ਪੰਜਾਬ ਚ ਵੋਟਾਂ ਨੂੰ ਦੇਖਦੇ ਹੋਏ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਸਭ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਕਿਉਂਕਿ ਹੁਣ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਵਿਚ ਕੁਝ ਦਿਨਾਂ ਦਾ ਸਮਾਂ ਹੀ ਬਾਕੀ ਬਚਿਆ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਗਏ ਹਨ ਉਥੇ ਹੀ ਆਪਣੇ ਏਜੰਡੇ ਵੀ ਆਪਣੇ ਹਲਕੇ ਦੇ ਲੋਕਾਂ ਨਾਲ ਸਾਂਝੇ ਕੀਤੇ ਗਏ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੀ ਚੋਣ ਪ੍ਰਬੰਧਾਂ ਦੇ ਚਲਦੇ ਹੋਏ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਚੋਣ ਮੈਦਾਨ ਵਿਚ ਪ੍ਰਚਾਰ ਕਰਨ ਲਈ ਨਿੱਤਰੀਆਂ ਹਨ।

ਹੁਣ ਪੰਜਾਬ ਵਿੱਚ ਵੋਟਾਂ ਨੂੰ ਦੇਖਦੇ ਹੋਏ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਵੱਲੋਂ ਵੀ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਹੈ। ਜਿੱਥੇ ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਪੰਜਾਬੀ ਗਾਇਕ ਜੈਜੀ ਬੀ ਵੱਲੋਂ ਵੀ ਵੋਟਰਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਅੱਜ ਇਹ ਸੰਬੋਧਨ ਆਪਣੇ ਪਿੰਡ ਦੁਰਗਾਪੁਰ ਵਿਖੇ ਵੀਡੀਓ ਸੰਦੇਸ਼ ਰਾਹੀਂ ਪਹੁੰਚਾਏ ਹਨ।

ਜਿੱਥੇ ਇਸ ਪੰਜਾਬੀ ਗਾਇਕ ਦਾ ਪਛੋਕੜ ਨਵਾਂਸ਼ਹਿਰ ਦੇ ਪਿੰਡ ਦੁਰਗਾਪੁਰ ਨਾਲ ਸਬੰਧਤ ਹੈ। ਉਥੇ ਹੀ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਵੀਡੀਓ ਵਿੱਚ ਸਾਰੇ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕੀਤਾ ਗਿਆ ਹੈ ਤਾਂ ਜੋ ਸਾਰੇ ਲੋਕ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਡਰ ਤੋਂ ਕਰ ਸਕਣ ਅਤੇ ਨਿਰਪੱਖ ਚੋਣ ਵਿਚ ਹਿੱਸੇਦਾਰੀ ਪਾ ਕੇ ਇੱਕ ਵਧੀਆ ਸਰਕਾਰ ਦੀ ਸਿਰਜਣਾ ਕਰ ਸਕਣ।

ਉਨ੍ਹਾਂ ਕਿਹਾ ਕਿ ਹਰ ਵਿਅਕਤੀ ਆਪਣੇ ਅਨੁਸਾਰ ਆਪਣੀ ਵੋਟ ਦਾ ਇਸਤੇਮਾਲ ਕਰਕੇ ਸਹੀ ਉਮੀਦਵਾਰ ਦੀ ਚੋਣ ਕਰ ਸਕਦਾ ਹੈ। ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਵੀ ਸ਼ਲਾਘਾ ਕੀਤੀ ਗਈ। ਜਿਨ੍ਹਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ।

error: Content is protected !!