ਪੰਜਾਬ ਚ ਹੁਣ 5 ਥਾਵਾਂ ਲਈ ਚੋਣਾਂ ਦਾ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕਾਫੀ ਤਿਆਰੀ ਕੀਤੀ ਗਈ ਸੀ। ਉੱਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਵੱਖ-ਵੱਖ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਸਨ। 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਦਿਨ ਰਾਤ ਮਿਹਨਤ ਕੀਤੀ ਗਈ ਅਤੇ ਇਹ ਚੋਣ ਅਮਨ ,ਸ਼ਾਂਤੀ ਨਾਲ ਸੰਪੂਰਨ ਹੋ ਗਈਆਂ। ਜਿੱਥੇ ਹੁਣ ਇਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਨਤੀਜੇ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ ਉਸ ਦਿਨ ਵੋਟਾਂ ਦੀ ਗਿਣਤੀ ਹੋਵੇਗੀ। ਸਾਰੇ ਲੋਕਾਂ ਦੀ ਨਜ਼ਰ ਹੁਣ 10 ਮਾਰਚ ਉੱਪਰ ਟਿਕੀ ਹੋਈ ਹੈ।

ਉੱਥੇ ਹੀ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਪੰਜਾਬ ਵਿੱਚ ਪੰਜ ਥਾਵਾਂ ਲਈ ਇਹ ਚੋਣਾਂ ਹੋਣਗੀਆਂ ਜਿਸ ਬਾਰੇ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੁਣ ਪੰਜ ਰਾਜ ਸਭਾ ਸੀਟਾਂ ਤੋਂ ਚੁਣੇ ਗਏ ਉਮੀਦਵਾਰਾਂ ਦਾ ਛੇ ਸਾਲ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ। ਸ਼ਮਸ਼ੇਰ ਸਿੰਘ ਦੂਲੋ, ਪ੍ਰਤਾਪ ਸਿੰਘ ਬਾਜਵਾ ,ਸਵੇਤ ਮਲਿਕ , ਸੁਖਦੇਵ ਸਿੰਘ ਢੀਂਡਸਾ ਅਤੇ ਨਰੇਸ਼ ਗੁਜਰਾਲ ਦੇ ਨਾਲ ਸ਼ਾਮਲ ਹਨ।

ਜਿਨ੍ਹਾਂ ਦਾ ਕਾਰਜਕਾਲ 9 ਅਪ੍ਰੈਲ ਨੂੰ ਪੂਰਾ ਹੋ ਜਾਵੇਗਾ। ਉੱਥੇ ਹੀ 5 ਰਾਜ ਸਭਾ ਸੀਟਾਂ ਲਈ ਚੋਣਾ 31 ਮਾਰਚ ਨੂੰ ਕਰਵਾਈਆਂ ਜਾ ਰਹੀਆਂ ਹਨ। ਪੰਚ ਰਾਜ ਸਭਾ ਮੈਂਬਰਾਂ ਦੇ ਕਾਰਜਕਾਲ ਵਾਸਤੇ ਜਿੱਥੇ ਇਹ ਚੋਣਾਂ ਹੋਣਗੀਆਂ ਉੱਥੇ ਹੀ ਇਸ ਵਾਸਤੇ ਨਾਮਜ਼ਦਗੀਆਂ 14 ਮਾਰਚ ਤੋਂ ਭਰਨੀਆ ਸ਼ੁਰੂ ਹੋ ਜਾਣਗੀਆਂ।

ਜੋ ਕਿ 21 ਮਾਰਚ ਤੱਕ ਭਰੀਆਂ ਜਾ ਸਕਦੀਆਂ ਹਨ ਅਤੇ ਇਹ ਆਖਰੀ ਤਰੀਕ ਹੋਵੇਗੀ। ਇਨ੍ਹਾਂ ਰਾਜ ਸਭਾ ਸੀਟਾਂ ਲਈ ਚੋਣ ਲੜਨ ਵਾਲੇ ਉਮੀਦਵਾਰ 14 ਮਾਰਚ ਤੋਂ ਲੈ ਕੇ 21 ਮਾਰਚ ਤੱਕ ਆਪਣੀਆਂ ਨਾਮਜ਼ਦਗੀਆਂ ਭਰ ਸਕਦੇ ਹਨ। ਇਹ ਚੋਣਾਂ ਇਸ ਲਈ ਹੀ ਕਰਵਾਈਆਂ ਜਾ ਰਹੀਆਂ ਹਨ ਕਿਉਂਕਿ 9 ਅਪ੍ਰੈਲ ਨੂੰ ਪੰਜਾਬ ਤੋਂ ਚੁਣੇ ਗਏ ਇਨ੍ਹਾਂ ਪੰਜ ਸੰਸਦ ਮੈਂਬਰਾਂ ਦਾ ਕਾਰਜਕਾਲ ਸਮਾਪਤ ਹੋ ਜਾਵੇਗਾ।

error: Content is protected !!