ਪੰਜਾਬ ਚ ਵਾਪਰਿਆ ਕਹਿਰ ਇਕੋ ਚਿਖਾ ਚ ਬਲੀਆਂ ਧੀ,ਪਿਓ ਅਤੇ ਪੁੱਤ ਦੀਆਂ ਲਾਸ਼ਾਂ – ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਆਏ ਦਿਨ ਹੀ ਵਾਪਰ ਰਹੇ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਭਾਵੇਂ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਕਈ ਉਪਰਾਲੇ ਕੀਤੇ ਜਾਂਦੇ ਰਹਿੰਦੇ ਹਨ। ਪਰ ਇਸ ਦੇ ਬਾਵਜੂਦ ਵੀ ਕਿਸੇ ਨਾ ਕਿਸੇ ਕਾਰਨ ਕਰਕੇ ਕਈ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਬਹੁਤ ਜਾਨੀ ਅਤੇ ਮਾਲੀ ਨੁਕਸਾਨ ਦੀਆ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਇਨ੍ਹਾਂ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ ਅਤੇ ਇਲਾਕੇ ਵਿੱਚ ਮਾਤਮ ਦਾ ਮਾਹੌਲ ਬਣਿਆ ਰਹਿੰਦਾ ਹੈ। ਵਾਹਨ ਚਾਲਕਾਂ ਦੀ ਅਣਗਹਿਲੀ ਕਾਰਨ ਜਾਂ ਫਿਰ ਸੜਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਲੋਕ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੇ ਹਨ ਤੇ ਆਪਣੀ ਜਾਨ ਗਵਾ ਬੈਠੇ ਹਨ।

ਪੰਜਾਬ ਦੇ ਟਾਂਡਾ ਤੋਂ ਇਕ ਅਜਿਹੀ ਹੀ ਘਟਨਾ ਦੀ ਜਾਣਕਾਰੀ ਸਾਹਮਣੇ ਆਈ ਹੈ ਜਿਸ ਵਿਚ ਇਕ ਹੀ ਪਰਿਵਾਰ ਦੇ ਤਿੰਨ ਜੀਅ ਸੜਕ ਹਾਦਸੇ ਵਿੱਚ ਮਾਰੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਵੀਰਵਾਰ ਨੂੰ ਪਚਰੰਗਾ ਅੱਡੇ ਦੇ ਨਜ਼ਦੀਕ ਐਂਡੀਵੇਅਰ ਕਾਰ ਅਤੇ ਐਕਟੀਵਾ ਵਿਚਕਾਰ ਇਕ ਜ਼ੋਰਦਾਰ ਹਾਦਸਾ ਵਾਪਰਿਆ ਜਿਸ ਵਿੱਚ 35 ਸਾਲਾ ਸੰਦੀਪ ਅਤੇ ਉਨ੍ਹਾਂ ਦੀ ਪੰਜ ਸਾਲ ਦੀ ਧੀ ਅਤੇ ਪੁੱਤਰ ਸਮਰ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਉਨ੍ਹਾਂ ਦੀ ਪਤਨੀ ਜਸਬੀਰ ਕੌਰ ਜਿਨ੍ਹਾਂ ਦੀ ਉਮਰ 30 ਸਾਲ ਹੈ ਅਤੇ ਛੇ ਸਾਲਾਂ ਵੱਡਾ ਬੇਟਾ ਗੈਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ ਜਿਨ੍ਹਾਂ ਦਾ ਇਲਾਜ ਜਲੰਧਰ ਦੇ ਇੱਕ ਹਸਪਤਾਲ ਵਿੱਚ ਚੱਲ ਰਿਹਾ ਹੈ।

ਜਸਬੀਰ ਕੌਰ ਦੀਆਂ ਦੋਵਾਂ ਲੱਤਾਂ ਵਿੱਚ ਰਾਡ ਪਾਏ ਗਏ ਹਨ ਅਸੀਂ ਉਹਨਾਂ ਨੂੰ ਵਿਸ਼ੇਸ਼ ਛੁੱਟੀ ਪ੍ਰਦਾਨ ਕਰਕੇ ਆਪਣੇ ਪਤੀ ਅਤੇ ਬੱਚਿਆਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਐਂ-ਬੂ-ਲੈਂ-ਸ ਵਿਚ ਭੇਜਿਆ ਗਿਆ ਤੇ ਅੰਤਿਮ ਸੰਸਕਾਰ ਤੋਂ ਬਾਅਦ ਵਾਪਿਸ ਹਸਪਤਾਲ ਵਿੱਚ ਦਾਖਲ ਕਰ ਲਿਆ। ਮ੍ਰਿਤਕਾਂ ਦੇ ਪਿੰਡ ਵਾਸੀਆਂ ਵੱਲੋਂ ਪਰਿਵਾਰ ਦੀ ਵਿੱਤੀ ਸਹਾਇਤਾ ਲਈ ਪਿੰਡ ਵਿੱਚ ਪੈਸੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਇਨ੍ਹਾਂ ਤਿੰਨਾਂ ਜੀਆਂ ਦੇ ਅੰਤਿਮ ਸੰਸਕਾਰ ਵਿਚ ਕਾਫੀ ਵੱਡੀ ਮਾਤਰਾ ਵਿਚ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ, ਧਾਰਮਿਕ ਆਗੂ ਅਤੇ ਇਲਾਕੇ ਦੇ ਕਈ ਪ੍ਰਮੁੱਖ ਲੋਕ ਮੌਜੂਦ ਸਨ।

ਪਿਉ ਪੁੱਤਰ ਅਤੇ ਧੀ ਇਨ੍ਹਾਂ ਦੀਆਂ ਦੇਹਾਂ ਦਾ ਅੰਤਿਮ ਸੰਸਕਾਰ ਇੱਕੋ ਜਗ੍ਹਾ ਵਿਚ ਕੀਤਾ ਗਿਆ ਜਿਸ ਨੂੰ ਵੇਖ ਕੇ ਹਰ ਇਨਸਾਨ ਦੀਆਂ ਅੱਖਾਂ ਨਮ ਹੋ ਗਈਆਂ। ਮ੍ਰਿਤਕ ਦੀ ਭੂਆ ਅਤੇ ਮ੍ਰਿਤਕ ਦੇ ਪਿਤਾ ਨੂੰ ਇਸ ਹਾਦਸੇ ਨੇ ਪੂਰੀ ਤਰ੍ਹਾਂ ਨਾਲ ਝਿੰਜੋੜ ਕੇ ਰੱਖ ਦਿੱਤਾ ਹੈ।

error: Content is protected !!