ਪੰਜਾਬ ਚ ਹੁਣ ਇਹਨਾਂ ਵਲੋਂ 3 ਦਿਨਾਂ ਲਈ ਕੰਮ ਕਾਜ ਠੱਪ ਕਰਨ ਦਾ ਹੋ ਗਿਆ ਐਲਾਨ – ਕੈਪਟਨ ਸਰਕਾਰ ਦੀ ਵਧੀ ਚਿੰਤਾ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਜਿਵੇਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਜਿਸ ਦੇ ਚਲਦਿਆ ਹਰ ਪਾਸੇ ਸਿਆਸਤ ਗਰਮਾਈ ਹੋਈ ਹੈ ਪਰ ਦੂਜੇ ਪਾਸੇ ਪੰਜਾਬ ਵਿਚ ਲਗਭਗ ਸਾਰੇ ਵਰਗ ਦੇ ਅਧਿਕਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਪੰਜਾਬ ਧਰਨਿਆਂ ਜਾਂ ਰੋਸ ਪ੍ਰਦਰਸ਼ਨਾਂ ਦੀ ਧਰਤੀ ਬਣਦੀ ਜਾ ਰਹੀ ਹੈ ਕਿਉਂਕਿ ਲਗਾਤਾਰ ਇਹ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਜਿਸ ਕਾਰਨ ਪ੍ਰਸ਼ਾਸਨ ਅਤੇ ਸਰਕਾਰ ਦੋਵਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਰ ਦੂਜੇ ਪਾਸੇ ਪ੍ਰਦਸ਼ਨਕਾਰੀਆਂ ਆਪਣੀਆਂ ਮੰਗਾਂ ਦੀ ਸੁਣਵਾਈ ਨਾ ਹੁੰਦਿਆਂ ਵੇਖ ਰੋਸ ਮੁਜ਼ਾਹਰਿਆਂ ਨੂੰ ਤੇਜ਼ ਕਰਨ ਦੀਆਂ ਯੋਜਨਾਵਾਂ ਕਰ ਰਹੇ ਹਨ ਜਿਸਦੇ ਚਲਦੇ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਇਸ ਖਬਰ ਤੋਂ ਬਾਅਦ ਪ੍ਰਸ਼ਾਸਨ ਦੀ ਚਿੰਤਾ ਵਧ ਸਕਦੀ ਹੈ।ਦਰਅਸਲ ਇਹ ਖਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਲਗਾਤਾਰ ਮੁਲਾਜ਼ਮ ਜਥੇਬੰਦੀਆਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਹੁਣ ਪ੍ਰਦਰਸ਼ਨਕਾਰੀ ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ ਦਾ ਸਹਿਯੋਗ ਦੇਣ ਦੀ ਹਮਾਇਤ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।

ਦੱਸ ਦਈਏ ਕਿ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਮਾਲ ਅਧਿਕਾਰੀਆਂ ਵੱਲੋਂ ਮੁਲਾਜ਼ਮ ਜਥੇਬੰਦੀਆਂ ਦਾ ਸੰਘਰਸ਼ ਵਿਚ ਸਾਥ ਦੇਣ ਦਾ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਸਬੰਧੀ ਮਾਲ ਅਧਿਕਾਰੀਆਂ ਦੇ ਵੱਲੋਂ ਤਕਰੀਬਨ ਤਿੰਨ ਜਾਂ ਚਾਰ ਦਿਨ ਆਪਣੇ ਕੰਮਕਾਜ ਠੱਪ ਰੱਖਣ ਦਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ 2 ਅਗਸਤ ਤੋਂ ਲੈ ਕੇ 4 ਅਗਸਤ ਤਕ ਮਾਲ ਅਧਿਕਾਰੀਆਂ ਦੇ ਵੱਲੋਂ ਕੰਮ ਕਾਰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਹਿਮਾਇਤ ਸਬੰਧੀ ਜਾਣਕਾਰੀ ਮਾਲ ਅਧਿਕਾਰੀਆਂ ਦੀ ਜਥੇਬੰਦੀ ਵੱਲੋਂ ਦਿੱਤੀ ਗਈ ਹੈ ਦਰਅਸਲ ਇਸ ਸਬੰਧੀ ਮਾਲ ਅਧਿਕਾਰੀਆਂ ਦੀ ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਚੰਨੀ ਨੇ ਜਾਣਕਾਰੀ ਸਾਂਝੀ ਕੀਤੀ। ਦੱਸ ਦੇਈਏ ਕਿ ਦੂਜੇ ਪਾਸੇ ਇਸ ਤੋਂ ਇਲਾਵਾ ਕੱਚੇ ਅਧਿਆਪਕਾਂ ਦੇ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇ ਤੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

error: Content is protected !!