ਪੰਜਾਬ ਦੇ ਇਸ ਦਰਿਆ ਚ ਪਾਣੀ ਦਾ ਪੱਧਰ ਅਚਾਨਕ ਗਿਆ ਵੱਧ ਪਈਆਂ ਇਹ ਭਾਜੜਾਂ

ਆਈ ਤਾਜਾ ਵੱਡੀ ਖਬਰ

ਜਿੱਥੇ ਪਹਿਲਾਂ ਲੋਕਾਂ ਨੂੰ ਗਰਮੀ ਦੇ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਰਿਹਾ ਸੀ ,ਉੱਥੇ ਹੀ ਹੁਣ ਬਰਸਾਤ ਦੇ ਕਾਰਨ ਪਾਣੀ ਦੇ ਪੱਧਰ ਦੇ ਵਧ ਜਾਣ ਨਾਲ ਹੁਣ ਹੋਰ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ। ਹੁਣ ਭਾਰੀ ਬਰਸਾਤ ਕਾਰਨ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਫਸਲਾਂ ਨੂੰ ਵੀ ਭਰਪੂਰ ਮਾਤਰਾ ਵਿੱਚ ਪਾਣੀ ਮਿਲ ਰਿਹਾ ਹੈ। ਇਹ ਜਾਣਕਾਰੀ ਫਸਲਾਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਉਥੇ ਹੀ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਬਰਸਾਤ ਅਤੇ ਬੱਦਲ ਫਟਣ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਸੀ, ਜਿਸ ਦਾ ਅਸਰ ਪੰਜਾਬ ਵਿਚ ਵੇਖਿਆ ਜਾ ਰਿਹਾ ਹੈਂ।

ਪੰਜਾਬ ਦੇ ਦਰਿਆ ਵਿੱਚ ਪਾਣੀ ਦਾ ਪੱਧਰ ਅਚਾਨਕ ਵਧ ਗਿਆ ਹੈ ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਇਲਾਕਿਆਂ ਵਿੱਚ ਖਤਰਾ ਪੈਦਾ ਹੋ ਗਿਆ ਹੈ। ਪਠਾਨਕੋਟ ਤੋਂ ਸਾਹਮਣੇ ਇਹ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ਤੇ ਉਜ ਦਰਿਆ ਵਿੱਚ ਪਾਣੀ ਦਾ ਪੱਧਰ ਪਹਿਲਾ ਦੇ ਮੁਕਾਬਲੇ ਵੱਧ ਹੈ। ਜਿਸ ਕਾਰਨ ਆਲੇ ਦੁਆਲੇ ਦੇ ਵਸਣ ਵਾਲੇ ਪਿੰਡਾਂ ਵਿੱਚ ਖ਼ਤਰੇ ਵਾਲੀ ਸਥਿਤੀ ਪੈਦਾ ਹੋ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਦਰਿਆ ਕੰਢੇ ਵਸੇ ਹੋਰ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ਉਪਰ ਭੇਜ ਦਿੱਤਾ ਅਤੇ ਫਸੇ ਹੋਏ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਉਕਿ ਹੜ੍ਹ ਵਾਲੀ ਸਥਿਤੀ ਹੋਣ ਦੇ ਕਾਰਨ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਤੇ ਭੇਜਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਪਸ਼ੂਆਂ ਅਤੇ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਮੰਗਲਵਾਰ ਦੁਪਹਿਰ ਨੂੰ ਅਚਾਨਕ ਆਏ ਹੜ੍ਹ ਕਾਰਨ ਗੁੱਜਰ ਪਰਿਵਾਰ ਦੇ 2 ਲੋਕ ਅਤੇ ਕਈ ਪਸ਼ੂ ਦਰਿਆ ਵਿੱਚ ਕੁਝ ਫਸ ਗਏ ਸਨ। ਜਿਨ੍ਹਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡਰੇਨੇਜ ਵਿਭਾਗ ਅਨੁਸਾਰ ਅਚਾਨਕ ਨਦੀ ਵਿੱਚ 1.45 ਲੱਖ ਕਿਊਸਿਕ ਪਾਣੀ ਆਇਆ ਸੀ ਜਿਸ ਕਾਰਨ ਹੜ੍ਹ ਵਾਲੀ ਸਥਿਤੀ ਬਣ ਗਈ। ਇਸ ਸਥਿਤੀ ਦੇ ਵਿਚ ਗੁੱਜਰ ਪਰਿਵਾਰ ਸਾਰੇ ਪਸ਼ੂਆਂ ਨਾਲ ਉਥੋਂ ਚਲੇ ਗਏ ਹਨ ਅਤੇ ਦੋ ਵਿਅਕਤੀ ਆਪਣੇ ਪਸ਼ੂਆਂ ਸਮੇਤ ਉਥੇ ਫਸੇ ਹੋਏ ਹਨ। ਜਿੱਥੇ ਜਲਦੀ ਹੀ ਪਾਣੀ ਦਾ ਪੱਧਰ ਕਈ ਫ਼ੁੱਟ ਤੱਕ ਪਹੁੰਚ ਗਿਆ। ਇਹ ਮਾਮਲਾ ਸਰਹੱਦੀ ਪਿੰਡ ਸਮਰਾਲਾ ਦਾ ਹੈ। ਜਿੱਥੇ ਅਚਾਨਕ ਹੜ੍ਹ ਵਾਲੀ ਸਥਿਤੀ ਪੈਦਾ ਹੋਈ ਹੈ।

error: Content is protected !!