ਪੰਜਾਬ ਚ ਸਕੂਲਾਂ ਲਈ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਕੀਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਆਗਿਆ ਦਿੱਤੀ ਗਈ ਸੀ। ਉੱਥੇ ਹੀ ਇਹ ਵੀ ਆਖਿਆ ਗਿਆ ਸੀ ਕਿ ਅਗਰ ਕਰੋਨਾ ਸਥਿਤੀ ਕਾਬੂ ਹੇਠ ਰਹਿੰਦੀ ਹੈ ਤਾਂ 2 ਅਗਸਤ ਤੋਂ ਬਾਕੀ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ। ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵੱਲੋਂ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਸੀ। ਉਥੇ ਹੀ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਸੀ।

ਪਰ ਕੁਛ ਦਿਨਾਂ ਦੇ ਵਿਚ ਹੀ ਕਰੋਨਾ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।ਹੁਣ ਪੰਜਾਬ ਚ ਸਕੂਲਾਂ ਲਈ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਐਲਾਨ ਕੀਤਾ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਹੁਣ ਤੋਂ ਹੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿੱਥੇ ਸਰਕਾਰ ਵੱਲੋਂ ਰੋਜਾਨਾਂ ਹੀ ਸਕੂਲਾਂ ਵਿੱਚ 10 ਹਜ਼ਾਰ ਕਰੋਨਾ ਟੈਸਟ ਕੀਤੇ ਜਾਣ ਦਾ ਐਲਾਨ ਪਹਿਲਾਂ ਹੀ ਕੀਤਾ ਗਿਆ ਸੀ,ਉੱਥੇ ਹੀ ਸਕੂਲ ਆਉਣ ਵਾਲੇ ਅਧਿਆਪਕਾਂ ਦੇ ਵੀ ਕਰੋਨਾ ਟੈਸਟ ਅਤੇ ਟੀਕਾਕਰਨ ਲਾਜ਼ਮੀ ਬਣਾਇਆ ਗਿਆ ਸੀ,ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ।

ਉਥੇ ਹੀ ਸੂਬਾ ਸਰਕਾਰ ਵੱਲੋਂ ਇਹ ਵੀ ਆਦੇਸ਼ ਲਾਗੂ ਕੀਤਾ ਗਿਆ ਹੈ ਕਿ ਜਿਨ੍ਹਾਂ ਅਧਿਆਪਕਾਂ ਅਤੇ ਬਾਕੀ ਸਟਾਫ ਦਾ ਕਰੋਨਾ ਟੈਸਟ ਅਤੇ ਟੀਕਾਕਰਨ ਹੋਇਆ ਹੋਵੇਗਾ ਉਹਨਾਂ ਨੂੰ ਹੀ ਸਕੂਲ ਆਉਣ ਦੀ ਇਜ਼ਾਜ਼ਤ ਦਿਤੀ ਜਾਵੇ। ਜਿਸ ਬਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਯਕੀਨੀ ਬਣਾਏ ਜਾਣ ਲਈ ਆਦੇਸ਼ ਦਿੱਤਾ ਗਿਆ ਹੈ। ਇਸ ਲਈ ਹੁਣ ਪੰਜਾਬ ਵਿੱਚ ਰੋਜ਼ਾਨਾ ਹੀ ਆਰਟੀ-ਪੀ.ਸੀ.ਆਰ. ਟੈੱਸਟ ਘੱਟੋ ਘੱਟ 10 ਹਜ਼ਾਰ ਕਰਵਾਉਣ ਬਾਰੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ।

ਜਿਸ ਸਦਕਾ ਸਕੂਲਾਂ ਵਿੱਚ ਬੱਚਿਆਂ ਵਿਚਕਾਰ ਵਧਣ ਵਾਲੇ ਕਰੋਨਾ ਕੇਸਾਂ ਨੂੰ ਰੋਕਿਆ ਜਾ ਸਕੇ। ਕਿਉਂਕਿ 2 ਅਗਸਤ ਨੂੰ ਸਕੂਲ ਖੋਲ੍ਹੇ ਗਏ ਹਨ ਅਤੇ ਕੁਝ ਦਿਨਾਂ ਦੇ ਵਿਚ ਹੀ ਕਈ ਸਕੂਲਾਂ ਵਿੱਚ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

error: Content is protected !!