ਪੰਜਾਬ ਚ 3 ਸਾਲਾਂ ਦੀ ਬਚੀ ਦੇ ਪਿਤਾ ਨੂੰ ਆਪਣੀ ਇਸ ਵੱਡੀ ਗਲਤੀ ਨਾਲ ਇਸ ਤਰਾਂ ਮਿਲੀ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਣ ਤੇ ਜਿੱਥੇ ਪੰਜਾਬ ਵਿੱਚੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਅਤੇ ਨ-ਸ਼ਿ-ਆਂ ਨੂੰ ਜੜ੍ਹੋਂ ਪੁੱਟਣ ਦਾ ਐਲਾਨ ਕੀਤਾ ਸੀ। ਸਹੁੰ ਚੁੱਕ ਸਮਾਗਮ ਦੇ ਵਿਚ ਬਹੁਤ ਸਾਰੀਆਂ ਕਸਮਾਂ ਵੀ ਖਾਧੀਆਂ ਗਈਆਂ ਸਨ। ਉੱਥੇ ਹੀ ਪੰਜਾਬ ਵਿੱਚ ਨਾ ਤਾਂ ਬੇਰੁਜ਼ਗਾਰੀ ਦੂਰ ਹੋ ਸਕੀ ਹੈ ਅਤੇ ਨਾ ਹੀ ਨਸ਼ਿਆਂ ਨੂੰ ਠੱਲ੍ਹ ਪਾਈ ਗਈ ਹੈ। ਪੰਜਾਬ ਵਿਚ ਵਧ ਰਹੀ ਦਿਨੋ-ਦਿਨ ਬੇਰੋਜ਼ਗਾਰੀ ਅਤੇ ਨ-ਸ਼ਿ-ਆਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਗਿਆ ਹੈ। ਕਿਉਂਕਿ ਬੇਰੋਜ਼ਗਾਰੀ ਅਤੇ ਨ-ਸ਼ਿ-ਆਂ ਤੋਂ ਡਰਦੇ ਹੋਏ ਸੀ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ।

ਕਿਉਂਕਿ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੇ ਸ਼ਿਕਾਰ ਹੋ ਰਹੇ ਹਨ। ਜਿਨ੍ਹਾਂ ਵੱਲੋਂ ਆਪਣੀ ਜਵਾਨੀ ਅਤੇ ਆਪਣੀ ਜ਼ਿੰਦਗੀ ਖਰਾਬ ਕਰ ਲਈ ਜਾਂਦੀ ਹੈ। ਇਹਨਾਂ ਨਸ਼ਿਆਂ ਦੇ ਕਾਰਨ ਹੀ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾ-ਹਮੇਸ਼ਾ ਲਈ ਖ਼ਤਮ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਤਿੰਨ ਸਾਲਾਂ ਦੀ ਬੱਚੀ ਦੇ ਹੀ ਪਿਤਾ ਦੀ ਦਰਦਨਾਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਕੋਟਲੀ ਨੇੜੇ ਉਠੀਆ ਤਾਂ ਸਾਹਮਣੇ ਆਈ ਹੈ।

ਜਿੱਥੇ ਨਸ਼ਿਆਂ ਦੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੱਸਿਆ ਗਿਆ ਹੈ ਕਿ ਉਕਤ ਨੌਜਵਾਨ ਦਾ ਕੁਝ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਜੋ ਨਸ਼ੇ ਕਰਨ ਦਾ ਆਦੀ ਸੀ ਉੱਥੇ ਹੀ ਉਸ ਦੀ ਤਿੰਨ ਸਾਲ ਦੀ ਬੇਟੀ ਹੈ। ਇਸ ਪਿੰਡ ਦੇ ਨੌਜਵਾਨ ਕ੍ਰਾਂਤੀਬੀਰ ਸਿੰਘ ਪੁੱਤਰ ਸੁਬਾ ਸਿੰਘ ਵੱਲੋਂ ਬੀਤੇ ਦਿਨੀਂ ਨਸ਼ੇ ਦੀ ਓਵਰਡੋਜ਼ ਲੈ ਲਈ ਗਈ ਸੀ ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਇਸ ਨੌਜਵਾਨ ਵੱਲੋਂ ਇਹ ਨਸ਼ਾ ਟੀਕਾ ਲਗਾ ਕੇ ਲਿਆ ਗਿਆ ਸੀ।

ਇਸ ਨੌਜਵਾਨ ਦੀ ਮੌਤ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਸ ਦੀ ਲਾਸ਼ ਨੂੰ ਨੇਪਾਲ ਪਿੰਡ ਦੇ ਨੇੜਿਓਂ ਬਰਾਮਦ ਕੀਤਾ ਗਿਆ ਸੀ। ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਸੀ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਅਜਨਾਲਾ ਵਿਖੇ ਭੇਜਿਆ ਗਿਆ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਆਪਣੇ ਪਰਿਵਾਰ ਵਿੱਚ ਆਪਣੀ ਪਤਨੀ ਅਤੇ ਇੱਕ ਤਿੰਨ ਸਾਲਾਂ ਦੀ ਧੀ ਨੂੰ ਛੱਡ ਗਿਆ ਹੈ।

error: Content is protected !!