ਪੰਜਾਬ ਚ CM ਚਿਹਰੇ ਨੂੰ ਲੈ ਕੇ ਆ ਰਹੀ ਕਾਂਗਰਸ ਅੰਦਰੋਂ ਇਹ ਵੱਡੀ ਖਬਰ – ਚੰਨੀ ਅਤੇ ਸਿੱਧੂ ਚੋਂ ਇਹ ਹੈ ਅਗੇ

ਆਈ ਤਾਜਾ ਵੱਡੀ ਖਬਰ 

ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਭ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਅਤੇ ਕਿਸਾਨਾਂ ਦੀ ਪਾਰਟੀ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰਿਆਂ ਦਾ ਐਲਾਨ ਕਰ ਦਿਤਾ ਗਿਆ ਹੈ। ਉੱਥੇ ਹੀ ਕਾਂਗਰਸ ਵਿਚ ਚਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਵੀ ਜਾਰੀ ਹੈ ਜਿਸ ਕਾਰਨ ਕਾਂਗਰਸ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਕਾਂਗਰਸ ਪਾਰਟੀ ਵਿੱਚ ਕਿਸੇ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਸਪੱਸ਼ਟੀਕਰਣ ਨਹੀਂ ਦਿੱਤਾ ਗਿਆ ਹੈ। ਬੀਤੇ ਦਿਨੀਂ ਜਿੱਥੇ ਪੰਜਾਬ ਦੌਰੇ ਤੇ ਆਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਮੁਖ ਮੰਤਰੀ ਨੂੰ ਲੈ ਕੇ ਐਲਾਨ ਕੀਤਾ ਗਿਆ ਸੀ ਕਾਂਗਰਸ ਦੇ ਵਰਕਰਾਂ ਅਤੇ ਵਿਧਾਇਕਾਂ ਦੀ ਚੋਣ ਦੇ ਜ਼ਰੀਏ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ।

ਹੁਣ ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਂਗਰਸ ਵਿੱਚੋ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਚੰਨੀ ਅਤੇ ਸਿੱਧੂ ਵਿੱਚੋਂ ਇਹ ਅੱਗੇ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਵਿਚ ਜਿਥੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਈ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਉਥੇ ਹੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਇਸ ਮਾਮਲੇ ਨੂੰ ਆਪਣੇ ਹੱਥ ਵਿੱਚ ਲੈ ਗਿਆ ਹੈ ਜਿਸ ਵਾਸਤੇ ਕਾਂਗਰਸ ਦੀ ਅੰਦਰੂਨੀ ਸ਼ਕਤੀ ਉਪਰ ਵਰਕਰਾਂ ਤੋਂ ਫੀਡਬੈਕ ਮੰਗੀ ਜਾ ਰਹੀ ਹੈ ਜਿਸ ਦੇ ਅਧਾਰ ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੀਤਾ ਜਾਵੇਗਾ।

ਇਸ ਵਿਚ ਜਿੱਥੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਨੂੰ ਰੱਖਿਆ ਗਿਆ ਸੀ। ਕਿਉਂਕਿ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੀ ਚੋਣ ਲੜਨ ਲਈ ਮਨਾਉਣ ਬਾਰੇ ਚਰਚਾ ਹੋਈ ।

ਉਥੇ ਹੀ ਲੋਕਾਂ ਵੱਲੋਂ ਫੀਡਬੈਕ ਮਿਲਣ ਤੇ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਲੋਕਾਂ ਵੱਲੋਂ ਨਵਜੋਤ ਸਿੱਧੂ ਦੇ ਮੁਕਾਬਲੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਅਗਲੀ ਵਾਰ ਵੀ ਕਾਂਗਰਸ ਵਿੱਚ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਇਸ ਰੇਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਵਜੋਤ ਸਿੱਧੂ ਨੂੰ ਪਛਾੜ ਕੇ ਅੱਗੇ ਚੱਲ ਰਹੇ ਹਨ। ਕਾਂਗਰਸ ਪਾਰਟੀ ਵੱਲੋਂ ਆਉਣ ਵਾਲੇ ਦਸ ਦਿਨਾਂ ਦੇ ਦੌਰਾਨ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ।

error: Content is protected !!