇ ਵਿੱਚ ਖਤਮ ਹੋ ਜਾਂਦੇ ਹਨ।

ਬਹੁਤ ਸਾਰੇ ਪਰਵਾਰਾਂ ਦੇ ਨੌਜਵਾਨ ਪੁੱਤਰ ਜਿੱਥੇ ਕਿਸੇ ਨਾ ਕਿਸੇ ਕੰਮ ਦੇ ਸਿਲਸਲੇ ਵਿੱਚ ਆਪਣੇ ਘਰ ਤੋਂ ਬਾਹਰ ਜਾਂਦੇ ਹਨ। ਉਥੇ ਹੀ ਮੌਤ ਕਿਸੇ ਨਾ ਕਿਸੇ ਹਾਦਸੇ ਦੇ ਰੂਪ ਵਿੱਚ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾ ਲੈਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਨੌਜਵਾਨ ਮੁੰਡਿਆਂ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭੀਖੀ ਬੁਢਲਾਡਾ ਮੁੱਖ ਸੜਕ ਤੋਂ ਸਾਹਮਣੇ ਆਈ ਹੈ, ਜਿੱਥੇ ਰਾਧਾ ਸੁਆਮੀ ਸਤਿਸੰਗ ਭਵਨ ਦੇ ਕੋਲ਼ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਮੋਟਰਸਾਈਕਲ ਅਤੇ ਇਕ ਬਲੈਰੋ ਗੱਡੀ ਦੀ ਹੋਈ ਭਿਆਨਕ ਟੱਕਰ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਇਸ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਦੋਨੋਂ ਨੌਜਵਾਨ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਬੁਢਲਾਡਾ ਨੂੰ ਜਾ ਰਹੇ ਸਨ। ਉਸ ਸਮੇਂ ਹੀ ਇੱਕ ਬਲੈਰੋ ਗੱਡੀ ਜੋ ਬੁਢਲਾਡਾ ਤੋ ਭੀਖੀ ਵੱਲ ਜਾ ਰਹੀ ਸੀ। ਉਸ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਇਸ ਹਾਦਸੇ ਕਾਰਨ ਦਰਦਨਾਕ ਮੌਤ ਹੋ ਗਈ।

ਇਹ ਮ੍ਰਿਤਕ ਨੌਜਵਾਨਾਂ ਵਿੱਚ ਕੁਝ ਦਿਨ ਪਹਿਲਾਂ ਹੀ ਫੌਜ ਵਿੱਚੋਂ ਛੁੱਟੀ ਤੇ ਆਇਆ ਹੋਇਆ ਇਕ ਨੌਜਵਾਨ ਮਸਕੀਨ ਸਿੰਘ 26 ਸਾਲਾ, ਅਤੇ ਜਸਦੀਪ ਸਿੰਘ 20 ਸਾਲਾ ਸ਼ਾਮਲ ਸਨ। ਇਹ ਦੋਨੋਂ ਨੌਜਵਾਨ ਪਿੰਡ ਅਕਲੀਆ, ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਸਨ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!