ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਮਾੜੀ ਖਬਰ – ਇਹਨਾਂ ਵਲੋਂ 3 ਦਿਨਾਂ ਲਈ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਜਿਥੇ ਚੋਣਾਂ ਸਮੇਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਤੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ। ਉੱਥੇ ਹੀ ਉਨ੍ਹਾਂ ਵੱਲੋਂ ਇਸ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਸੀ। ਪਰ ਕਾਂਗਰਸ ਦੇ ਆਪਸੀ ਕਾਟੋ ਕਲੇਸ਼ ਦੇ ਦਰਮਿਆਨ ਉਹਨਾਂ ਨੂੰ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਵੱਖ-ਵੱਖ ਵਿਭਾਗਾਂ ਵਿਚ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਹੜਤਾਲ ਕਰ ਰਹੇ ਹਨ। ਜਿੱਥੇ ਹੁਣ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ। ਉੱਥੇ ਹੀ ਸੰਘਰਸ਼ ਕਰ ਰਹੇ ਹੜਤਾਲ ਉਪਰ ਗਏ ਕਰਮਚਾਰੀਆਂ ਵੱਲੋਂ ਵੀ ਆਪਣੀਆਂ ਨੀਤੀਆਂ ਵਿਚ ਬਦਲਾਅ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਵਿਚ ਸਫਰ ਕਰਨ ਵਾਲਿਆਂ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਤਿੰਨ ਦਿਨਾਂ ਲਈ ਐਲਾਨ ਹੋ ਗਿਆ ਹੈ। ਪੰਜਾਬ ਅੰਦਰ ਜਿਥੇ ਪਨਬਸ, ਪੀਆਰਟੀਸੀ ,ਅਤੇ ਪੰਜਾਬ ਰੋਡਵੇਜ਼ ਦੇ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਉਹਨਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਠੇਕਾ ਅਧਾਰਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ। ਜਿਸ ਵਿਚ ਸੂਬਾ ਪ੍ਰਧਾਨ ਕਮਲ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਫੈਸਲਾ ਨਹੀਂ ਕੀਤਾ ਗਿਆ।

ਅਤੇ ਮੁੱਖ ਮੰਤਰੀ ਦੇ ਬਦਲਾਅ ਦੇ ਕਾਰਨ 14 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਨਹੀਂ ਹੋ ਸਕੀ। ਨਵੇਂ ਮੁੱਖ ਮੰਤਰੀ ਵੱਲੋਂ ਜਿਥੇ ਇਨਾਂ ਕਰਮਚਾਰੀਆਂ ਤੋਂ ਥੋੜੇ ਸਮੇਂ ਦੀ ਮੰਗ ਕੀਤੀ ਗਈ ਹੈ। ਇਸ ਲਈ ਸੰਘਰਸ਼ ਕਰ ਰਹੇ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਇਸ ਹੜਤਾਲ ਨੂੰ 28 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਅੱਜ ਦੀ ਕੀਤੀ ਗਈ ਮੀਟਿੰਗ ਵਿੱਚ ਫੈਸਲਾ ਲੈਂਦੇ ਹੋਏ ਸਾਰੇ ਕਮੇਟੀ ਮੈਂਬਰਾਂ ਨੇ ਦੱਸਿਆ ਹੈ ਕਿ ਅਗਰ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਤਾਂ ਸਾਰੇ ਕਰਮਚਾਰੀਆਂ ਵੱਲੋਂ 11 12 ਅਤੇ 13 ਅਕਤੂਬਰ ਨੂੰ ਮੁੜ ਤੋਂ ਹੜਤਾਲ ਕੀਤੀ ਜਾਵੇਗੀ।

ਇਸ ਤਰ੍ਹਾਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਹਾਇਸ਼ ਦਾ ਘਿਰਾਓ 20 ਅਕਤੂਬਰ ਨੂੰ ਕੀਤਾ ਜਾਵੇਗਾ। ਉਥੇ ਹੀ ਸਰਕਾਰ ਦੇ ਖਿਲਾਫ ਰੋਸ ਰੈਲੀਆਂ ਤੇ ਸੰਘਰਸ਼ ਨੂੰ ਵੀ ਤੇਜ਼ ਕਰ ਦਿੱਤਾ ਜਾਵੇਗਾ। ਅਗਰ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਕੀਤਾ ਜਾਂਦਾ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਜਾਣਗੇ। ਦੇਸ਼ ਅੰਦਰ ਜਿਥੇ 6 ਸਤੰਬਰ ਨੂੰ ਸੂਬਾ ਪੱਧਰੀ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਰੇ ਵਰਕਰਾਂ ਵੱਲੋਂ ਇਸ ਤੋਂ ਬਾਅਦ 6 ਅਕਤੂਬਰ ਨੂੰ ਗੇਟ ਰੈਲੀਆਂ ਵੀ ਕੀਤੀਆਂ ਜਾਣਗੀਆਂ।

error: Content is protected !!