ਪੰਜਾਬ ਚ ਸਾਰੀਆਂ ਕੌਮੀ ਸੜਕਾਂ ਹੋਣਗੀਆਂ ਟੋਲ ਫਰੀ – ਇਸ ਵੱਡੀ ਪਾਰਟੀ ਨੇ ਕਰਤਾ ਐਲਾਨ ਜੇ ਸਾਡੀ ਸਰਕਾਰ ਬਣੀ ਤਾਂ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਕਿਸਾਨੀ ਸੰਘਰਸ਼ ਤੋਂ ਬਾਅਦ ਟੋਲ ਦਰਾਂ ਨੂੰ ਵਧਾਉਣ ਕਾਰਨ ਲੋਕਾਂ ਵਿਚ ਘਬਰਾਹਟ ਦੇਖੀ ਜਾ ਰਹੀ ਸੀ। ਉਥੇ ਹੀ ਕਿਸਾਨਾਂ ਵੱਲੋਂ ਇਨਾਂ ਟੋਲ ਪਲਾਜ਼ਾ ਉਪਰ ਲਗਾਤਾਰ ਸੰਘਰਸ਼ ਜਾਰੀ ਰੱਖਿਆ ਗਿਆ ਅਤੇ ਇਨ੍ਹਾਂ ਟੋਲ ਦਰਾਂ ਵਿਚ ਵਾਧੇ ਨੂੰ ਰੋਕਿਆ ਗਿਆ। ਕਿਉਂਕਿ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਜਿੱਥੇ ਕਿਸਾਨਾਂ ਵੱਲੋਂ ਟੌਲ ਪਲਾਜ਼ਿਆਂ ਨੂੰ ਲੰਮੇ ਸਮੇਂ ਤੱਕ ਬੰਦ ਰੱਖਿਆ ਗਿਆ ਸੀ। ਉਥੇ ਹੀ ਟੋਲ ਕੰਪਨੀਆਂ ਨੂੰ ਇਸ ਇਕ ਸਾਲ ਦੇ ਅਰਸੇ ਦੌਰਾਨ ਵਧੇਰੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਕਿਸਾਨਾਂ ਵੱਲੋਂ ਸੰਘਰਸ਼ ਖ਼ਤਮ ਕਰਦੇ ਹੀ ਟੋਲ ਕੰਪਨੀਆਂ ਵੱਲੋਂ ਟੌਲ ਪਲਾਜਾਂ ਨੂੰ ਮੁੜ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਅਤੇ ਨਾਲ ਹੀ ਟੋਰ ਦਰਾਂ ਨੂੰ ਵਧਾ ਦਿੱਤਾ ਗਿਆ। ਕਿਸਾਨਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹਨਾਂ ਟੋਲ ਦਰਾਂ ਵਿੱਚ ਵਾਧਾ ਨਹੀਂ ਹੋਣ ਦਿੱਤਾ ਗਿਆ।

ਕਿਸਾਨਾਂ ਵੱਲੋਂ ਜਿਥੇ ਕਿਸਾਨੀ ਸੰਘਰਸ਼ ਤੋਂ ਬਾਅਦ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਬਣਾਈ ਗਈ ਆਪਣੀ ਪਾਰਟੀ ਦੇ ਵੱਖ-ਵੱਖ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਗਿਆ। ਹੁਣ ਪੰਜਾਬ ਵਿਚ ਸਾਰੀਆਂ ਕੌਮੀ ਸੜਕਾਂ ਟੋਲ-ਫਰੀ ਹੋਣਗੀਆਂ ਇਸ ਪਾਰਟੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਅਗਰ ਸਾਡੀ ਸਰਕਾਰ ਬਣਦੀ ਹੈ ਤਾਂ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ 2022 ਦੀਆਂ ਚੋਣਾਂ ਵਿੱਚ ਸਭ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉੱਥੇ ਹੀ ਪੰਜਾਬ ਵਿਚ ਹੁਣ 22 ਕਿਸਾਨ ਜਥੇਬੰਦੀਆਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਵਿਧਾਨ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਦੇ ਚਿਹਰੇ ਬਲਵੀਰ ਸਿੰਘ ਰਾਜੇਵਾਲ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਇਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਏਜੰਡੇ ਦੀ ਜਾਣਕਾਰੀ ਆਪਣੇ ਵੋਟਰਾਂ ਨਾਲ ਸਾਂਝੀ ਕੀਤੀ ਗਈ ਹੈ।

ਉੱਥੇ ਹੀ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਗਰ ਉਹਨਾਂ ਦੀ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਮੱਧ ਏਸ਼ੀਆ ਅਤੇ ਪਾਕਿਸਤਾਨ ਦੇ ਨਾਲ਼ ਵਪਾਰਕ ਸਬੰਧ ਸਥਾਪਤ ਕੀਤੇ ਜਾਣਗੇ। ਉਥੇ ਹੀ ਕਿਸਾਨਾਂ ਨੂੰ ਹਰ ਫਸਲ ਅਤੇ ਸਬਜ਼ੀਆਂ ਉੱਪਰ ਐਮਐਸਪੀ ਦਿੱਤੀ ਜਾਵੇਗੀ। ਉਥੇ ਹੀ ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਸਤੇ ਕਈ ਰੁਜ਼ਗਾਰ ਪੈਦਾ ਕੀਤੇ ਜਾਣਗੇ। ਓਥੇ ਹੀ ਸੜਕ ਆਵਾਜਾਈ ਨੂੰ ਉਤਸ਼ਾਹਿਤ ਕਰਨ ਵਾਸਤੇ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਵਾਸਤੇ ਟੋਲ ਪਲਾਜ਼ਾ ਨੂੰ ਹਟਾ ਦਿੱਤਾ ਜਾਵੇਗਾ ਅਤੇ ਸਾਰੇ ਕੌਮੀ ਮਾਰਗ ਟੋਲ ਫ੍ਰੀ ਕਰ ਦਿੱਤੇ ਜਾਣਗੇ।

error: Content is protected !!