ਪੰਜਾਬ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਨੌਜਵਾਨਾਂ ਦੀ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਇੱਕ ਛੋਟੀ ਜਿਹੀ ਗਲਤੀ ਇੰਨਾ ਭਿਆਨਕ ਹਾਦਸਾ ਵਾਪਰਨ ਦਾ ਕਾਰਨ ਬਣ ਸਕਦੀ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਇਸ ਸਮੇਂ ਪੰਜਾਬ ਵਿਚ ਚੋਣਾਂ ਦਾ ਮਾਹੌਲ ਹੈ ਅਤੇ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਬਹੁਤ ਦਿਨ ਲਗਾਤਾਰ ਪ੍ਰਚਾਰ ਕੀਤਾ ਗਿਆ। ਉੱਥੇ ਹੀ ਕਈ ਤਰਾਂ ਦੇ ਹਾਦਸੇ ਵਾਪਰਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ। ਜਿੱਥੇ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ ਅਤੇ ਇਨ੍ਹਾਂ ਵਾਪਰਨ ਵਾਲੇ ਹਾਦਸਿਆਂ ਵਿੱਚ ਬਹੁਤ ਸਾਰੇ ਪਰਿਵਾਰਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਇਨਾ ਹਾਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਾਹਮਣੇ ਆਉਣ ਵਾਲੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਾਣਾ ਤੋਂ ਸਾਹਮਣੇ ਆਈ ਹੈ ਜਿੱਥੇ ਸਮਾਣਾ ਪਾਤੜਾਂ ਰੋੜ ਤੇ ਇਕ ਭਿਆਨਕ ਸੜਕ ਹਾਦਸਾ ਕੋਰਟ ਕੰਪਲੈਕਸ ਦੇ ਨੇੜੇ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਇੱਥੇ ਇੱਕ ਕਾਰ ਅਤੇ ਟਰੱਕ ਦੇ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਦੱਸਿਆ ਗਿਆ ਹੈ ਕਿ ਇਹ ਚਾਰ ਨੌਜਵਾਨ ਆਪਣੇ ਇਕ ਦੋਸਤ ਦੇ ਵਿਆਹ ਵਿੱਚ ਸ਼ਾਮਲ ਹੋਣ ਵਾਸਤੇ ਡੇਢ ਵਜੇ ਦੇ ਕਰੀਬ ਆਪਣੇ ਰਿਹਾਇਸ਼ੀ ਥਾਂ ਪੀ ਜੀ ਵਿਚੋਂ ਨਿਕਲੇ ਸਨ ਜੋ ਪਟਿਆਲਾ ਵਿਖੇ ਰਹਿ ਰਹੇ ਸਨ।

ਇਹ ਚਾਰੇ ਨੌਜਵਾਨਾਂ ਵਿੱਚ ਰਹਿ ਕੇ ਹੀ ਆਈਲਟਸ ਦੀ ਤਿਆਰੀ ਕਰ ਰਹੇ ਸਨ। ਇਹ ਚਾਰੇ ਨੌਜਵਾਨ ਇਕੱਠੇ ਰਹਿੰਦੇ ਸਨ। ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਹਰਦੀਪ ਸਿੰਘ ਪੁੱਤਰ ਅਵਤਾਰ ਸਿੰਘ 23 ਸਾਲਾਂ ਨਿਵਾਸੀ ਕੜੇਲ ਮੂਨਕ, ਅਤੇ ਗੁਰਜੀਵਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਬਬਨਪੁਰ ਢਾਨੀਆਂ 22 ਸਾਲ ਇਸ ਹਾਦਸੇ ਵਿਚ ਮੌਤ ਹੋ ਗਈ ਹੈ ਉਥੇ ਹੀ ਦੋ ਨੌਜਵਾਨ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਵਿੱਚ ਭੁਪਿੰਦਰ ਸਿੰਘ ਪੁੱਤਰ ਗਮਦੂਰ ਸਿੰਘ ਵਾਸੀ ਬਬਨਪੁਰ ਢਾਨੀਆਂ 23 ਸਾਲ, ਅਤੇ ਜਸਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੂਲੜ ਲਹਿਰਾ 22 ਸਾਲਾ ਨੂੰ ਜਖਮੀਂ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਿਨ੍ਹਾਂ ਦੀ ਹਾਲਤ ਵੀ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਿੱਥੇ ਟਰੱਕ ਚਾਲਕ ਨੂੰ ਕਾਬੂ ਕੀਤਾ ਗਿਆ ਹੈ ਉਥੇ ਹੀ ਅਮਰੀਕਾ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਵਾਲੇ ਸੌਂਪ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!