ਪੰਜਾਬ ਚ ਪਹਿਲੀ ਕਲਾਸ ਤੋਂ ਪੰਜਵੀ ਕਲਾਸ ਦੇ ਬੱਚਿਆਂ ਲਈ ਸਕੂਲ ਨੂੰ ਜਲਦੀ ਖੋਲਣ ਦਾ ਫੈਸਲਾ ਆ ਸਕਦਾ ਹੈ

ਆਈ ਤਾਜਾ ਵੱਡੀ ਖਬਰ 

ਇਨ੍ਹਾ ਦੋ ਸਾਲਾਂ ਦੇ ਦੌਰਾਨ ਜਿੱਥੇ ਕਰੋਨਾ ਪਾਬੰਦੀਆਂ ਦੇ ਚਲਦੇ ਹੋਏ ਵਿਦਿਅਕ ਅਦਾਰਿਆਂ ਨੂੰ ਲੰਮੇ ਸਮੇਂ ਤਕ ਬੰਦ ਰਖਿਆ ਗਿਆ ਉਥੇ ਹੀ ਬੱਚਿਆਂ ਦੀ ਪੜਾਈ ਆਨਲਾਈਨ ਰੱਖਣ ਦੇ ਆਦੇਸ਼ ਸਰਕਾਰ ਵੱਲੋਂ ਕੀਤੇ ਗਏ ਸਨ। ਟੀਕਾਕਰਣ ਅਤੇ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਜਿੱਥੇ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ ਅਤੇ ਸਾਰੇ ਅਦਾਰਿਆਂ ਨੂੰ ਹੌਲੀ-ਹੌਲੀ ਖੋਲ੍ਹਿਆ ਜਾ ਰਿਹਾ ਹੈ । ਉੱਥੇ ਹੀ ਸਰਕਾਰ ਵੱਲੋਂ 6ਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਵੀ ਦਿੱਤੀ ਗਈ ਸੀ। ਜਿੱਥੇ ਲੰਮਾ ਸਮਾਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਹੈ ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਹੋ ਰਿਹਾ ਹੈ।

ਹੁਣ ਪੰਜਾਬ ਵਿੱਚ ਪਹਿਲੀ ਕਲਾਸ ਤੋਂ ਪੰਜਵੀ ਕਲਾਸ ਦੇ ਬੱਚਿਆਂ ਦੇ ਸਕੂਲ ਨੂੰ ਜਲਦੀ ਖੋਲਣ ਦਾ ਫੈਸਲਾ ਆ ਸਕਦਾ ਹੈ। ਜਾਣਕਾਰੀ ਅਨੁਸਾਰ ਜਿੱਥੇ ਸਰਕਾਰ ਵੱਲੋਂ ਆਖਿਆ ਗਿਆ ਸੀ ਕਿ 14 ਫਰਵਰੀ ਤੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਜਾ ਸਕਦਾ ਹੈ। ਉਥੇ ਹੀ ਇਸ ਸਬੰਧੀ ਜਲਦੀ ਹੀ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਪਹਿਲੀ ਕਲਾਸ ਤੋਂ ਲੈ ਕੇ ਸਭ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਉਥੇ ਹੀ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਜਾਵੇਗਾ ਜਿੱਥੇ ਸਾਰੇ ਬੱਚੇ ਸਕੂਲ ਆ ਕੇ ਆਪਣੀ ਪੜ੍ਹਾਈ ਕਰ ਸਕਣਗੇ। ਕਿਉਂਕਿ ਬਹੁਤ ਸਾਰੇ ਮਾਪਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਸ਼ਿਕਾਇਤ ਵੀ ਕੀਤੀ ਜਾ ਰਹੀ ਹੈ ਕਿਉਂਕਿ ਲੰਮਾਂ ਸਮਾਂ ਬੱਚਿਆਂ ਵੱਲੋਂ ਆਨਲਾਈਨ ਪੜ੍ਹਾਈ ਕਰਨ ਦੇ ਨਾਲ ਉਨ੍ਹਾਂ ਦੀ ਨਜ਼ਰ ਉਪਰ ਵੀ ਇਸ ਦਾ ਅਸਰ ਹੋ ਰਿਹਾ ਹੈ।

15 ਤੋਂ 18 ਸਾਲ ਦਰਮਿਆਨ ਦੇ ਬੱਚਿਆ ਦਾ ਟੀਕਾਕਰਨ ਹੋਣ ਤੋਂ ਬਾਅਦ ਜਿੱਥੇ ਸਰਕਾਰ ਵੱਲੋਂ ਛੇਵੀਂ ਤੋਂ ਬਾਰਵੀਂ ਕਲਾਸ ਤੱਕ ਦੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ। ਉਥੇ ਹੀ ਅਧਿਆਪਕਾਂ ਦਾ ਟੀਕਾਕਰਨ ਵੀ ਹੋ ਚੁੱਕਾ ਹੈ। ਸਰਕਾਰ ਵੱਲੋਂ ਹੁਣ ਸਭ ਬੱਚਿਆਂ ਨੂੰ ਆਉਣ ਦੇ ਆਦੇਸ਼ ਜਾਰੀ ਕੀਤੇ ਜਾ ਸਕਦੇ ਹਨ ਉਥੇ ਹੀ ਸਕੂਲਾਂ ਦੇ ਵਿੱਚ ਆਉਣ ਵਾਲੇ ਸਾਰੇ ਅਧਿਆਪਕਾਂ ਅਤੇ ਬੱਚਿਆਂ ਨੂੰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

error: Content is protected !!